ਸੁਖਮਨੀ ਸਾਹਿਬ

(ਅੰਗ: 49)


ਸ੍ਰਮੁ ਪਾਵੈ ਸਗਲੇ ਬਿਰਥਾਰੇ ॥

ਤਾਂ ਉਹ ਸਾਰੇ ਕੰਮ ਵਿਅਰਥ ਹਨ, (ਉਹਨਾਂ ਕੰਮਾਂ ਦਾ ਫਲ ਉਸ ਨੂੰ ਕੇਵਲ) ਥਕੇਵਾਂ (ਹੀ) ਮਿਲਦਾ ਹੈ।

ਅਨਿਕ ਤਪਸਿਆ ਕਰੇ ਅਹੰਕਾਰ ॥

ਅਨੇਕਾਂ ਤਪ ਦੇ ਸਾਧਨ ਕਰ ਕੇ ਜੇ ਇਹਨਾਂ ਦਾ ਮਾਣ ਕਰੇ,

ਨਰਕ ਸੁਰਗ ਫਿਰਿ ਫਿਰਿ ਅਵਤਾਰ ॥

(ਤਾਂ ਉਹ ਭੀ) ਨਰਕਾਂ ਸੁਰਗਾਂ ਵਿਚ ਹੀ ਮੁੜ ਮੁੜ ਜੰਮਦਾ ਹੈ (ਭਾਵ, ਕਦੇ ਸੁਖ ਤੇ ਕਦੇ ਦੁਖ ਭੋਗਦਾ ਹੈ)।

ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥

ਅਨੇਕਾਂ ਜਤਨ ਕੀਤਿਆਂ ਜੇ ਹਿਰਦਾ ਨਰਮ ਨਹੀਂ ਹੁੰਦਾ ਤਾਂ ਦੱਸੋ,

ਹਰਿ ਦਰਗਹ ਕਹੁ ਕੈਸੇ ਗਵੈ ॥

ਉਹ ਮਨੁੱਖ ਪ੍ਰਭੂ ਦੀ ਦਰਗਾਹ ਵਿਚ ਕਿਵੇਂ ਪਹੁੰਚ ਸਕਦਾ ਹੈ?

ਆਪਸ ਕਉ ਜੋ ਭਲਾ ਕਹਾਵੈ ॥

ਜੋ ਮਨੁੱਖ ਆਪਣੇ ਆਪ ਨੂੰ ਨੇਕ ਅਖਵਾਉਂਦਾ ਹੈ,

ਤਿਸਹਿ ਭਲਾਈ ਨਿਕਟਿ ਨ ਆਵੈ ॥

ਨੇਕੀ ਉਸ ਦੇ ਨੇੜੇ ਭੀ ਨਹੀਂ ਢੁੱਕਦੀ।

ਸਰਬ ਕੀ ਰੇਨ ਜਾ ਕਾ ਮਨੁ ਹੋਇ ॥

ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੋ ਜਾਂਦਾ ਹੈ,

ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥

ਆਖ, ਹੇ ਨਾਨਕ! ਉਸ ਮਨੁੱਖ ਦੀ ਸੋਹਣੀ ਸੋਭਾ ਖਿਲਰਦੀ ਹੈ ॥੩॥

ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥

ਮਨੁੱਖ ਜਦ ਤਕ ਇਹ ਸਮਝਦਾ ਹੈ ਕਿ ਮੈਥੋਂ ਕੁਝ ਹੋ ਸਕਦਾ ਹੈ,

ਤਬ ਇਸ ਕਉ ਸੁਖੁ ਨਾਹੀ ਕੋਇ ॥

ਤਦ ਤਾਈਂ ਇਸ ਨੂੰ ਕੋਈ ਸੁਖ ਨਹੀਂ ਹੁੰਦਾ।

ਜਬ ਇਹ ਜਾਨੈ ਮੈ ਕਿਛੁ ਕਰਤਾ ॥

ਜਦ ਤਕ ਇਹ ਸਮਝਦਾ ਹੈ ਕਿ ਮੈਂ (ਆਪਣੇ ਬਲ ਨਾਲ) ਕੁਝ ਕਰਦਾ ਹਾਂ,

ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥

ਤਦ ਤਕ (ਵੱਖਰਾ-ਪਨ ਦੇ ਕਾਰਣ) ਜੂਨਾਂ ਵਿਚ ਪਿਆ ਰਹਿੰਦਾ ਹੈ।

ਜਬ ਧਾਰੈ ਕੋਊ ਬੈਰੀ ਮੀਤੁ ॥

ਜਦ ਤਕ ਮਨੁੱਖ ਕਿਸੇ ਨੂੰ ਵੈਰੀ ਤੇ ਕਿਸੇ ਨੂੰ ਮਿਤ੍ਰ ਸਮਝਦਾ ਹੈ,

ਤਬ ਲਗੁ ਨਿਹਚਲੁ ਨਾਹੀ ਚੀਤੁ ॥

ਤਦ ਤਕ ਇਸ ਦਾ ਮਨ ਟਿਕਾਣੇ ਨਹੀਂ ਆਉਂਦਾ।

ਜਬ ਲਗੁ ਮੋਹ ਮਗਨ ਸੰਗਿ ਮਾਇ ॥

ਜਦ ਤਕ ਬੰਦਾ ਮਾਇਆ ਦੇ ਮੋਹ ਵਿਚ ਗ਼ਰਕ ਰਹਿੰਦਾ ਹੈ,

ਤਬ ਲਗੁ ਧਰਮ ਰਾਇ ਦੇਇ ਸਜਾਇ ॥

ਤਦ ਤਕ ਇਸ ਨੂੰ ਧਰਮ-ਰਾਜ ਡੰਡ ਦੇਂਦਾ ਹੈ।

ਪ੍ਰਭ ਕਿਰਪਾ ਤੇ ਬੰਧਨ ਤੂਟੈ ॥

(ਮਾਇਆ ਦੇ) ਬੰਧਨ ਪ੍ਰਭੂ ਦੀ ਮੇਹਰ ਨਾਲ ਟੁੱਟਦੇ ਹਨ,

ਗੁਰਪ੍ਰਸਾਦਿ ਨਾਨਕ ਹਉ ਛੂਟੈ ॥੪॥

ਹੇ ਨਾਨਕ! ਮਨੁੱਖ ਦੀ ਹਉਮੈ ਗੁਰੂ ਦੀ ਕਿਰਪਾ ਨਾਲ ਮੁੱਕਦੀ ਹੈ ॥੪॥

ਸਹਸ ਖਟੇ ਲਖ ਕਉ ਉਠਿ ਧਾਵੈ ॥

(ਮਨੁੱਖ) ਹਜ਼ਾਰਾਂ (ਰੁਪਏ) ਕਮਾਉਂਦਾ ਹੈ ਤੇ ਲੱਖਾਂ (ਰੁਪਇਆਂ) ਦੀ ਖ਼ਾਤਰ ਉੱਠ ਦੌੜਦਾ ਹੈ;