ਸੁਖਮਨੀ ਸਾਹਿਬ

(ਅੰਗ: 71)


ਭਸਮ ਕਰੈ ਲਸਕਰ ਕੋਟਿ ਲਾਖੈ ॥

(ਉਹ ਕੀੜੀ) ਲੱਖਾਂ ਕਰੋੜਾਂ ਲਸ਼ਕਰਾਂ ਨੂੰ ਸੁਆਹ ਕਰ ਦੇਂਦੀ ਹੈ।

ਜਿਸ ਕਾ ਸਾਸੁ ਨ ਕਾਢਤ ਆਪਿ ॥

ਜਿਸ ਜੀਵ ਦਾ ਸ੍ਵਾਸ ਪ੍ਰਭੂ ਆਪ ਨਹੀਂ ਕੱਢਦਾ,

ਤਾ ਕਉ ਰਾਖਤ ਦੇ ਕਰਿ ਹਾਥ ॥

ਉਸ ਨੂੰ ਹੱਥ ਦੇ ਕੇ ਰੱਖਦਾ ਹੈ।

ਮਾਨਸ ਜਤਨ ਕਰਤ ਬਹੁ ਭਾਤਿ ॥

ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ,

ਤਿਸ ਕੇ ਕਰਤਬ ਬਿਰਥੇ ਜਾਤਿ ॥

(ਪਰ ਜੇ ਪ੍ਰਭੂ ਸਹਾਇਤਾ ਨਾਹ ਕਰੇ ਤਾਂ) ਉਸ ਦੇ ਕੰਮ ਵਿਅਰਥ ਜਾਂਦੇ ਹਨ।

ਮਾਰੈ ਨ ਰਾਖੈ ਅਵਰੁ ਨ ਕੋਇ ॥

(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ;

ਸਰਬ ਜੀਆ ਕਾ ਰਾਖਾ ਸੋਇ ॥

ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ।

ਕਾਹੇ ਸੋਚ ਕਰਹਿ ਰੇ ਪ੍ਰਾਣੀ ॥

ਹੇ ਪ੍ਰਾਣੀ! ਤੂੰ ਕਿਉਂ ਫ਼ਿਕਰ ਕਰਦਾ ਹੈਂ?

ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥

ਹੇ ਨਾਨਕ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ ॥੫॥

ਬਾਰੰ ਬਾਰ ਬਾਰ ਪ੍ਰਭੁ ਜਪੀਐ ॥

(ਹੇ ਭਾਈ!) ਘੜੀ ਮੁੜੀ ਪ੍ਰਭੂ ਨੂੰ ਸਿਮਰੀਏ,

ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥

ਤੇ (ਨਾਮ-) ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰਕ ਇੰਦ੍ਰਿਆਂ ਨੂੰ ਰਜਾ ਦੇਵੀਏ।

ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥

ਜਿਸ ਗੁਰਮੁਖ ਨੇ ਨਾਮ-ਰੂਪੀ ਰਤਨ ਲੱਭ ਲਿਆ ਹੈ,

ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥

ਉਸ ਨੂੰ ਪ੍ਰਭੂ ਤੋਂ ਬਿਨਾ ਕਿਤੇ ਹੋਰ ਕੁਝ ਨਹੀਂ ਦਿੱਸਦਾ;

ਨਾਮੁ ਧਨੁ ਨਾਮੋ ਰੂਪੁ ਰੰਗੁ ॥

ਨਾਮ (ਉਸ ਗੁਰਮੁਖ ਦਾ) ਧਨ ਹੈ,

ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥

ਤੇ ਪ੍ਰਭੂ ਦੇ ਨਾਮ ਦਾ ਉਹ ਸਦਾ ਸੰਗ ਕਰਦਾ ਹੈ।

ਨਾਮ ਰਸਿ ਜੋ ਜਨ ਤ੍ਰਿਪਤਾਨੇ ॥

ਜੋ ਮਨੁੱਖ ਨਾਮ ਦੇ ਸੁਆਦ ਵਿਚ ਰੱਜ ਗਏ ਹਨ,

ਮਨ ਤਨ ਨਾਮਹਿ ਨਾਮਿ ਸਮਾਨੇ ॥

ਉਹਨਾਂ ਦੇ ਮਨ ਤਨ ਕੇਵਲ ਪ੍ਰਭੂ-ਨਾਮ ਵਿਚ ਹੀ ਜੁੜੇ ਰਹਿੰਦੇ ਹਨ।

ਊਠਤ ਬੈਠਤ ਸੋਵਤ ਨਾਮ ॥

ਉਠਦਿਆਂ ਬੈਠਦਿਆਂ, ਸੁੱਤਿਆਂ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਨਾ,

ਕਹੁ ਨਾਨਕ ਜਨ ਕੈ ਸਦ ਕਾਮ ॥੬॥

ਨਾਨਕ ਆਖਦਾ ਹੈ, ਇਹੋ ਹੀ ਸੇਵਕਾਂ ਦਾ ਸਦਾ ਆਹਰ ਹੁੰਦਾ ਹੈ ॥੬॥

ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥

(ਹੇ ਭਾਈ!) ਦਿਨ ਰਾਤ ਆਪਣੀ ਜੀਭ ਨਾਲ ਪ੍ਰਭੂ ਦੇ ਗੁਣ ਗਾਵੋ,