ਸੁਖਮਨੀ ਸਾਹਿਬ

(ਅੰਗ: 94)


ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥

(ਜਿਸ ਮਨੁੱਖ ਨੂੰ) ਸਤਿਗੁਰੂ ਨੇ ਗਿਆਨ ਦਾ ਸੁਰਮਾ ਬਖ਼ਸ਼ਿਆ ਹੈ, ਉਸ ਦੇ ਅਗਿਆਨ (ਰੂਪ) ਹਨੇਰੇ ਦਾ ਨਾਸ ਹੋ ਜਾਂਦਾ ਹੈ।

ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥

ਹੇ ਨਾਨਕ! (ਜੋ ਮਨੁੱਖ) ਅਕਾਲ ਪੁਰਖ ਦੀ ਮੇਹਰ ਨਾਲ ਗੁਰੂ ਨੂੰ ਮਿਲਿਆ ਹੈ, ਉਸ ਦੇ ਮਨ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ ॥੧॥

ਅਸਟਪਦੀ ॥

ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥

(ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਆਪਣੇ ਅੰਦਰ ਅਕਾਲ ਪੁਰਖ ਨੂੰ ਵੇਖਿਆ ਹੈ,

ਨਾਮੁ ਪ੍ਰਭੂ ਕਾ ਲਾਗਾ ਮੀਠਾ ॥

ਉਸ ਨੂੰ ਪ੍ਰਭੂ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ।

ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥

(ਜਗਤ ਦੇ) ਸਾਰੇ ਪਦਾਰਥ (ਉਸ ਨੂੰ) ਇਕ ਪ੍ਰਭੂ ਵਿਚ ਹੀ (ਲੀਨ ਦਿੱਸਦੇ ਹਨ),

ਅਨਿਕ ਰੰਗ ਨਾਨਾ ਦ੍ਰਿਸਟਾਹਿ ॥

(ਉਸ ਪ੍ਰਭੂ ਤੋਂ ਹੀ) ਅਨੇਕਾਂ ਕਿਸਮਾਂ ਦੇ ਰੰਗ ਤਮਾਸ਼ੇ (ਨਿਕਲੇ ਹੋਏ) ਦਿੱਸਦੇ ਹਨ।

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥

ਪ੍ਰਭੂ ਦਾ ਨਾਮ ਜੋ (ਮਾਨੋ, ਜਗਤ ਦੇ) ਨੌ ਹੀ ਖ਼ਜ਼ਾਨਿਆਂ (ਦੇ ਤੁੱਲ) ਹੈ ਤੇ ਅੰਮ੍ਰਿਤ ਹੈ;

ਦੇਹੀ ਮਹਿ ਇਸ ਕਾ ਬਿਸ੍ਰਾਮੁ ॥

(ਉਸ ਮਨੁੱਖ ਦੇ) ਸਰੀਰ ਵਿਚ ਉਸ ਨਾਮ ਦਾ ਟਿਕਾਣਾ (ਹੋ ਜਾਂਦਾ ਹੈ।)

ਸੁੰਨ ਸਮਾਧਿ ਅਨਹਤ ਤਹ ਨਾਦ ॥

ਉਸ ਮਨੁੱਖ ਦੇ ਅੰਦਰ ਅਫੁਰ ਸੁਰਤ ਜੁੜੀ ਰਹਿੰਦੀ ਹੈ,

ਕਹਨੁ ਨ ਜਾਈ ਅਚਰਜ ਬਿਸਮਾਦ ॥

ਤੇ, ਅਜੇਹਾ ਅਚਰਜ ਇਕ-ਰਸ ਰਾਗ (-ਰੂਪ ਆਨੰਦ ਬਣਿਆ ਰਹਿੰਦਾ ਹੈ) ਜਿਸ ਦਾ ਬਿਆਨ ਨਹੀਂ ਹੋ ਸਕਦਾ।

ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥

(ਪਰ) ਇਹ (ਆਨੰਦ) ਉਸ ਮਨੁੱਖ ਨੇ ਵੇਖਿਆ ਹੈ ਜਿਸ ਨੂੰ ਪ੍ਰਭੂ ਆਪ ਵਿਖਾਉਂਦਾ ਹੈ,

ਨਾਨਕ ਤਿਸੁ ਜਨ ਸੋਝੀ ਪਾਏ ॥੧॥

(ਕਿਉਂਕਿ) ਹੇ ਨਾਨਕ! ਉਸ ਮਨੁੱਖ ਨੂੰ (ਉਸ ਆਨੰਦ ਦੀ) ਸਮਝ ਬਖ਼ਸ਼ਦਾ ਹੈ ॥੧॥

ਸੋ ਅੰਤਰਿ ਸੋ ਬਾਹਰਿ ਅਨੰਤ ॥

ਉਹ ਬੇਅੰਤ ਭਗਵਾਨ ਅੰਦਰ ਬਾਹਰ (ਸਭ ਥਾਈਂ)

ਘਟਿ ਘਟਿ ਬਿਆਪਿ ਰਹਿਆ ਭਗਵੰਤ ॥

ਹਰੇਕ ਸਰੀਰ ਵਿਚ ਮੌਜੂਦ ਹੈ।

ਧਰਨਿ ਮਾਹਿ ਆਕਾਸ ਪਇਆਲ ॥

ਧਰਤੀ ਅਕਾਸ਼ ਤੇ ਪਤਾਲ ਵਿਚ ਹੈ,

ਸਰਬ ਲੋਕ ਪੂਰਨ ਪ੍ਰਤਿਪਾਲ ॥

ਸਾਰੇ ਭਵਨਾਂ ਵਿਚ ਮੌਜੂਦ ਹੈ ਤੇ ਸਭ ਦੀ ਪਾਲਨਾ ਕਰਦਾ ਹੈ;

ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥

ਉਹ ਪਾਰਬ੍ਰਹਮ ਜੰਗਲ ਵਿਚ ਹੈ, ਘਾਹ (ਆਦਿਕ) ਵਿਚ ਹੈ ਤੇ ਪਰਬਤ ਵਿਚ ਹੈ;

ਜੈਸੀ ਆਗਿਆ ਤੈਸਾ ਕਰਮੁ ॥

ਜਿਹੋ ਜਿਹਾ ਉਹ ਹੁਕਮ (ਕਰਦਾ ਹੈ), ਉਹੋ ਜਿਹਾ (ਜੀਵ) ਕੰਮ ਕਰਦਾ ਹੈ;

ਪਉਣ ਪਾਣੀ ਬੈਸੰਤਰ ਮਾਹਿ ॥

ਪਉਣ ਵਿਚ, ਪਾਣੀ ਵਿਚ, ਅੱਗ ਵਿਚ,