ਸੁਖਮਨੀ ਸਾਹਿਬ

(ਅੰਗ: 78)


ਸੋ ਸੁਖੁ ਸਾਧੂ ਸੰਗਿ ਪਰੀਤਿ ॥

ਉਹ ਸੁਖ ਸੰਤਾਂ ਦੀ ਸੰਗਤਿ ਵਿਚ ਪਿਆਰ ਕੀਤਿਆਂ (ਮਿਲਦਾ ਹੈ)।

ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥

ਜਿਸ ਸੋਭਾ ਦੀ ਖ਼ਾਤਰ ਤੂੰ ਨੇਕ ਕਮਾਈ ਕਰਦਾ ਹੈਂ,

ਸਾ ਸੋਭਾ ਭਜੁ ਹਰਿ ਕੀ ਸਰਨੀ ॥

ਉਹ ਸੋਭਾ (ਖੱਟਣ ਲਈ) ਤੂੰ ਅਕਾਲ ਪੁਰਖ ਦੀ ਸਰਣ ਪਉ।

ਅਨਿਕ ਉਪਾਵੀ ਰੋਗੁ ਨ ਜਾਇ ॥

(ਜੇਹੜਾ ਹਉਮੈ ਦਾ) ਰੋਗ ਅਨੇਕਾਂ ਹੀਲਿਆਂ ਨਾਲ ਦੂਰ ਨਹੀਂ ਹੁੰਦਾ,

ਰੋਗੁ ਮਿਟੈ ਹਰਿ ਅਵਖਧੁ ਲਾਇ ॥

ਉਹ ਰੋਗ ਪ੍ਰਭੂ ਦਾ ਨਾਮ-ਰੂਪੀ ਦਵਾਈ ਵਰਤਿਆਂ ਮਿਟ ਜਾਂਦਾ ਹੈ।

ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥

ਸਾਰੇ (ਦੁਨੀਆਵੀ) ਖ਼ਜ਼ਾਨਿਆਂ ਵਿਚ ਪ੍ਰਭੂ ਦਾ ਨਾਮ (ਵਧੀਆ) ਖ਼ਜ਼ਾਨਾ ਹੈ।

ਜਪਿ ਨਾਨਕ ਦਰਗਹਿ ਪਰਵਾਨੁ ॥੨॥

ਹੇ ਨਾਨਕ! (ਨਾਮ) ਜਪ, ਦਰਗਾਹ ਵਿਚ ਕਬੂਲ (ਹੋਵੇਂਗਾ) ॥੨॥

ਮਨੁ ਪਰਬੋਧਹੁ ਹਰਿ ਕੈ ਨਾਇ ॥

(ਹੇ ਭਾਈ! ਆਪਣੇ) ਮਨ ਨੂੰ ਪ੍ਰਭੂ ਦੇ ਨਾਮ ਨਾਲ ਜਗਾਉ,

ਦਹ ਦਿਸਿ ਧਾਵਤ ਆਵੈ ਠਾਇ ॥

(ਨਾਮ ਦੀ ਬਰਕਤਿ ਨਾਲ) ਦਸੀਂ ਪਾਸੀਂ ਦੌੜਦਾ (ਇਹ ਮਨ) ਟਿਕਾਣੇ ਆ ਜਾਂਦਾ ਹੈ।

ਤਾ ਕਉ ਬਿਘਨੁ ਨ ਲਾਗੈ ਕੋਇ ॥

ਉਸ ਮਨੁੱਖ ਨੂੰ ਕੋਈ ਔਕੜ ਨਹੀਂ ਪੋਂਹਦੀ,

ਜਾ ਕੈ ਰਿਦੈ ਬਸੈ ਹਰਿ ਸੋਇ ॥

ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਵੱਸਦਾ ਹੈ।

ਕਲਿ ਤਾਤੀ ਠਾਂਢਾ ਹਰਿ ਨਾਉ ॥

ਕਲਿਜੁਗ ਤੱਤੀ (ਅੱਗ) ਹੈ (ਭਾਵ, ਵਿਕਾਰ ਜੀਆਂ ਨੂੰ ਸਾੜ ਰਹੇ ਹਨ) ਪ੍ਰਭੂ ਦਾ ਨਾਮ ਠੰਢਾ ਹੈ,

ਸਿਮਰਿ ਸਿਮਰਿ ਸਦਾ ਸੁਖ ਪਾਉ ॥

ਉਸ ਨੂੰ ਸਦਾ ਸਿਮਰੋ ਤੇ ਸੁਖ ਪਾਉ।

ਭਉ ਬਿਨਸੈ ਪੂਰਨ ਹੋਇ ਆਸ ॥

(ਨਾਮ ਸਿਮਰਿਆਂ) ਡਰ ਉੱਡ ਜਾਂਦਾ ਹੈ, ਤੇ, ਆਸ ਪੁੱਗ ਜਾਂਦੀ ਹੈ (ਭਾਵ, ਨਾਹ ਹੀ ਮਨੁੱਖ ਆਸਾਂ ਬੰਨ੍ਹਦਾ ਫਿਰਦਾ ਹੈ ਤੇ ਨਾਹ ਹੀ ਉਹਨਾਂ ਆਸਾਂ ਦੇ ਟੁੱਟਣ ਦਾ ਕੋਈ ਡਰ ਹੁੰਦਾ ਹੈ)

ਭਗਤਿ ਭਾਇ ਆਤਮ ਪਰਗਾਸ ॥

(ਕਿਉਂਕਿ) ਪ੍ਰਭੂ ਦੀ ਭਗਤੀ ਨਾਲ ਪਿਆਰ ਕੀਤਿਆਂ ਆਤਮਾ ਚਮਕ ਪੈਂਦਾ ਹੈ।

ਤਿਤੁ ਘਰਿ ਜਾਇ ਬਸੈ ਅਬਿਨਾਸੀ ॥

(ਜੋ ਸਿਮਰਦਾ ਹੈ) ਉਸ ਦੇ (ਹਿਰਦੇ) ਘਰ ਵਿਚ ਅਬਿਨਾਸੀ ਪ੍ਰਭੂ ਆ ਵੱਸਦਾ ਹੈ।

ਕਹੁ ਨਾਨਕ ਕਾਟੀ ਜਮ ਫਾਸੀ ॥੩॥

ਨਾਨਕ ਆਖਦਾ ਹੈ (ਕਿ ਨਾਮ ਜਪਿਆਂ) ਜਮਾਂ ਦੀ ਫਾਹੀ ਕੱਟੀ ਜਾਂਦੀ ਹੈ ॥੩॥

ਤਤੁ ਬੀਚਾਰੁ ਕਹੈ ਜਨੁ ਸਾਚਾ ॥

ਜੋ ਮਨੁੱਖ ਪਾਰਬ੍ਰਹਮ ਦੀ ਸਿਫ਼ਤਿ-ਰੂਪ ਸੋਚ ਸੋਚਦਾ ਹੈ ਉਹ ਸਚ-ਮੁਚ ਮਨੁੱਖ ਹੈ,

ਜਨਮਿ ਮਰੈ ਸੋ ਕਾਚੋ ਕਾਚਾ ॥

ਪਰ ਜੋ ਜੰਮ ਕੇ (ਨਿਰਾ) ਮਰ ਜਾਂਦਾ ਹੈ (ਤੇ ਬੰਦਗੀ ਨਹੀਂ ਕਰਦਾ) ਉਹ ਨਿਰੋਲ ਕੱਚਾ ਹੈ।

ਆਵਾ ਗਵਨੁ ਮਿਟੈ ਪ੍ਰਭ ਸੇਵ ॥

ਪ੍ਰਭੂ ਦਾ ਸਿਮਰਨ ਕੀਤਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ;