ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ।
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ,
ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ।
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ,
ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ ॥੫॥
ਜਿਸ ਪ੍ਰਭੂ ਦਾ ਰੂਪ ਤੇ ਟਿਕਾਣਾ ਸਦਾ-ਥਿਰ ਰਹਿਣ ਵਾਲੇ ਹਨ,
ਕੇਵਲ ਉਹੀ ਸਰਬ-ਵਿਆਪਕ ਪ੍ਰਭੂ ਸਭ ਦੇ ਸਿਰ ਤੇ ਹੈ।
ਜਿਸ ਸਦਾ-ਅਟੱਲ ਅਕਾਲ ਪੁਰਖ ਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ,
(ਭਾਵ, ਜੋ ਪ੍ਰਭੂ ਸਭ ਜੀਵਾਂ ਵਿਚ ਬੋਲ ਰਿਹਾ ਹੈ) ਉਸ ਦੇ ਕੰਮ ਵੀ ਅਟੱਲ ਹਨ।
ਜਿਸ ਪ੍ਰਭੂ ਦੀ ਰਚਨਾ ਮੁਕੰਮਲ ਹੈ (ਭਾਵ, ਅਧੂਰੀ ਨਹੀਂ),
ਜੋ (ਸਭ ਦਾ) ਮੂਲ-(ਰੂਪ) ਸਦਾ ਅਸਥਿਰ ਹੈ, ਜਿਸ ਦੀ ਪੈਦਾਇਸ਼ ਭੀ ਮੁਕੰਮਲ ਹੈ, ਉਸ ਦੀ ਬਖ਼ਸ਼ਸ਼ ਸਦਾ ਕਾਇਮ ਹੈ।
ਪ੍ਰਭੂ ਦੀ ਮਹਾ ਪਵ੍ਰਿਤ ਰਜ਼ਾ ਹੈ,
ਜਿਸ ਜੀਵ ਨੂੰ (ਰਜ਼ਾ ਦੀ) ਸਮਝ ਦੇਂਦਾ ਹੈ, ਉਸ ਨੂੰ (ਉਹ ਰਜ਼ਾ) ਪੂਰਨ ਤੌਰ ਤੇ ਸੁਖਦਾਈ (ਲੱਗਦੀ ਹੈ)।
ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸੁਖ-ਦਾਤਾ ਹੈ।
ਹੇ ਨਾਨਕ! (ਜੀਵ ਨੂੰ) ਇਹ ਅਟੱਲ ਸਿਦਕ ਸਤਿਗੁਰੂ ਤੋਂ ਮਿਲਦਾ ਹੈ ॥੬॥
ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ,
ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ, ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ।
ਜੇ ਕਿਸੇ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਦੀ ਸੂਝ ਆ ਜਾਏ,
ਤਾਂ ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ।
ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ, (ਭਾਵ, ਮਿਥਿਆ ਨਹੀਂ)