ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ (ਰਾਗਮਾਲਾ)

(ਅੰਗ: 12)


ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥

ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਦੀ ਬਾਣੀ ਸੁਣਿਆਂ ਸਾਰੇ ਦੁੱਖ ਰੋਗ ਕਲੇਸ਼ ਮਿਟ ਜਾਂਦੇ ਹਨ।

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

ਜੇਹੜੇ ਸੰਤ ਗੁਰਮੁਖਿ ਪੂਰੇ ਗੁਰੂ ਤੋਂ ਸਿਫ਼ਤ-ਸਾਲਾਹ ਦੀ ਬਾਣੀ ਨਾਲ ਸਾਂਝੀ ਪਾਣੀ ਸਿੱਖ ਲੈਂਦੇ ਹਨ ਉਹਨਾਂ ਦੇ ਹਿਰਦੇ ਖਿੜ ਆਉਂਦੇ ਹਨ।

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

ਇਸ ਬਾਣੀ ਨੂੰ ਸੁਣਨ ਵਾਲੇ ਉਚਾਰਨ ਵਾਲੇ ਸਭ ਪਵਿਤ੍ਰ-ਆਤਮਕ ਹੋ ਜਾਂਦੇ ਹਨ, ਇਸ ਬਾਣੀ ਵਿਚ ਉਹਨਾਂ ਨੂੰ ਸਤਿਗੁਰੂ ਹੀ ਦਿੱਸਦਾ ਹੈ।

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

ਨਾਨਕ ਬੇਨਤੀ ਕਰਦਾ ਹੈ-ਜੇਹੜੇ ਬੰਦੇ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੇ ਅੰਦਰ ਇਕ-ਰਸ (ਖ਼ੁਸ਼ੀ ਦੇ) ਵਾਜੇ ਵੱਜ ਪੈਂਦੇ ਹਨ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ) ॥੪੦॥੧॥

ਸਲੋਕੁ ॥

ਸਲੋਕੁ

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ। ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ)।

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ।

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ।

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥