ਹੁਮਕਨਾਮਾ/HUKAMNAMA


ਸਲੋਕੁ ਮਃ ੧ ॥
ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥
ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥
ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥
ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥
ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥
ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥
ਭੀ ਉਠਿ ਰਚਿਓਨੁ ਵਾਦੁ ਸੈ ਵਰਿੑਆ ਕੀ ਪਿੜ ਬਧੀ ॥
ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥
ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥

salok mahalaa 1 |
sabaahee saalaah jinee dhiaaeaa ik man |
seee poore saah vakhatai upar larr mue |
doojai bahute raah man keea matee khinddeea |
bahut pe asagaah gote khaeh na nikaleh |
teejai muhee giraah bhukh tikhaa due bhaukeea |
khaadhaa hoe suaah bhee khaane siau dosatee |
chauthai aaee aoongh akhee meett pavaar geaa |
bhee utth rachion vaad sai variaa kee pirr badhee |
sabhe velaa vakhat sabh je atthee bhau hoe |
naanak saahib man vasai sachaa naavan hoe |1|

ਵਿਆਖਿਆ

- ਗੁਰੂ ਨਾਨਕ ਦੇਵ ਜੀ, ਅੰਗ : 145-146

 ਜੋ ਮਨੁੱਖ ਸਵੇਰੇ ਹੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ, ਵੇਲੇ-ਸਿਰ (ਭਾਵ, ਅੰਮ੍ਰਿਤ ਵੇਲੇ) ਮਨ ਨਾਲ ਜੰਗ ਕਰਦੇ ਹਨ (ਭਾਵ, ਆਲਸ ਵਿਚੋਂ ਨਿਕਲ ਕੇ ਬੰਦਗੀ ਦਾ ਆਹਰ ਕਰਦੇ ਹਨ), ਉਹੀ ਪੂਰੇ ਸ਼ਾਹ ਹਨ। ਦਿਨ-ਚੜ੍ਹੇ ਮਨ ਦੀਆਂ ਵਾਸਨਾਂ ਖਿੱਲਰ ਜਾਂਦੀਆਂ ਹਨ, ਮਨ ਕਈ ਰਾਹੀਂ ਦੌੜਦਾ ਹੈ; ਮਨੁੱਖ ਦੁਨੀਆ ਦੇ ਧੰਧਿਆਂ ਦੇ ਡੂੰਘੇ ਸਮੁੰਦਰ ਵਿਚ ਪੈ ਜਾਂਦੇ ਹਨ, ਇਥੇ ਹੀ ਅਜੇਹੇ ਗੋਤੇ ਖਾਂਦੇ ਹਨ (ਭਾਵ, ਫਸਦੇ ਹਨ) ਕਿ ਨਿਕਲ ਨਹੀਂ ਸਕਦੇ। ਤੀਜੇ ਪਹਰ ਭੁੱਖ ਤੇ ਤ੍ਰਿਹ ਦੋਵੇਂ ਚਮਕ ਪੈਂਦੀਆਂ ਹਨ, ਰੋਟੀ ਖਾਣ ਦੇ ਆਹਰੇ (ਜੀਵ) ਲੱਗ ਜਾਂਦੇ ਹਨ, (ਜਦੋਂ) ਜੋ ਕੁੱਝ ਖਾਧਾ ਹੁੰਦਾ ਹੈ ਭਸਮ ਹੋ ਜਾਂਦਾ ਹੈ, ਤਾਂ ਹੋਰ ਖਾਣ ਦੀ ਤਾਂਘ ਪੈਦਾ ਹੁੰਦੀ ਹੈ। ਚਉਥੇ ਪਹਰ ਨੀਂਦ ਆ ਦਬਾਂਦੀ ਹੈ, ਅੱਖਾਂ ਮੀਟ ਕੇ ਘੂਕ ਨੀਂਦਰ ਵਿਚ ਸਉਂ ਜਾਂਦਾ ਹੈ; ਨੀਂਦਰੋਂ ਉਠ ਕੇ ਮੁੜ ਜਗਤ ਦੇ ਧੰਧਿਆਂ ਦਾ ਉਹੀ ਝਮੇਲਾ, ਮਾਨੋ, ਮਨੁੱਖ ਨੇ (ਇਥੇ) ਸੈਂਕੜੇ ਵਰ੍ਹਿਆਂ ਦੇ ਜੀਊਣ ਦਾ ਘੋਲ ਮਚਾਇਆ ਹੋਇਆ ਹੈ। (ਸੋ, ਅੰਮ੍ਰਿਤ ਵੇਲਾ ਹੀ ਸਿਮਰਨ ਲਈ ਜ਼ਰੂਰੀ ਹੈ, ਪਰ) ਜਦੋਂ (ਅੰਮ੍ਰਿਤ ਵੇਲੇ ਦੇ ਅੱਭਿਆਸ ਨਾਲ) ਅੱਠੇ ਪਹਰ ਪਰਮਾਤਮਾ ਦਾ ਡਰ-ਅਦਬ (ਮਨ ਵਿਚ) ਟਿਕ ਜਾਏ ਤਾਂ ਸਾਰੇ ਵੇਲੇ ਵਕਤਾਂ ਵਿਚ (ਮਨ ਪ੍ਰਭੂ-ਚਰਨਾਂ ਵਿਚ ਜੁੜ ਸਕਦਾ ਹੈ)। (ਇਸ ਤਰ੍ਹਾਂ) ਹੇ ਨਾਨਕ! (ਜੇ ਅੱਠੇ ਪਹਰ) ਮਾਲਕ ਮਨ ਵਿਚ ਵੱਸਿਆ ਰਹੇ, ਤਾਂ ਸਦਾ ਟਿਕੇ ਰਹਿਣ ਵਾਲਾ (ਆਤਮਕ) ਇਸ਼ਨਾਨ ਪ੍ਰਾਪਤ ਹੁੰਦਾ ਹੈ ॥੧॥ 

Explanation

- Guru Nanak Dev Ji, Page : 145-146

Salok, First Mehl: Those who praise the Lord in the early hours of the morning and meditate on Him single-mindedly, are the perfect kings; at the right time, they die fighting. In the second watch, the focus of the mind is scattered in all sorts of ways. So many fall into the bottomless pit; they are dragged under, and they cannot get out again. In the third watch, both hunger and thirst bark for attention, and food is put into the mouth. That which is eaten becomes dust, but they are still attached to eating. In the fourth watch, they become drowsy. They close their eyes and begin to dream. Rising up again, they engage in conflicts; they set the stage as if they will live for 100 years. If at all times, at each and every moment, they live in the fear of God -O Nanak, the Lord dwells within their minds, and their cleansing bath is true. ||1|| 

Explicación

- Guru Nanak Dev Ji, Página : 145-146

Slok, Mejl Guru Nanak, Primer Canal Divino. Aquéllos que alaban, con su mente concentrada, al Señor en las horas tempranas de la mañana son los verdaderos reyes, porque en el momento propicio, se enfrentan a sí mismos. En la segunda ronda del día, la mente vaga y se dispersa de muchas formas, y uno se pierde y ahoga en las profundidades de la lucha de la vida. En la tercera ronda, uno pone comida en su boca, cuando el hambre y la sed le ladran, pero todo lo que uno come se vuelve polvo; aun así estamos apegados a la comida. En la cuarta ronda uno se siente somnoliento; cierra sus ojos y entra en el mundo del sueño. Y después otra vez se levanta para entrar en la arena de lucha, en la batalla de los cien años. Si uno venera al Señor, día y noche, todos los momentos se vuelven una Alabanza Sagrada. Dice Nanak, sólo si el Uno Verdadero viene a nuestra mente, uno es en verdad purificado. (1)