ਉਹੀ ਸੇਵਕ ਤੇ ਦਾਸ ਉਸ ਦਾ ਨਾਮ ਸਿਮਰਦੇ ਹਨ।
(ਪਰ) ਜਿਨ੍ਹਾਂ ਨੂੰ (ਮਾਇਆ ਦੇ) ਤਿੰਨ ਗੁਣਾਂ ਵਿਚ ਭਵਾਉਂਦਾ ਹੈ,
ਉਹ ਜੰਮਦੇ ਮਰਦੇ ਰਹਿੰਦੇ ਹਨ ਤੇ ਮੁੜ ਮੁੜ (ਜਗਤ ਵਿਚ) ਆਉਂਦੇ ਤੇ ਜਾਂਦੇ ਰਹਿੰਦੇ ਹਨ।
ਸੋਹਣੀ ਮੱਤ ਵਾਲੇ ਉਚੇ ਬੰਦਿਆਂ ਦੇ ਹਿਰਦੇ ਤ੍ਰਿਗੁਣੀ ਨੀਚ ਬੰਦਿਆਂ ਦੇ ਮਨ-ਇਹ ਸਾਰੇ ਉਸ ਪ੍ਰਭੂ ਦੇ ਆਪਣੇ ਹੀ ਟਿਕਾਣੇ ਹਨ (ਭਾਵ, ਸਭ ਵਿਚ ਵੱਸਦਾ ਹੈ)।
ਹੇ ਨਾਨਕ! ਜਿਹੋ ਜਿਹੀ ਬੁੱਧ-ਮੱਤ ਦੇਂਦਾ ਹੈ, ਤਿਹੋ ਜਿਹੀ ਸਮਝ ਵਾਲਾ ਜੀਵ ਬਣ ਜਾਂਦਾ ਹੈ ॥੩॥
ਹੇ ਪ੍ਰਭੂ! ਤੂੰ, ਜਿਸ ਦੇ ਕਈ ਰੂਪ ਤੇ ਰੰਗ ਹਨ,
ਕਈ ਭੇਖ ਧਾਰਦਾ ਹੈਂ (ਤੇ ਫਿਰ ਭੀ) ਇਕੋ ਤਰ੍ਹਾਂ ਦਾ ਹੈਂ।
ਉਸ ਨੇ ਜਗਤ ਦਾ ਪਸਾਰਾ ਕਈ ਤਰੀਕਿਆਂ ਨਾਲ ਕੀਤਾ ਹੈ,
ਪ੍ਰਭੂ ਨਾਸ-ਰਹਿਤ ਹੈ, ਤੇ ਸਭ ਥਾਈਂ ਇਕ ਆਪ ਹੀ ਆਪ ਹੈ।
ਕਈ ਤਮਾਸ਼ੇ ਪ੍ਰਭੂ ਪਲਕ ਵਿਚ ਕਰ ਦੇਂਦਾ ਹੈ,
ਉਹ ਪੂਰਨ ਪੁਰਖ ਸਭ ਥਾਈਂ ਵਿਆਪਕ ਹੈ।
ਜਗਤ ਦੀ ਰਚਨਾ ਪ੍ਰਭੂ ਨੇ ਕਈ ਤਰੀਕਿਆਂ ਨਾਲ ਰਚੀ ਹੈ,
ਆਪਣੀ (ਵਡਿਆਈ ਦਾ) ਮੁੱਲ ਉਹ ਆਪ ਹੀ ਜਾਣਦਾ ਹੈ।
ਸਾਰੇ ਸਰੀਰ ਉਸ ਪ੍ਰਭੂ ਦੇ ਹੀ ਹਨ, ਸਾਰੇ ਥਾਂ ਉਸੇ ਦੇ ਹਨ।
ਹੇ ਨਾਨਕ! (ਉਸ ਦਾ ਦਾਸ) ਉਸ ਦਾ ਨਾਮ ਜਪ ਜਪ ਕੇ ਜੀਊਂਦਾ ਹੈ ॥੪॥
ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ,
ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ।
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ,
ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ।
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ,