ਰਾਮਕਲੀ ਸਦੁ

(ਅੰਗ: 1)


ਰਾਮਕਲੀ ਸਦੁ ॥

ਰਾਗ ਰਾਮਕਲੀ ਵਿੱਚ ਬਾਣੀ 'ਸਦੁ'।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥

ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖ਼ਸ਼ਣ ਵਾਲਾ ਹੈ, ਜੋ ਤਿੰਨਾਂ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ,

ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥

(ਉਸ ਅਕਾਲ ਪੁਰਖ ਵਿਚ ਗੁਰੂ ਅਮਰਦਾਸ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ।

ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥

(ਗੁਰੂ ਅਮਰਦਾਸ ਜੀ) ਸਤਿਗੁਰੂ ਦੇ ਸ਼ਬਦਿ ਦੀ ਬਰਕਤਿ ਨਾਲ (ਅਕਾਲ ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦੇ (ਰਹੇ) ਹਨ, ਕੇਵਲ ਇੱਕ 'ਨਾਮ' ਨੂੰ ਧਿਆਉਂਦੇ (ਰਹੇ) ਹਨ;

ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥

ਗੁਰੂ ਨਾਨਕ ਅਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ।

ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥

(ਜਿਹੜਾ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਧੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ;

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥

(ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੋਲ ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ ॥੧॥

ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥

ਅਕਾਲ ਪੁਰਖ ਦੀ ਰਜ਼ਾ ਗੁਰੂ (ਅਮਰਦਾਸ ਜੀ) ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੋਲ ਜਾਣ ਨੂੰ ਤਿਆਰ ਹੋ ਪਏ।

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥

ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ, (ਹੇ ਹਰੀ!) ਮੇਰੀ ਅਰਦਾਸਿ ਹੈ ਕਿ ਮੇਰੀ ਲਾਜ ਰੱਖ।

ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥

ਹੇ ਹਰੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖ਼ਸ਼,

ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥

ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇਹਿ, ਜੋ ਅਖ਼ੀਰ ਚੱਲਣ ਵੇਲੇ ਸਾਥੀ ਬਣੇ।

ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥

ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ,

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥

ਅਤੇ ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ-ਸ਼ਾਬਾਸ਼ੇ! ਤੂੰ ਧੰਨ ਹੈਂ, ਤੂੰ ਧੰਨ ਹੈਂ ॥੨॥

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥

ਹੇ ਮੇਰੇ ਸਿੱਖੋ! ਹੇ ਮੇਰੇ ਪੁੱਤ੍ਰੋ! ਹੇ ਮੇਰੇ ਭਰਾਵੋ! ਸੁਣੋ- ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ:) 'ਮੇਰੇ ਕੋਲ ਆਉ'।

ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥

ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ਼ ਦੇ ਰਿਹਾ ਹੈ। ਰਾਮਕਲੀ ਸਦ [ਭ. ਸੁੰਦਰ] ੩:੨ {੯੨੩}-੯ ਰਾਮਕਲੀ ਸਦ (ਭ. ਸੁੰਦਰ) ੯੨੩-੯ ਹਰ ਭਣ ਗਰ ਭੲਅ ਮਰ ਹਰ ਪਰਭ ਕਰ ਸਬਸ ਜੳ ॥ ਐਸਾ ਜੋ ਹਰੀ ਕਾ ਹੁਕਮ ਹੈ, ਸ੍ਰੀ ਗੁਰੂ ਜੀ ਕਹਤੇ ਭਏ: ਸੋ ਮੇਰੇ ਕੋ ਭਾਇਆ ਹੈ। ਇਸੀ ਤੇ ਮੇਰਾ ਹਰੀ (ਪ੍ਰਭੂ) ਸ੍ਵਾਮੀ ਸਤਕਾਰ ਕਰੇਗਾ॥ ਪ੍ਰਭੂ ਦੀ ਰਜ਼ਾ ਗੁਰਾਂ ਨੂੰ ਮਿੱਠੀ ਲੱਗੀ ਅਤੇ ਮੈਂਡੇ ਸੁਆਮੀ ਵਾਹਿਗੁਰੂ ਨੇ ਉਨ੍ਹਾਂ ਨੂੰ ਸ਼ਾਬਾਸ਼ੇ ਦਿੱਤੀ। The Lord's will seemed sweet unto the Guru and my Lord God applauded him.

ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥

ਉਹੀ (ਮਨੁੱਖ) ਭਗਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲੱਗਦਾ ਹੈ;

ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥

(ਉਸ ਦੇ ਅੰਦਰ) ਆਨੰਦ ਦੇ ਵਾਜੇ ਇੱਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ।

ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥

ਤੁਸੀਂ ਮੇਰੇ ਪੁੱਤਰ ਹੋ, ਮੇਰੇ ਭਰਾ ਹੋ ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖਹੁ,

ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥

ਕਿ ਧੁਰੋਂ ਲਿਖਿਆ ਹੋਇਆ ਹੁਕਮ (ਕਦੇ) ਟਲ ਨਹੀਂ ਸਕਦਾ; (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ ॥੩॥