ਕਦੇ ਚਿੰਤਾ ਵਿਚ ਹੈ ਤੇ ਕਦੇ ਖੁਸ਼ੀ ਦੀ ਮੌਜ ਵਿਚ ਹੱਸ ਰਿਹਾ ਹੈ;
ਕਦੇ (ਦੂਜਿਆਂ ਦੀ) ਨਿੰਦਿਆ ਵਿਚਾਰਨ ਦਾ ਵਿਹਾਰ ਬਣਾਈ ਬੈਠਾ ਹੈ,
ਕਦੇ (ਖ਼ੁਸ਼ੀ ਦੇ ਕਾਰਣ) ਅਕਾਸ਼ ਵਿਚ ਉੱਚਾ (ਚੜ੍ਹਦਾ ਹੈ) (ਕਦੇ ਚਿੰਤਾ ਦੇ ਕਾਰਣ) ਪਤਾਲ ਵਿਚ (ਡਿੱਗਾ ਪਿਆ ਹੈ);
ਕਦੇ ਆਪ ਹੀ ਰੱਬੀ ਵਿਚਾਰ ਦਾ ਮਹਰਮ ਹੈ।
ਹੇ ਨਾਨਕ! ਜੀਵਾਂ ਨੂੰ ਆਪਣੇ ਵਿਚ ਮੇਲਣ ਵਾਲਾ ਆਪ ਹੀ ਹੈ ॥੫॥
(ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ਨਾਚ ਕਰ ਰਿਹਾ ਹੈ,
ਕਦੇ ਦਿਨੇ ਰਾਤ ਸੁੱਤਾ ਰਹਿੰਦਾ ਹੈ।
ਕਦੇ ਕ੍ਰੋਧ (ਵਿਚ ਆ ਕੇ) ਬੜਾ ਡਰਾਉਣਾ (ਲੱਗਦਾ ਹੈ),
ਕਦੇ ਜੀਵਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ ਹੈ);
ਕਦੇ ਵੱਡਾ ਰਾਜਾ ਬਣ ਬੈਠਦਾ ਹੈ,
ਕਦੇ ਇਕ ਨੀਵੀਂ ਜਾਤਿ ਦੇ ਮੰਗਤੇ ਦਾ ਸਾਂਗ (ਬਣਾ ਰੱਖਿਆ ਹੈ);
ਕਦੇ ਆਪਣੀ ਬਦਨਾਮੀ ਕਰਾ ਰਿਹਾ ਹੈ,
ਕਦੇ ਚੰਗਾ ਅਖਵਾ ਰਿਹਾ ਹੈ;
ਜੀਵ ਉਸੇ ਤਰ੍ਹਾਂ ਜੀਵਨ ਬਿਤੀਤ ਕਰਦਾ ਹੈ ਜਿਵੇਂ ਪ੍ਰਭੂ ਕਰਾਉਂਦਾ ਹੈ।
ਹੇ ਨਾਨਕ! (ਕੋਈ ਵਿਰਲਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪ੍ਰਭੂ ਨੂੰ ਸਿਮਰਦਾ ਹੈ ॥੬॥
(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ,
ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;
ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ,
ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;
ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ,