ਤੇ ਸੰਤ ਦੀ ਨਿੰਦਿਆ ਦੇ ਕਾਰਨ ਸੁਖਾਂ ਤੋਂ ਵਾਂਜਿਆ ਜਾਂਦਾ ਹੈ।
ਸੰਤ ਦੇ ਨਿੰਦਕ ਨੂੰ ਕੋਈ ਸਹਾਰਾ ਨਹੀਂ ਮਿਲਦਾ,
(ਪਰ ਹਾਂ), ਹੇ ਨਾਨਕ! ਜੇ ਸੰਤ ਚਾਹੇ ਤਾਂ ਆਪਣੇ ਨਾਲ ਉਸ (ਨਿੰਦਕ) ਨੂੰ ਮਿਲਾ ਲੈਂਦਾ ਹੈ ॥੪॥
ਸੰਤ ਦੀ ਨਿੰਦਿਆ ਕਰਨ ਵਾਲਾ ਅੱਧ ਵਿਚੋਂ ਹੀ ਰਹਿ ਜਾਂਦਾ ਹੈ,
ਕਿਸੇ ਕੰਮ ਵਿਚ ਨੇਪਰੇ ਨਹੀਂ ਚੜ੍ਹਦਾ।
ਸੰਤ ਦੇ ਨਿੰਦਕ ਨੂੰ, (ਮਾਨੋ) ਜੰਗਲਾਂ ਵਿਚ ਖ਼ੁਆਰ ਕਰੀਦਾ ਹੈ,
ਤੇ (ਰਾਹੋਂ ਖੁੰਝਾ ਕੇ) ਔੜਦੇ ਪਾ ਦੇਈਦਾ ਹੈ।
ਸੰਤ ਦਾ ਨਿੰਦਕ ਅੰਦਰੋਂ (ਅਸਲੀ ਜ਼ਿੰਦਗੀ ਤੋਂ ਜੋ ਮਨੁੱਖ ਦਾ ਆਧਾਰ ਹੈ) ਖ਼ਾਲੀ ਹੁੰਦਾ ਹੈ,
ਜਿਵੇਂ ਪ੍ਰਾਣਾਂ ਤੋਂ ਬਿਨਾ ਮੁਰਦਾ ਲੋਥ ਹੈ।
ਸੰਤ ਦੇ ਨਿੰਦਕਾਂ ਦੀ (ਨੇਕ ਕਮਾਈ ਤੇ ਸਿਮਰਨ ਵਾਲੀ) ਕੋਈ ਪੱਕੀ ਨੀਂਹ ਨਹੀਂ ਹੁੰਦੀ,
ਆਪ ਹੀ (ਨਿੰਦਿਆ ਦੀ) ਕਮਾਈ ਕਰ ਕੇ ਆਪ ਹੀ (ਉਸ ਦਾ ਮੰਦਾ ਫਲ) ਖਾਂਦੇ ਹਨ।
ਸੰਤ ਦੀ ਨਿੰਦਿਆ ਕਰਨ ਵਾਲੇ ਨੂੰ ਕੋਈ ਹੋਰ ਮਨੁੱਖ (ਨਿੰਦਿਆ ਦੀ ਵਾਦੀ ਤੋਂ) ਬਚਾ ਨਹੀਂ ਸਕਦਾ,
(ਪਰ) ਹੇ ਨਾਨਕ! ਜੇ ਸੰਤ ਚਾਹੇ ਤਾਂ (ਨਿੰਦਕ ਨੂੰ ਨਿੰਦਿਆ ਦੇ ਸੁਭਾਉ ਤੋਂ) ਬਚਾ ਸਕਦਾ ਹੈ ॥੫॥
ਸੰਤ ਦਾ ਨਿੰਦਕ ਇਉਂ ਵਿਲਕਦਾ ਹੈ,
ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫ਼ਦੀ ਹੈ।
ਸੰਤ ਦਾ ਨਿੰਦਕ ਤ੍ਰਿਸ਼ਨਾ ਦਾ ਮਾਰਿਆ ਹੋਇਆ ਕਦੇ ਰੱਜਦਾ ਨਹੀਂ,
ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ (ਭਾਵ, ਸੰਤ ਦੀ ਸੋਭਾ ਦਾ ਸੜਿਆ ਹੋਇਆ ਈਰਖਾ ਦੇ ਕਾਰਨ ਨਿੰਦਿਆ ਕਰਦਾ ਹੈ ਤੇ ਇਹ ਈਰਖਾ ਘਟਦੀ ਨਹੀਂ)।
ਸੰਤ ਦਾ ਨਿੰਦਕ ਭੀ ਇਕੱਲਾ ਛੁੱਟੜ ਪਿਆ ਰਹਿੰਦਾ ਹੈ (ਕੋਈ ਉਸ ਦੇ ਨੇੜੇ ਨਹੀਂ ਆਉਂਦਾ),
ਜਿਵੇਂ ਅੰਦਰੋਂ ਸੜਿਆ ਹੋਇਆ ਤਿਲ ਦਾ ਬੂਟਾ ਪੈਲੀ ਵਿਚ ਹੀ ਨਿਮਾਣਾ ਪਿਆ ਰਹਿੰਦਾ ਹੈ।
ਸੰਤ ਦਾ ਨਿੰਦਕ ਧਰਮੋਂ ਹੀਣ ਹੁੰਦਾ ਹੈ,