ਸੁਖਮਨੀ ਸਾਹਿਬ

(ਅੰਗ: 44)


ਹੁਕਮੇ ਉਪਜੈ ਹੁਕਮਿ ਸਮਾਵੈ ॥

(ਜਗਤ ਉਸ ਦੇ) ਹੁਕਮ ਵਿਚ ਪੈਦਾ ਹੁੰਦਾ ਹੈ ਤੇ ਹੁਕਮ ਵਿਚ ਲੀਨ ਹੋ ਜਾਂਦਾ ਹੈ।

ਹੁਕਮੇ ਊਚ ਨੀਚ ਬਿਉਹਾਰ ॥

ਉੱਚੇ ਤੇ ਨੀਵੇਂ ਬੰਦਿਆਂ ਦੀ ਵਰਤੋਂ ਭੀ ਉਸ ਦੇ ਹੁਕਮ ਵਿਚ ਹੀ ਹੈ,

ਹੁਕਮੇ ਅਨਿਕ ਰੰਗ ਪਰਕਾਰ ॥

ਅਨੇਕਾਂ ਕਿਸਮਾਂ ਦੇ ਖੇਡ-ਤਮਾਸ਼ੇ ਉਸ ਦੇ ਹੁਕਮ ਵਿਚ ਹੋ ਰਹੇ ਹਨ।

ਕਰਿ ਕਰਿ ਦੇਖੈ ਅਪਨੀ ਵਡਿਆਈ ॥

ਆਪਣੀ ਬਜ਼ੁਰਗੀ (ਦੇ ਕੰਮ) ਕਰ ਕਰ ਕੇ ਆਪ ਹੀ ਵੇਖ ਰਿਹਾ ਹੈ।

ਨਾਨਕ ਸਭ ਮਹਿ ਰਹਿਆ ਸਮਾਈ ॥੧॥

ਹੇ ਨਾਨਕ! ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ ॥੧॥

ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥

ਜੇ ਪ੍ਰਭੂ ਨੂੰ ਚੰਗੀ ਲੱਗੇ ਤਾਂ ਮਨੁੱਖ ਨੂੰ ਉੱਚੀ ਆਤਮਕ ਅਵਸਥਾ ਦੇਂਦਾ ਹੈ,

ਪ੍ਰਭ ਭਾਵੈ ਤਾ ਪਾਥਰ ਤਰਾਵੈ ॥

ਅਤੇ ਪੱਥਰ (-ਦਿਲਾਂ) ਨੂੰ ਭੀ ਤਾਰ ਲੈਂਦਾ ਹੈ।

ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥

ਜੇ ਪ੍ਰਭੂ ਚਾਹੇ ਤਾਂ ਸੁਆਸਾਂ ਤੋਂ ਬਿਨਾ ਭੀ ਪ੍ਰਾਣੀ ਨੂੰ (ਮੌਤ ਤੋਂ) ਬਚਾ ਰੱਖਦਾ ਹੈ,

ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥

ਉਸ ਦੀ ਮੇਹਰ ਹੋਵੇ ਤਾਂ ਜੀਵ ਪ੍ਰਭੂ ਦੇ ਗੁਣ ਗਾਉਂਦਾ ਹੈ।

ਪ੍ਰਭ ਭਾਵੈ ਤਾ ਪਤਿਤ ਉਧਾਰੈ ॥

ਜੇ ਅਕਾਲ ਪੁਰਖ ਦੀ ਰਜ਼ਾ ਹੋਵੇ ਤਾਂ ਗਿਰੇ ਹੋਏ ਚਲਨ ਵਾਲਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ;

ਆਪਿ ਕਰੈ ਆਪਨ ਬੀਚਾਰੈ ॥

ਜੋ ਕੁਝ ਕਰਦਾ ਹੈ, ਆਪਣੀ ਸਲਾਹ ਅਨੁਸਾਰ ਕਰਦਾ ਹੈ।

ਦੁਹਾ ਸਿਰਿਆ ਕਾ ਆਪਿ ਸੁਆਮੀ ॥

ਪ੍ਰਭੂ ਆਪ ਹੀ ਲੋਕ ਪਰਲੋਕ ਦਾ ਮਾਲਕ ਹੈ,

ਖੇਲੈ ਬਿਗਸੈ ਅੰਤਰਜਾਮੀ ॥

ਉਹ ਸਭ ਦੇ ਦਿਲ ਦੀ ਜਾਣਨ ਵਾਲਾ ਆਪ ਜਗਤ-ਖੇਡ ਖੇਡਦਾ ਹੈ ਤੇ (ਇਸ ਨੂੰ ਵੇਖ ਕੇ) ਖ਼ੁਸ਼ ਹੁੰਦਾ ਹੈ।

ਜੋ ਭਾਵੈ ਸੋ ਕਾਰ ਕਰਾਵੈ ॥

ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕੰਮ ਕਰਦਾ ਹੈ।

ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥

ਹੇ ਨਾਨਕ! (ਉਸ ਵਰਗਾ) ਕੋਈ ਹੋਰ ਨਹੀਂ ਦਿੱਸਦਾ ॥੨॥

ਕਹੁ ਮਾਨੁਖ ਤੇ ਕਿਆ ਹੋਇ ਆਵੈ ॥

ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ?

ਜੋ ਤਿਸੁ ਭਾਵੈ ਸੋਈ ਕਰਾਵੈ ॥

ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ।

ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥

ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ,

ਜੋ ਤਿਸੁ ਭਾਵੈ ਸੋਈ ਕਰੇਇ ॥

(ਪਰ) ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ।

ਅਨਜਾਨਤ ਬਿਖਿਆ ਮਹਿ ਰਚੈ ॥

ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ,