ਸੁਖਮਨੀ ਸਾਹਿਬ

(ਅੰਗ: 88)


ਤਉ ਸਗਨ ਅਪਸਗਨ ਕਹਾ ਬੀਚਾਰੈ ॥

ਤਦੋਂ ਚੰਗੇ ਮੰਦੇ ਸਗਨ ਕੌਣ ਸੋਚਦਾ ਸੀ?

ਜਹ ਆਪਨ ਊਚ ਆਪਨ ਆਪਿ ਨੇਰਾ ॥

ਜਦੋਂ ਉਹ ਆਪ ਹੀ ਉੱਚਾ ਅਤੇ ਆਪ ਅਤੇ ਆਪ ਹੀ ਨੀਵਾਂ ਸੀ,

ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥

ਦੱਸੋ ਮਾਲਕ ਕੌਣ ਸੀ ਤੇ ਸੇਵਕ ਕੌਣ ਸੀ?

ਬਿਸਮਨ ਬਿਸਮ ਰਹੇ ਬਿਸਮਾਦ ॥

ਜੀਵ ਤੇਰੀ ਗਤਿ ਭਾਲਦੇ ਹੈਰਾਨ ਤੇ ਅਚਰਜ ਹੋ ਰਹੇ ਹਨ।

ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਤੂੰ ਆਪਣੀ ਗਤਿ ਆਪ ਹੀ ਜਾਣਦਾ ਹੈਂ ॥੫॥

ਜਹ ਅਛਲ ਅਛੇਦ ਅਭੇਦ ਸਮਾਇਆ ॥

ਜਿਸ ਅਵਸਥਾ ਵਿਚ ਅਛੱਲ ਅਬਿਨਾਸੀ ਤੇ ਅਭੇਦ ਪ੍ਰਭੂ (ਆਪਣੇ ਆਪ ਵਿਚ) ਟਿਕਿਆ ਹੋਇਆ ਹੈ,

ਊਹਾ ਕਿਸਹਿ ਬਿਆਪਤ ਮਾਇਆ ॥

ਓਥੇ ਕਿਸ ਨੂੰ ਮਾਇਆ ਪੋਹ ਸਕਦੀ ਹੈ?

ਆਪਸ ਕਉ ਆਪਹਿ ਆਦੇਸੁ ॥

(ਤਦੋਂ) ਪ੍ਰਭੂ ਆਪਣੇ ਆਪ ਨੂੰ ਆਪ ਹੀ ਨਮਸਕਾਰ ਕਰਦਾ ਹੈ,

ਤਿਹੁ ਗੁਣ ਕਾ ਨਾਹੀ ਪਰਵੇਸੁ ॥

(ਮਾਇਆ ਦੇ) ਤਿੰਨ ਗੁਣਾਂ ਦਾ (ਉਸ ਉਤੇ) ਅਸਰ ਨਹੀਂ ਪੈਂਦਾ।

ਜਹ ਏਕਹਿ ਏਕ ਏਕ ਭਗਵੰਤਾ ॥

ਜਦੋਂ ਭਗਵਾਨ ਕੇਵਲ ਇਕ ਆਪ ਹੀ ਸੀ,

ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥

ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ।

ਜਹ ਆਪਨ ਆਪੁ ਆਪਿ ਪਤੀਆਰਾ ॥

ਜਦੋਂ ਆਪਣੇ ਆਪ ਨੂੰ ਪਤਿਆਉਣ ਵਾਲਾ ਪ੍ਰਭੂ ਆਪ ਹੀ ਸੀ,

ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥

ਤਦੋਂ ਕੌਣ ਬੋਲਦਾ ਸੀ, ਤੇ ਕੌਣ ਸੁਣਨ ਵਾਲਾ ਸੀ?

ਬਹੁ ਬੇਅੰਤ ਊਚ ਤੇ ਊਚਾ ॥

ਪ੍ਰਭੂ ਬੜਾ ਬੇਅੰਤ ਹੈ, ਸਭ ਤੋਂ ਉੱਚਾ ਹੈ,

ਨਾਨਕ ਆਪਸ ਕਉ ਆਪਹਿ ਪਹੂਚਾ ॥੬॥

ਹੇ ਨਾਨਕ! ਆਪਣੇ ਆਪ ਤਕ ਆਪ ਹੀ ਅੱਪੜਨ ਵਾਲਾ ਹੈ ॥੬॥

ਜਹ ਆਪਿ ਰਚਿਓ ਪਰਪੰਚੁ ਅਕਾਰੁ ॥

ਜਦੋਂ ਪ੍ਰਭੂ ਨੇ ਆਪ ਜਗਤ ਦੀ ਖੇਡ ਰਚ ਦਿੱਤੀ,

ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥

ਤੇ ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ ਖਲੇਰ ਦਿੱਤਾ।

ਪਾਪੁ ਪੁੰਨੁ ਤਹ ਭਈ ਕਹਾਵਤ ॥

ਤਦੋਂ ਇਹ ਗੱਲ ਚੱਲ ਪਈ ਕਿ ਇਹ ਪਾਪ ਹੈ ਇਹ ਪੁੰਨ ਹੈ,

ਕੋਊ ਨਰਕ ਕੋਊ ਸੁਰਗ ਬੰਛਾਵਤ ॥

ਤਦੋਂ ਕੋਈ ਜੀਵ ਨਰਕਾਂ ਦਾ ਭਾਗੀ ਤੇ ਕੋਈ ਸੁਰਗਾਂ ਦਾ ਚਾਹਵਾਨ ਬਣਿਆ।

ਆਲ ਜਾਲ ਮਾਇਆ ਜੰਜਾਲ ॥

ਘਰਾਂ ਦੇ ਧੰਧੇ, ਮਾਇਆ ਦੇ ਬੰਧਨ,