ਸੁਖਮਨੀ ਸਾਹਿਬ

(ਅੰਗ: 86)


ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥

ਤਦੋਂ ਦੱਸੋ ਖ਼ੁਸ਼ੀ ਜਾਂ ਚਿੰਤਾ ਕਿਸ ਨੂੰ ਪੋਹ ਸਕਦੇ ਸਨ?

ਜਬ ਆਪਨ ਆਪ ਆਪਿ ਪਾਰਬ੍ਰਹਮ ॥

ਜਦੋਂ ਅਕਾਲ ਪੁਰਖ ਕੇਵਲ ਆਪ ਹੀ ਆਪ ਸੀ,

ਤਬ ਮੋਹ ਕਹਾ ਕਿਸੁ ਹੋਵਤ ਭਰਮ ॥

ਤਦੋਂ ਮੋਹ ਕਿਥੇ ਹੋ ਸਕਦਾ ਸੀ, ਤੇ ਭਰਮ-ਭੁਲੇਖੇ ਕਿਸ ਨੂੰ ਹੋ ਸਕਦੇ ਸਨ?

ਆਪਨ ਖੇਲੁ ਆਪਿ ਵਰਤੀਜਾ ॥

(ਜਗਤ ਰੂਪ) ਅਪਾਣੀ ਖੇਡ ਪ੍ਰਭੂ ਨੇ ਆਪ ਬਣਾਈ ਹੈ,

ਨਾਨਕ ਕਰਨੈਹਾਰੁ ਨ ਦੂਜਾ ॥੧॥

ਹੇ ਨਾਨਕ! (ਉਸ ਤੋਂ ਬਿਨਾ ਇਸ ਖੇਡ ਦਾ) ਬਨਾਉਣ ਵਾਲਾ ਕੋਈ ਹੋਰ ਨਹੀਂ ਹੈ ॥੧॥

ਜਬ ਹੋਵਤ ਪ੍ਰਭ ਕੇਵਲ ਧਨੀ ॥

ਜਦੋਂ ਮਾਲਕ ਪ੍ਰਭੂ ਸਿਰਫ਼ (ਆਪ ਹੀ) ਸੀ,

ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥

ਤਦੋਂ ਦੱਸੋ, ਕਿਸ ਨੂੰ ਬੰਧਨਾਂ ਵਿਚ ਫਸਿਆ ਹੋਇਆ, ਤੇ ਕਿਸ ਨੂੰ ਮੁਕਤਿ ਸਮਝੀਏ?

ਜਬ ਏਕਹਿ ਹਰਿ ਅਗਮ ਅਪਾਰ ॥

ਜਦੋਂ ਅਗਮ ਤੇ ਬੇਅੰਤ ਪ੍ਰਭੂ ਇਕ ਆਪ ਹੀ ਸੀ,

ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥

ਤਦੋਂ ਦੱਸੋ, ਨਰਕਾਂ ਤੇ ਸੁਰਗਾਂ ਵਿਚ ਆਉਣ ਵਾਲੇ ਕੇਹੜੇ ਜੀਵ ਸਨ?

ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥

ਜਦੋਂ ਸੁਤੇ ਹੀ ਪ੍ਰਭੂ ਤ੍ਰਿਗੁਣੀ ਮਾਇਆ ਤੋਂ ਪਰੇ ਸੀ, (ਭਾਵ, ਜਦੋਂ ਉਸ ਨੇ ਮਾਇਆ ਰਚੀ ਹੀ ਨਹੀਂ ਸੀ)

ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥

ਤਦੋਂ ਦੱਸੋ, ਕਿਥੇ ਸਨ ਜੀਵ ਤੇ ਕਿਥੇ ਸੀ ਮਾਇਆ?

ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥

ਜਦੋਂ ਪ੍ਰਭੂ ਆਪ ਹੀ ਆਪਣੀ ਜੋਤਿ ਜਗਾਈ ਬੈਠਾ ਸੀ,

ਤਬ ਕਵਨ ਨਿਡਰੁ ਕਵਨ ਕਤ ਡਰੈ ॥

ਤਦੋਂ ਕੌਣ ਨਿਡਰ ਸੀ ਤੇ ਕੌਣ ਕਿਸੇ ਤੋਂ ਡਰਦੇ ਸਨ?

ਆਪਨ ਚਲਿਤ ਆਪਿ ਕਰਨੈਹਾਰ ॥

ਆਪਣੇ ਤਮਾਸ਼ੇ ਆਪ ਹੀ ਕਰਨ ਵਾਲਾ ਹੈ,

ਨਾਨਕ ਠਾਕੁਰ ਅਗਮ ਅਪਾਰ ॥੨॥

ਹੇ ਨਾਨਕ! ਅਕਾਲ ਪੁਰਖ ਅਗਮ ਤੇ ਬੇਅੰਤ ਹੈ ॥੨॥

ਅਬਿਨਾਸੀ ਸੁਖ ਆਪਨ ਆਸਨ ॥

ਜਦੋਂ ਅਕਾਲ ਪੁਰਖ ਆਪਣੀ ਮੌਜ ਵਿਚ ਆਪਣੇ ਹੀ ਸਰੂਪ ਵਿਚ ਟਿਕਿਆ ਬੈਠਾ ਸੀ,

ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥

ਤਦੋਂ ਦੱਸੋ, ਜੰਮਣਾ ਮਰਨਾ ਤੇ ਮੌਤ ਕਿਥੇ ਸਨ?

ਜਬ ਪੂਰਨ ਕਰਤਾ ਪ੍ਰਭੁ ਸੋਇ ॥

ਜਦੋਂ ਕਰਤਾਰ ਪੂਰਨ ਪ੍ਰਭੂ ਆਪ ਹੀ ਸੀ,

ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥

ਤਦੋਂ ਦੱਸੋ, ਮੌਤ ਦਾ ਡਰ ਕਿਸ ਨੂੰ ਹੋ ਸਕਦਾ ਸੀ?

ਜਬ ਅਬਿਗਤ ਅਗੋਚਰ ਪ੍ਰਭ ਏਕਾ ॥

ਜਦੋਂ ਅਦ੍ਰਿਸ਼ਟ ਤੇ ਅਗੋਚਰ ਪ੍ਰਭੂ ਇਕ ਆਪ ਹੀ ਸੀ,