ਸੁਖਮਨੀ ਸਾਹਿਬ

(ਅੰਗ: 58)


ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥

ਉਹ ਸਾਰੇ ਰੋਗਾਂ ਤੋਂ ਬਚ ਜਾਂਦਾ ਹੈ।

ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥

ਜੋ ਮਨੁੱਖ ਹਰ ਰੋਜ਼ ਪ੍ਰਭੂ ਦਾ ਕੀਰਤਨ ਹੀ ਉੱਚਾਰਦਾ ਹੈ,

ਗ੍ਰਿਹਸਤ ਮਹਿ ਸੋਈ ਨਿਰਬਾਨੁ ॥

ਉਹ ਮਨੁੱਖ ਗ੍ਰਿਹਸਤ ਵਿਚ (ਰਹਿੰਦਾ ਹੋਇਆ) ਨਿਰਲੇਪ ਹੈ।

ਏਕ ਊਪਰਿ ਜਿਸੁ ਜਨ ਕੀ ਆਸਾ ॥

ਜਿਸ ਮਨੁੱਖ ਦੀ ਆਸ ਇਕ ਅਕਾਲ ਪੁਰਖ ਉੱਤੇ ਹੈ,

ਤਿਸ ਕੀ ਕਟੀਐ ਜਮ ਕੀ ਫਾਸਾ ॥

ਉਸ ਦੀ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ।

ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ (ਦੇ ਮਿਲਣ) ਦੀ ਤਾਂਘ ਹੈ,

ਨਾਨਕ ਤਿਸਹਿ ਨ ਲਾਗਹਿ ਦੂਖ ॥੪॥

ਹੇ ਨਾਨਕ! ਉਸ ਮਨੁੱਖ ਨੂੰ ਕੋਈ ਦੁੱਖ ਨਹੀਂ ਪੋਂਹਦਾ ॥੪॥

ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥

ਜਿਸ ਮਨੁੱਖ ਨੂੰ ਹਰੀ ਪ੍ਰਭੂ ਮਨ ਵਿਚ ਸਦਾ ਯਾਦ ਰਹਿੰਦਾ ਹੈ,

ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥

ਉਹ ਸੰਤ ਹੈ, ਸੁਖੀ ਹੈ (ਉਹ ਕਦੇ) ਘਾਬਰਦਾ ਨਹੀਂ।

ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥

ਜਿਸ ਮਨੁੱਖ ਉਤੇ ਪ੍ਰਭੂ ਆਪਣੀ ਮੇਹਰ ਕਰਦਾ ਹੈ,

ਸੋ ਸੇਵਕੁ ਕਹੁ ਕਿਸ ਤੇ ਡਰੈ ॥

ਦੱਸੋ (ਪ੍ਰਭੂ ਦਾ) ਉਹ ਸੇਵਕ (ਹੋਰ) ਕਿਸ ਤੋਂ ਡਰ ਸਕਦਾ ਹੈ?

ਜੈਸਾ ਸਾ ਤੈਸਾ ਦ੍ਰਿਸਟਾਇਆ ॥

(ਕਿਉਂਕਿ) ਉਸ ਨੂੰ ਪ੍ਰਭੂ ਉਹੋ ਜਿਹਾ ਹੀ ਦਿੱਸ ਪੈਂਦਾ ਹੈ, ਜਿਹੋ ਜਿਹਾ ਉਹ (ਅਸਲ ਵਿਚ) ਹੈ,

ਅਪੁਨੇ ਕਾਰਜ ਮਹਿ ਆਪਿ ਸਮਾਇਆ ॥

(ਭਾਵ ਇਹ ਦਿੱਸ ਪੈਂਦਾ ਹੈ ਕਿ) ਪ੍ਰਭੂ ਆਪਣੇ ਰਚੇ ਹੋਏ ਜਗਤ ਵਿਚ ਆਪ ਵਿਆਪਕ ਹੈ;

ਸੋਧਤ ਸੋਧਤ ਸੋਧਤ ਸੀਝਿਆ ॥

ਨਿੱਤ ਵਿਚਾਰ ਕਰਦਿਆਂ (ਉਸ ਸੇਵਕ ਨੂੰ ਵਿਚਾਰ ਵਿਚ) ਸਫਲਤਾ ਹੋ ਜਾਂਦੀ ਹੈ,

ਗੁਰਪ੍ਰਸਾਦਿ ਤਤੁ ਸਭੁ ਬੂਝਿਆ ॥

(ਭਾਵ) ਗੁਰੂ ਦੀ ਕਿਰਪਾ ਨਾਲ (ਉਸ ਨੂੰ) ਸਾਰੀ ਅਸਲੀਅਤ ਦੀ ਸਮਝ ਆ ਜਾਂਦੀ ਹੈ।

ਜਬ ਦੇਖਉ ਤਬ ਸਭੁ ਕਿਛੁ ਮੂਲੁ ॥

(ਮੇਰੇ ਉਤੇ ਭੀ ਗੁਰੂ ਦੀ ਮੇਹਰ ਹੋਈ ਹੈ, ਹੁਣ) ਮੈਂ ਜਦੋਂ ਤੱਕਦਾ ਹਾਂ ਤਾਂ ਹਰੇਕ ਚੀਜ਼ ਉਸ ਸਭ ਦੇ ਮੁਢ (-ਪ੍ਰਭੂ ਦਾ ਰੂਪ ਦਿੱਸਦੀ ਹੈ),

ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥

ਹੇ ਨਾਨਕ! ਇਹ ਦਿੱਸਦਾ ਸੰਸਾਰ ਭੀ ਉਹ ਆਪ ਹੈ ਤੇ ਸਭ ਵਿਚ ਵਿਆਪਕ ਜੋਤਿ ਭੀ ਆਪਿ ਹੀ ਹੈ ॥੫॥

ਨਹ ਕਿਛੁ ਜਨਮੈ ਨਹ ਕਿਛੁ ਮਰੈ ॥

ਨਾਹ ਕੁਝ ਜੰਮਦਾ ਹੈ ਨਾਹ ਕੁਝ ਮਰਦਾ ਹੈ;

ਆਪਨ ਚਲਿਤੁ ਆਪ ਹੀ ਕਰੈ ॥

(ਇਹ ਜਨਮ ਮਰਣ ਦਾ ਤਾਂ) ਪ੍ਰਭੂ ਆਪ ਹੀ ਖੇਲ ਕਰ ਰਿਹਾ ਹੈ;

ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥

ਜੰਮਣਾ, ਮਰਣਾ, ਦਿੱਸਦਾ ਤੇ ਅਣ-ਦਿੱਸਦਾ-