ਸੁਖਮਨੀ ਸਾਹਿਬ

(ਅੰਗ: 68)


ਆਪੇ ਜਾਨੈ ਅਪਨੀ ਮਿਤਿ ਗਤਿ ॥

ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ।

ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥

ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ,

ਅਵਰ ਨ ਬੂਝਿ ਕਰਤ ਬੀਚਾਰੁ ॥

ਕਿਸੇ ਹੋਰ ਨੂੰ ਇਸ ਜਗਤ ਦਾ ਖ਼ਿਆਲ ਰੱਖਣ ਵਾਲਾ (ਭੀ) ਨਾਹ ਸਮਝੋ।

ਕਰਤੇ ਕੀ ਮਿਤਿ ਨ ਜਾਨੈ ਕੀਆ ॥

ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ।

ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥

ਹੇ ਨਾਨਕ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ॥੭॥

ਬਿਸਮਨ ਬਿਸਮ ਭਏ ਬਿਸਮਾਦ ॥

ਜਿਸ ਜਿਸ ਮਨੁੱਖ ਨੇ (ਪ੍ਰਭੂ ਦੀ ਬਜ਼ੁਰਗੀ ਨੂੰ) ਸਮਝਿਆ ਹੈ, ਉਸ ਉਸ ਨੂੰ ਆਨੰਦ ਆਇਆ ਹੈ,

ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥

(ਵਡਿਆਈ ਤੱਕ ਕੇ) ਉਹ ਬੜੇ ਹੈਰਾਨ ਤੇ ਅਸਚਰਜ ਹੁੰਦੇ ਹਨ।

ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥

ਪ੍ਰਭੂ ਦੇ ਦਾਸ ਪ੍ਰਭੂ ਦੇ ਪਿਆਰ ਵਿਚ ਮਸਤ ਰਹਿੰਦੇ ਹਨ,

ਗੁਰ ਕੈ ਬਚਨਿ ਪਦਾਰਥ ਲਹੇ ॥

ਤੇ ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-) ਪਦਾਰਥ ਹਾਸਲ ਕਰ ਲੈਂਦੇ ਹਨ।

ਓਇ ਦਾਤੇ ਦੁਖ ਕਾਟਨਹਾਰ ॥

ਉਹ (ਸੇਵਕ ਖ਼ੁਦ) ਨਾਮ ਦੀ ਦਾਤ ਵੰਡਦੇ ਹਨ, ਤੇ (ਜੀਵਾਂ ਦੇ) ਦੁੱਖ ਕੱਟਦੇ ਹਨ,

ਜਾ ਕੈ ਸੰਗਿ ਤਰੈ ਸੰਸਾਰ ॥

ਉਹਨਾਂ ਦੀ ਸੰਗਤਿ ਨਾਲ ਜਗਤ ਦੇ ਜੀਵ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।

ਜਨ ਕਾ ਸੇਵਕੁ ਸੋ ਵਡਭਾਗੀ ॥

ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ,

ਜਨ ਕੈ ਸੰਗਿ ਏਕ ਲਿਵ ਲਾਗੀ ॥

ਉਹਨਾਂ ਦੀ ਸੰਗਤਿ ਵਿਚ ਰਿਹਾਂ ਇਕ ਅਕਾਲ ਪੁਰਖ ਨਾਲ ਸੁਰਤ ਜੁੜਦੀ ਹੈ।

ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥

(ਪ੍ਰਭੂ ਦਾ) ਸੇਵਕ ਪ੍ਰਭੂ ਦੇ ਗੁਣ ਗਾਉਂਦਾ ਹੈ, ਤੇ ਸਿਫ਼ਤ-ਸਾਲਾਹ ਕਰਦਾ ਹੈ।

ਗੁਰਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥

ਹੇ ਨਾਨਕ! ਸਤਿਗੁਰੂ ਦੀ ਕਿਰਪਾ ਨਾਲ ਉਹ (ਪ੍ਰਭੂ ਦਾ ਨਾਮ-ਰੂਪੀ) ਫਲ ਪਾ ਲੈਂਦਾ ਹੈ ॥੮॥੧੬॥

ਸਲੋਕੁ ॥

ਆਦਿ ਸਚੁ ਜੁਗਾਦਿ ਸਚੁ ॥

ਪ੍ਰਭੂ ਮੁੱਢ ਤੋਂ ਹੀ ਹੋਂਦ ਵਾਲਾ ਹੈ, ਜੁਗਾਂ ਦੇ ਸ਼ੁਰੂ ਤੋਂ ਮੌਜੂਦ ਹੈ।

ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥

ਐਸ ਵੇਲੇ ਭੀ ਮੌਜੂਦ ਹੈ, ਹੇ ਨਾਨਕ! ਅਗਾਂਹ ਨੂੰ ਭੀ ਸਦਾ ਕਾਇਮ ਰਹੇਗਾ ॥੧॥

ਅਸਟਪਦੀ ॥

ਚਰਨ ਸਤਿ ਸਤਿ ਪਰਸਨਹਾਰ ॥

ਪ੍ਰਭੂ ਦੇ ਚਰਨ ਸਦਾ-ਥਿਰ ਹਨ, ਚਰਨਾਂ ਨੂੰ ਛੋਹਣ ਵਾਲੇ ਸੇਵਕ ਭੀ ਅਟੱਲ ਹੋ ਜਾਂਦੇ ਹਨ;