ਸੁਖਮਨੀ ਸਾਹਿਬ

(ਅੰਗ: 55)


ਸੰਤ ਕਾ ਦੋਖੀ ਸਦ ਮਿਥਿਆ ਕਹਤ ॥

ਤੇ ਸਦਾ ਝੂਠ ਬੋਲਦਾ ਹੈ।

ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥

(ਪਰ) ਪਹਿਲੀ ਕੀਤੀ ਹੋਈ ਨਿੰਦਿਆ ਦਾ ਇਹ ਫਲ (-ਰੂਪ ਸੁਭਾਉ) ਨਿੰਦਕ ਦਾ ਮੁੱਢ ਤੋਂ ਹੀ (ਜਦੋਂ ਉਸ ਨਿੰਦਿਆ ਦਾ ਕੰਮ ਫੜਿਆ) ਤੁਰਿਆ ਆ ਰਿਹਾ ਹੈ (ਸੋ, ਉਸ ਸੁਭਾਉ ਦੇ ਕਾਰਣ ਵਿਚਾਰਾ ਹੋਰ ਕਰੇ ਭੀ ਕੀਹ?)

ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥

ਹੇ ਨਾਨਕ! (ਇਹ ਮਾਲਕ ਦੀ ਰਜ਼ਾ ਹੈ) ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ ॥੬॥

ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥

ਸੰਤਾਂ ਦੀ ਨਿੰਦਿਆ ਕਰਨ ਵਾਲਾ ਭ੍ਰਿਸ਼ਟਿਆ ਜਾਂਦਾ ਹੈ,

ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥

ਪ੍ਰਭੂ ਦੀ ਦਰਗਾਹ ਵਿਚ ਉਸ ਨੂੰ ਸਜ਼ਾ ਮਿਲਦੀ ਹੈ।

ਸੰਤ ਕਾ ਦੋਖੀ ਸਦਾ ਸਹਕਾਈਐ ॥

ਸੰਤਾਂ ਦਾ ਨਿੰਦਕ ਸਦਾ ਆਤੁਰ ਰਹਿੰਦਾ ਹੈ,

ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥

ਨਾਹ ਉਹ ਜੀਊਂਦਿਆਂ ਵਿਚ ਤੇ ਨਾਹ ਮੋਇਆਂ ਵਿਚ ਹੁੰਦਾ ਹੈ।

ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥

ਸੰਤ ਦੇ ਨਿੰਦਕ ਦੀ ਆਸ ਕਦੇ ਸਿਰੇ ਨਹੀਂ ਚੜ੍ਹਦੀ,

ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥

ਜਗਤ ਤੋਂ ਨਿਰਾਸ ਹੀ ਚੱਲ ਜਾਂਦਾ (ਭਲਾ, ਸੰਤਾਂ ਵਾਲੀ ਸੋਭਾ ਉਸ ਨੂੰ ਕਿਵੇਂ ਮਿਲੇ?)।

ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥

ਸੰਤ ਦੀ ਨਿੰਦਿਆ ਕਰਨ ਨਾਲ ਕੋਈ ਮਨੁੱਖ (ਨਿੰਦਿਆ ਦੀ) ਇਸ ਤ੍ਰੇਹ ਤੋਂ ਬਚਦਾ ਨਹੀਂ।

ਜੈਸਾ ਭਾਵੈ ਤੈਸਾ ਕੋਈ ਹੋਇ ॥

ਜਿਹੋ ਜਿਹੀ ਮਨੁੱਖ ਦੀ ਨੀਅਤ ਹੁੰਦੀ ਹੈ, ਤਿਹੋ ਜਿਹਾ ਉਸ ਦਾ ਸੁਭਾਉ ਬਣ ਜਾਂਦਾ ਹੈ।

ਪਇਆ ਕਿਰਤੁ ਨ ਮੇਟੈ ਕੋਇ ॥

(ਬਚੇ ਭੀ ਕਿਵੇਂ?) ਪਿਛਲੀ ਕੀਤੀ (ਮੰਦ) ਕਮਾਈ ਦੇ ਇਕੱਠੇ ਹੋਏ (ਸੁਭਾਉ-ਰੂਪ) ਫਲ ਨੂੰ ਕੋਈ ਮਿਟਾ ਨਹੀਂ ਸਕਦਾ।

ਨਾਨਕ ਜਾਨੈ ਸਚਾ ਸੋਇ ॥੭॥

ਹੇ ਨਾਨਕ! (ਇਸ ਭੇਤ ਨੂੰ) ਉਹ ਸੱਚਾ ਪ੍ਰਭੂ ਜਾਣਦਾ ਹੈ ॥੭॥

ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥

ਸਾਰੇ ਜੀਅ ਜੰਤ ਉਸ ਪ੍ਰਭੂ ਦੇ ਹਨ, ਉਹੀ ਸਭ ਕੁਝ ਕਰਨ ਦੇ ਸਮਰੱਥ ਹੈ,

ਸਦਾ ਸਦਾ ਤਿਸ ਕਉ ਨਮਸਕਾਰੁ ॥

ਸਦਾ ਉਸ ਪ੍ਰਭੂ ਅੱਗੇ ਸਿਰ ਨਿਵਾਓ।

ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥

ਦਿਨ ਰਾਤਿ ਪ੍ਰਭੂ ਦੇ ਗੁਣ ਗਾਓ,

ਤਿਸਹਿ ਧਿਆਵਹੁ ਸਾਸਿ ਗਿਰਾਸਿ ॥

ਦਮ-ਬ-ਦਮ ਉਸੇ ਨੂੰ ਯਾਦ ਕਰੋ।

ਸਭੁ ਕਛੁ ਵਰਤੈ ਤਿਸ ਕਾ ਕੀਆ ॥

(ਜਗਤ ਵਿਚ) ਹਰੇਕ ਖੇਡ ਉਸੇ ਦੀ ਵਰਤਾਈ ਵਰਤ ਰਹੀ ਹੈ,

ਜੈਸਾ ਕਰੇ ਤੈਸਾ ਕੋ ਥੀਆ ॥

ਪ੍ਰਭੂ (ਜੀਵ ਨੂੰ) ਜਿਹੋ ਜਿਹਾ ਬਣਾਉਂਦਾ ਹੈ ਉਹੋ ਜਿਹਾ ਹਰੇਕ ਜੀਵ ਬਣ ਜਾਂਦਾ ਹੈ।

ਅਪਨਾ ਖੇਲੁ ਆਪਿ ਕਰਨੈਹਾਰੁ ॥

(ਜਗਤ-ਰੂਪ) ਆਪਣੀ ਖੇਡ ਆਪ ਹੀ ਕਰਨ ਜੋਗਾ ਹੈ।