ਸੋਰਠ, ਗੋਂਡ, ਅਤੇ ਮਲਾਰੀ ਦੀ ਧੁਨ;
ਫਿਰ ਆਸਾ ਦੀਆਂ ਸੁਰਾਂ ਗਾਈਆਂ ਜਾਂਦੀਆਂ ਹਨ।
ਅਤੇ ਅੰਤ ਵਿੱਚ ਉੱਚੀ ਧੁਨ ਸੋਹਾਉ ਆਉਂਦੀ ਹੈ।
ਮੇਘ ਰਾਗ ਵਾਲੇ ਇਹ ਪੰਜ ਹਨ। ||1||
ਬੈਰਾਧਰ, ਗਜਾਧਰ, ਕਾਇਦਾਰਾ,
ਜਬਲੀਧਰ, ਨਾਟ ਅਤੇ ਜਲਧਾਰਾ।
ਫਿਰ ਸ਼ੰਕਰ ਅਤੇ ਸਿਆਮਾ ਦੇ ਗੀਤ ਆਉਂਦੇ ਹਨ।
ਇਹ ਮੇਘ ਰਾਗ ਦੇ ਪੁੱਤਰਾਂ ਦੇ ਨਾਮ ਹਨ। ||1||
ਇਸ ਲਈ ਸਾਰੇ ਮਿਲ ਕੇ ਛੇ ਰਾਗ ਅਤੇ ਤੀਹ ਰਾਗਣੀਆਂ ਗਾਉਂਦੇ ਹਨ,
ਅਤੇ ਰਾਗਾਂ ਦੇ ਸਾਰੇ ਅਠਤਾਲੀ ਪੁੱਤਰ। ||1||1||
ਰਾਗ ਰਾਮਕਲੀ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਅਨੰਦ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ ਮਾਂ! (ਮੇਰੇ ਅੰਦਰ) ਪੂਰਨ ਖਿੜਾਉ ਪੈਦਾ ਹੋ ਗਿਆ ਹੈ (ਕਿਉਂਕਿ) ਮੈਨੂੰ ਗੁਰੂ ਮਿਲ ਪਿਆ ਹੈ।
ਮੈਨੂੰ ਗੁਰੂ ਮਿਲਿਆ ਹੈ, ਤੇ ਨਾਲ ਹੀ ਅਡੋਲ ਅਵਸਥਾ ਭੀ ਪ੍ਰਾਪਤ ਹੋ ਗਈ ਹੈ (ਭਾਵ, ਗੁਰੂ ਦੇ ਮਿਲਣ ਨਾਲ ਮੇਰਾ ਮਨ ਡੋਲਣੋਂ ਹਟ ਗਿਆ ਹੈ); ਮੇਰੇ ਮਨ ਵਿਚ (ਮਾਨੋ) ਖ਼ੁਸ਼ੀ ਦੇ ਵਾਜੇ ਵੱਜ ਪਏ ਹਨ,
ਸੋਹਣੇ ਰਾਗ ਆਪਣੇ ਪਰਵਾਰ ਤੇ ਰਾਣੀਆਂ ਸਮੇਤ (ਮੇਰੇ ਮਨ ਵਿਚ, ਮਾਨੋ,) ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਵਣ ਆ ਗਏ ਹਨ।
(ਤੁਸੀ ਭੀ) ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਗਾਵੋ। ਜਿਨ੍ਹਾਂ ਜਿਨ੍ਹਾਂ ਨੇ ਸਿਫ਼ਤ-ਸਾਲਾਹ ਦਾ ਸ਼ਬਦ ਮਨ ਵਿਚ ਵਸਾਇਆ ਹੈ (ਉਹਨਾਂ ਦੇ ਅੰਦਰ ਪੂਰਨ ਖਿੜਾਉ ਪੈਦਾ ਹੋ ਜਾਂਦਾ ਹੈ)।
ਨਾਨਕ ਆਖਦਾ ਹੈ (ਮੇਰੇ ਅੰਦਰ ਭੀ) ਆਨੰਦ ਬਣ ਗਿਆ ਹੈ (ਕਿਉਂਕਿ) ਮੈਨੂੰ ਸਤਿਗੁਰੂ ਮਿਲ ਪਿਆ ਹੈ ॥੧॥
ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਦੇ ਨਾਲ (ਜੁੜਿਆ) ਰਹੁ।
ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਨੂੰ ਯਾਦ ਰੱਖ।
ਉਹ ਪ੍ਰਭੂ ਸਾਰੇ ਦੁੱਖ ਦੂਰ ਕਰਨ ਵਾਲਾ ਹੈ।