ਸੁਖਮਨੀ ਸਾਹਿਬ

(ਅੰਗ: 79)


ਆਪੁ ਤਿਆਗਿ ਸਰਨਿ ਗੁਰਦੇਵ ॥

ਆਪਾ-ਭਾਵ ਛੱਡ ਕੇ, ਸਤਿਗੁਰੂ ਦੀ ਸਰਨੀ ਪੈ ਕੇ (ਜਨਮ ਮਰਨ ਦਾ ਗੇੜ ਮੁੱਕਦਾ ਹੈ)

ਇਉ ਰਤਨ ਜਨਮ ਕਾ ਹੋਇ ਉਧਾਰੁ ॥

ਇਸ ਤਰ੍ਹਾਂ ਕੀਮਤੀ ਮਨੁੱਖਾ ਜਨਮ ਸਫਲਾ ਹੋ ਜਾਂਦਾ ਹੈ।

ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥

(ਤਾਂ ਤੇ, ਹੇ ਭਾਈ!) ਪ੍ਰਭੂ ਨੂੰ ਸਿਮਰ, (ਇਹੀ) ਪ੍ਰਾਣਾਂ ਦਾ ਆਸਰਾ ਹੈ।

ਅਨਿਕ ਉਪਾਵ ਨ ਛੂਟਨਹਾਰੇ ॥

ਅਨੇਕਾਂ ਹੀਲੇ ਕੀਤਿਆਂ (ਆਵਾਗਵਨ ਤੋਂ) ਬਚ ਨਹੀਂ ਸਕੀਦਾ;

ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥

ਸਿੰਮ੍ਰਿਤੀਆਂ ਸ਼ਾਸਤ੍ਰ ਵੇਦ (ਆਦਿਕ) ਵਿਚਾਰਿਆਂ (ਆਵਾ ਗਵਨ ਤੋਂ ਛੁਟਕਾਰਾ ਨਹੀਂ ਹੁੰਦਾ।)

ਹਰਿ ਕੀ ਭਗਤਿ ਕਰਹੁ ਮਨੁ ਲਾਇ ॥

ਮਨ ਲਾ ਕੇ ਕੇਵਲ ਪ੍ਰਭੂ ਦੀ ਹੀ ਭਗਤੀ ਕਰੋ।

ਮਨਿ ਬੰਛਤ ਨਾਨਕ ਫਲ ਪਾਇ ॥੪॥

(ਜੋ ਭਗਤੀ ਕਰਦਾ ਹੈ) ਹੇ ਨਾਨਕ! ਉਸ ਨੂੰ ਮਨ-ਇੱਛਤ ਫਲ ਮਿਲ ਜਾਂਦੇ ਹਨ ॥੪॥

ਸੰਗਿ ਨ ਚਾਲਸਿ ਤੇਰੈ ਧਨਾ ॥

ਹੇ ਮੂਰਖ ਮਨ! ਧਨ ਤੇਰੇ ਨਾਲ ਨਹੀਂ ਜਾ ਸਕਦਾ,

ਤੂੰ ਕਿਆ ਲਪਟਾਵਹਿ ਮੂਰਖ ਮਨਾ ॥

ਤੂੰ ਕਿਉਂ ਇਸ ਨੂੰ ਜੱਫਾ ਮਾਰੀ ਬੈਠਾ ਹੈਂ?

ਸੁਤ ਮੀਤ ਕੁਟੰਬ ਅਰੁ ਬਨਿਤਾ ॥

ਪੁਤ੍ਰ, ਮਿੱਤ੍ਰ, ਪਰਵਾਰ ਤੇ ਇਸਤ੍ਰੀ;

ਇਨ ਤੇ ਕਹਹੁ ਤੁਮ ਕਵਨ ਸਨਾਥਾ ॥

ਇਹਨਾਂ ਵਿਚੋਂ, ਦੱਸ, ਕੌਣ ਤੇਰਾ ਸਾਥ ਦੇਣ ਵਾਲਾ ਹੈ?

ਰਾਜ ਰੰਗ ਮਾਇਆ ਬਿਸਥਾਰ ॥

ਮਾਇਆ ਦੇ ਅਡੰਬਰ, ਰਾਜ ਤੇ ਰੰਗ-ਰਲੀਆਂ-

ਇਨ ਤੇ ਕਹਹੁ ਕਵਨ ਛੁਟਕਾਰ ॥

ਦੱਸੋ, ਇਹਨਾਂ ਵਿਚੋਂ ਕਿਸ ਦੇ ਨਾਲ (ਮੋਹ ਪਾਇਆਂ) ਸਦਾ ਲਈ (ਮਾਇਆ ਤੋਂ) ਖ਼ਲਾਸੀ ਮਿਲ ਸਕਦੀ ਹੈ?

ਅਸੁ ਹਸਤੀ ਰਥ ਅਸਵਾਰੀ ॥

ਘੋੜੇ, ਹਾਥੀ, ਰਥਾਂ ਦੀ ਸਵਾਰੀ ਕਰਨੀ-

ਝੂਠਾ ਡੰਫੁ ਝੂਠੁ ਪਾਸਾਰੀ ॥

ਇਹ ਸਭ ਝੂਠਾ ਦਿਖਾਵਾ ਹੈ, ਇਹ ਅਡੰਬਰ ਰਚਾਉਣ ਵਾਲਾ ਭੀ ਬਿਨਸਨਹਾਰ ਹੈ।

ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥

ਮੂਰਖ ਮਨੁੱਖ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਇਹ ਸਾਰੇ ਪਦਾਰਥ ਦਿੱਤੇ ਹਨ, ਤੇ,

ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥

ਨਾਮ ਨੂੰ ਭੁਲਾ ਕੇ, ਹੇ ਨਾਨਕ! (ਆਖ਼ਰ) ਪਛੁਤਾਉਂਦਾ ਹੈ ॥੫॥

ਗੁਰ ਕੀ ਮਤਿ ਤੂੰ ਲੇਹਿ ਇਆਨੇ ॥

ਹੇ ਅੰਞਾਣ! ਸਤਿਗੁਰੂ ਦੀ ਮਤਿ ਲੈ (ਭਾਵ, ਸਿੱਖਿਆ ਤੇ ਤੁਰ)

ਭਗਤਿ ਬਿਨਾ ਬਹੁ ਡੂਬੇ ਸਿਆਨੇ ॥

ਬੜੇ ਸਿਆਣੇ ਸਿਆਣੇ ਬੰਦੇ ਭੀ ਭਗਤੀ ਤੋਂ ਬਿਨਾ (ਵਿਕਾਰਾਂ ਵਿਚ ਹੀ) ਡੁੱਬ ਜਾਂਦੇ ਹਨ।

ਹਰਿ ਕੀ ਭਗਤਿ ਕਰਹੁ ਮਨ ਮੀਤ ॥

ਹੇ ਮਿਤ੍ਰ ਮਨ! ਪ੍ਰਭੂ ਦੀ ਭਗਤੀ ਕਰ,