(ਜਿਸ ਵਲ) ਅਮਰ ਕਰਨ ਵਾਲੀ ਨਜ਼ਰ ਨਾਲ ਤੱਕਦਾ ਹੈ ਓਹੀ ਸੰਤ ਹੋ ਜਾਂਦਾ ਹੈ।
ਸਤਿਗੁਰੂ ਦੇ ਗੁਣ ਬੇਅੰਤ ਹਨ, ਮੁੱਲ ਨਹੀਂ ਪੈ ਸਕਦਾ।
ਹੇ ਨਾਨਕ! ਜੋ ਜੀਵ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਉਸ ਨੂੰ ਗੁਰੂ ਨਾਲ ਮਿਲਾਉਂਦਾ ਹੈ ॥੪॥
(ਮਨੁੱਖ ਦੀ) ਜੀਭ ਇੱਕ ਹੈ, ਪਰ ਉਸ ਪ੍ਰਭੂ ਦੇ ਅਨੇਕਾਂ ਗੁਣ ਹਨ,
ਜੋ ਪੂਰਨ ਪੁਰਖ ਹੈ, ਸਦਾ-ਥਿਰ ਰਹਿਣ ਵਾਲਾ ਅਤੇ ਵਿਆਪਕ ਹੈ।
ਮਨੁੱਖ ਕਿਸੇ ਬੋਲ ਦੁਆਰਾ (ਪ੍ਰਭੂ ਦੇ ਗੁਣਾਂ ਤਕ) ਪਹੁੰਚ ਨਹੀਂ ਸਕਦਾ,
ਪ੍ਰਭੂ ਪਹੁੰਚ ਤੋਂ ਪਰੇ ਹੈ, ਵਾਸਨਾ-ਰਹਿਤ ਹੈ, ਤੇ ਮਨੁੱਖ ਦੇ ਸਰੀਰਕ ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ।
ਅਕਾਲ ਪੁਰਖ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ, ਪ੍ਰਭੂ ਵੈਰ-ਰਹਿਤ ਹੈ (ਸਗੋਂ ਸਭ ਨੂੰ) ਸੁਖ ਦੇਣ ਵਾਲਾ ਹੈ,
ਕੋਈ ਜੀਵ ਉਸ (ਦੇ ਗੁਣਾਂ) ਦਾ ਮੁੱਲ ਨਹੀਂ ਪਾ ਸਕਿਆ।
ਅਨੇਕਾਂ ਭਗਤ ਸਦਾ (ਪ੍ਰਭੂ ਨੂੰ) ਨਮਸਕਾਰ ਕਰਦੇ ਹਨ,
ਅਤੇ ਉਸ ਦੇ ਕਮਲਾਂ ਵਰਗੇ (ਸੋਹਣੇ) ਚਰਨਾਂ ਨੂੰ ਆਪਣੇ ਹਿਰਦੇ ਵਿਚ ਸਿਮਰਦੇ ਹਨ।
ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਹਾਂ,
ਹੇ ਨਾਨਕ! (ਆਖ-) ਜਿਸ ਗੁਰੂ ਦੀ ਮੇਹਰ ਨਾਲ ਐਸੇ ਪ੍ਰਭੂ ਨੂੰ ਜਪ ਸਕੀਦਾ ਹੈ ॥੫॥
ਕੋਈ ਵਿਰਲਾ ਮਨੁੱਖ ਪ੍ਰਭੂ ਦੇ ਨਾਮ ਦਾ ਸੁਆਦ ਮਾਣਦਾ ਹੈ,
(ਤੇ ਜੋ ਮਾਣਦਾ ਹੈ) ਉਹ ਨਾਮ-ਅੰਮ੍ਰਿਤ ਪੀਂਦਾ ਹੈ, ਤੇ ਅਮਰ ਹੋ ਜਾਂਦਾ ਹੈ।
ਉਸ ਦਾ ਕਦੇ ਨਾਸ ਨਹੀਂ ਹੁੰਦਾ (ਭਾਵ, ਉਹ ਮੁੜ ਮੁੜ ਮੌਤ ਦਾ ਸ਼ਿਕਾਰ ਨਹੀਂ ਹੁੰਦਾ)
ਜਿਸ ਦੇ ਮਨ ਵਿਚ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ।
(ਸਤਿਗੁਰੂ) ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਹੈ,
ਤੇ ਆਪਣੇ ਸੇਵਕ ਨੂੰ ਭੀ ਇਹੀ ਸੱਚਾ ਉਪਦੇਸ ਦੇਂਦਾ ਹੈ।
ਮਾਇਆ ਦੇ ਮੋਹ ਦੇ ਨਾਲ ਉਸ ਦਾ ਕਦੇ ਜੋੜ ਨਹੀਂ ਹੁੰਦਾ,