ਇਹ ਸਾਰਾ ਸੰਸਾਰ ਪ੍ਰਭੂ ਨੇ ਆਪਣੇ ਹੁਕਮ ਵਿਚ ਤੁਰਨ ਵਾਲਾ ਬਣਾ ਦਿੱਤਾ ਹੈ।
ਸਾਰੇ ਜੀਵਾਂ ਵਿਚ ਕੇਵਲ ਆਪ ਹੀ ਹੈ,
ਅਨੇਕਾਂ ਤਰੀਕਿਆਂ ਨਾਲ (ਜਗਤ ਨੂੰ) ਬਣਾ ਬਣਾ ਕੇ ਨਾਸ ਭੀ ਕਰ ਦੇਂਦਾ ਹੈ।
ਪ੍ਰਭੂ ਆਪ ਅਬਿਨਾਸ਼ੀ ਹੈ; ਉਸ ਦਾ ਕੁਝ ਨਾਸ ਨਹੀਂ ਹੁੰਦਾ,
ਸਾਰੇ ਬ੍ਰਹਮੰਡ ਦੀ ਰਚਨਾ ਭੀ ਆਪ ਹੀ ਰਚ ਰਿਹਾ ਹੈ।
ਉਸ ਵਿਆਪਕ ਪ੍ਰਭੂ ਦੇ ਪ੍ਰਤਾਪ ਦਾ ਭੇਤ ਨਹੀਂ ਪਾਇਆ ਜਾ ਸਕਦਾ, ਬਿਆਨ ਨਹੀਂ ਹੋ ਸਕਦਾ;
ਹੇ ਨਾਨਕ! ਜੇ ਉਹ ਆਪ ਆਪਣਾ ਜਾਪ ਕਰਾਏ ਤਾਂ ਹੀ ਜੀਵ ਜਾਪ ਕਰਦੇ ਹਨ ॥੬॥
ਜਿਨ੍ਹਾਂ ਬੰਦਿਆਂ ਨੇ ਪ੍ਰਭੂ ਨੂੰ ਪਛਾਣ ਲਿਆ, ਉਹ ਸੋਭਾ ਵਾਲੇ ਹੋ ਗਏ;
ਸਾਰਾ ਜਗਤ ਉਹਨਾਂ ਦੇ ਉਪਦੇਸ਼ਾਂ ਨਾਲ (ਵਿਕਾਰਾਂ ਤੋਂ) ਬਚਦਾ ਹੈ।
ਹਰੀ ਦੇ ਭਗਤ ਸਭ (ਜੀਵਾਂ) ਨੂੰ ਬਚਾਉਣ ਜੋਗੇ ਹਨ,
(ਸਭ ਦੇ) ਦੁੱਖ ਦੂਰ ਕਰਨ ਦੇ ਸਮਰੱਥ ਹੁੰਦੇ ਹਨ।
(ਸੇਵਕਾਂ ਨੂੰ) ਕਿਰਪਾਲ ਪ੍ਰਭੂ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ,
ਸਤਿਗੁਰੂ ਦਾ ਸ਼ਬਦ ਜਪ ਕੇ ਉਹ (ਫੁੱਲ ਵਾਂਗ) ਖਿੜ ਆਉਂਦੇ ਹਨ।
ਉਹੀ ਮਨੁੱਖ ਉਹਨਾਂ (ਸੇਵਕਾਂ) ਦੀ ਸੇਵਾ ਵਿਚ ਰੁੱਝਦਾ ਹੈ,
ਜਿਸ ਭਾਗਾਂ ਵਾਲੇ ਉਤੇ, (ਹੇ ਪ੍ਰਭੂ!) ਤੂੰ ਆਪ ਮੇਹਰ ਕਰਦਾ ਹੈਂ।
(ਉਹ ਸੇਵਕ) ਨਾਮ ਜਪ ਕੇ ਅਡੋਲ ਅਵਸਥਾ ਹਾਸਲ ਕਰਦੇ ਹਨ;
ਹੇ ਨਾਨਕ! ਉਹਨਾਂ ਮਨੁੱਖਾਂ ਨੂੰ ਬੜੇ ਉੱਚੇ ਬੰਦੇ ਸਮਝੋ ॥੭॥
(ਪ੍ਰਭੂ ਦਾ ਸੇਵਕ) ਜੋ ਕੁਝ ਕਰਦਾ ਹੈ, ਪ੍ਰਭੂ ਦੀ ਰਜ਼ਾ ਵਿਚ (ਰਹਿ ਕੇ) ਕਰਦਾ ਹੈ,
ਤੇ ਸਦਾ ਹੀ ਪ੍ਰਭੂ ਦੀ ਹਜ਼ੂਰੀ ਵਿਚ ਵੱਸਦਾ ਹੈ।
ਸੁਤੇ ਹੀ ਜੋ ਕੁਝ ਹੁੰਦਾ ਹੈ ਉਸ ਨੂੰ ਪ੍ਰਭੂ ਦਾ ਭਾਣਾ ਜਾਣਦਾ ਹੈ,