ਸੁਖਮਨੀ ਸਾਹਿਬ

(ਅੰਗ: 36)


ਤਿਸੁ ਬੈਸਨੋ ਕਾ ਨਿਰਮਲ ਧਰਮ ॥

ਉਸ ਵੈਸ਼ਨੋ ਦਾ ਧਰਮ (ਭੀ) ਪਵਿਤ੍ਰ ਹੈ ।

ਕਾਹੂ ਫਲ ਕੀ ਇਛਾ ਨਹੀ ਬਾਛੈ ॥

ਜੋ ਮਨੁੱਖ ਕਿਸੇ ਭੀ ਫਲ ਦੀ ਖ਼ਾਹਸ਼ ਨਹੀਂ ਕਰਦਾ;

ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥

ਨਿਰਾ ਭਗਤੀ ਤੇ ਕੀਰਤਨ ਵਿਚ ਮਸਤ ਰਹਿੰਦਾ ਹੈ,

ਮਨ ਤਨ ਅੰਤਰਿ ਸਿਮਰਨ ਗੋਪਾਲ ॥

ਜਿਸ ਦੇ ਮਨ ਤਨ ਵਿਚ ਪ੍ਰਭੂ ਦਾ ਸਿਮਰਨ ਵੱਸ ਰਿਹਾ ਹੈ,

ਸਭ ਊਪਰਿ ਹੋਵਤ ਕਿਰਪਾਲ ॥

ਜੋ ਸਭ ਜੀਵਾਂ ਉਤੇ ਦਇਆ ਕਰਦਾ ਹੈ,

ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥

ਜੋ ਆਪ (ਪ੍ਰਭੂ ਦੇ ਨਾਮ ਨੂੰ) ਆਪਣੇ ਮਨ ਵਿਚ ਟਿਕਾਉਂਦਾ ਹੈ ਤੇ ਹੋਰਨਾਂ ਨੂੰ ਨਾਮ ਜਪਾਉਂਦਾ ਹੈ,

ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥

ਹੇ ਨਾਨਕ! ਉਹ ਵੈਸ਼ਨੋ ਉੱਚਾ ਦਰਜਾ ਹਾਸਲ ਕਰਦਾ ਹੈ ॥੨॥

ਭਗਉਤੀ ਭਗਵੰਤ ਭਗਤਿ ਕਾ ਰੰਗੁ ॥

ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ,

ਸਗਲ ਤਿਆਗੈ ਦੁਸਟ ਕਾ ਸੰਗੁ ॥

ਤੇ ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ;

ਮਨ ਤੇ ਬਿਨਸੈ ਸਗਲਾ ਭਰਮੁ ॥

ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ,

ਕਰਿ ਪੂਜੈ ਸਗਲ ਪਾਰਬ੍ਰਹਮੁ ॥

ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ,

ਸਾਧਸੰਗਿ ਪਾਪਾ ਮਲੁ ਖੋਵੈ ॥

ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ,

ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥

ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ।

ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥

ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ,

ਮਨੁ ਤਨੁ ਅਰਪੈ ਬਿਸਨ ਪਰੀਤਿ ॥

ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ;

ਹਰਿ ਕੇ ਚਰਨ ਹਿਰਦੈ ਬਸਾਵੈ ॥

ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ।

ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥

ਹੇ ਨਾਨਕ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ ॥੩॥

ਸੋ ਪੰਡਿਤੁ ਜੋ ਮਨੁ ਪਰਬੋਧੈ ॥

(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ,

ਰਾਮ ਨਾਮੁ ਆਤਮ ਮਹਿ ਸੋਧੈ ॥

ਅਤੇ ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ।

ਰਾਮ ਨਾਮ ਸਾਰੁ ਰਸੁ ਪੀਵੈ ॥

ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ,