ਰਾਗ ਰਾਮਕਲੀ ਵਿੱਚ ਬਾਣੀ 'ਸਦੁ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖ਼ਸ਼ਣ ਵਾਲਾ ਹੈ, ਜੋ ਤਿੰਨਾਂ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ,
(ਉਸ ਅਕਾਲ ਪੁਰਖ ਵਿਚ ਗੁਰੂ ਅਮਰਦਾਸ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ।
(ਗੁਰੂ ਅਮਰਦਾਸ ਜੀ) ਸਤਿਗੁਰੂ ਦੇ ਸ਼ਬਦਿ ਦੀ ਬਰਕਤਿ ਨਾਲ (ਅਕਾਲ ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦੇ (ਰਹੇ) ਹਨ, ਕੇਵਲ ਇੱਕ 'ਨਾਮ' ਨੂੰ ਧਿਆਉਂਦੇ (ਰਹੇ) ਹਨ;
ਗੁਰੂ ਨਾਨਕ ਅਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ।
(ਜਿਹੜਾ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਧੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ;
(ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੋਲ ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ ॥੧॥
ਅਕਾਲ ਪੁਰਖ ਦੀ ਰਜ਼ਾ ਗੁਰੂ (ਅਮਰਦਾਸ ਜੀ) ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੋਲ ਜਾਣ ਨੂੰ ਤਿਆਰ ਹੋ ਪਏ।
ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ, (ਹੇ ਹਰੀ!) ਮੇਰੀ ਅਰਦਾਸਿ ਹੈ ਕਿ ਮੇਰੀ ਲਾਜ ਰੱਖ।
ਹੇ ਹਰੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖ਼ਸ਼,
ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇਹਿ, ਜੋ ਅਖ਼ੀਰ ਚੱਲਣ ਵੇਲੇ ਸਾਥੀ ਬਣੇ।
ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ,
ਅਤੇ ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ-ਸ਼ਾਬਾਸ਼ੇ! ਤੂੰ ਧੰਨ ਹੈਂ, ਤੂੰ ਧੰਨ ਹੈਂ ॥੨॥
ਹੇ ਮੇਰੇ ਸਿੱਖੋ! ਹੇ ਮੇਰੇ ਪੁੱਤ੍ਰੋ! ਹੇ ਮੇਰੇ ਭਰਾਵੋ! ਸੁਣੋ- ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ:) 'ਮੇਰੇ ਕੋਲ ਆਉ'।
ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ਼ ਦੇ ਰਿਹਾ ਹੈ। ਰਾਮਕਲੀ ਸਦ [ਭ. ਸੁੰਦਰ] ੩:੨ {੯੨੩}-੯ ਰਾਮਕਲੀ ਸਦ (ਭ. ਸੁੰਦਰ) ੯੨੩-੯ ਹਰ ਭਣ ਗਰ ਭੲਅ ਮਰ ਹਰ ਪਰਭ ਕਰ ਸਬਸ ਜੳ ॥ ਐਸਾ ਜੋ ਹਰੀ ਕਾ ਹੁਕਮ ਹੈ, ਸ੍ਰੀ ਗੁਰੂ ਜੀ ਕਹਤੇ ਭਏ: ਸੋ ਮੇਰੇ ਕੋ ਭਾਇਆ ਹੈ। ਇਸੀ ਤੇ ਮੇਰਾ ਹਰੀ (ਪ੍ਰਭੂ) ਸ੍ਵਾਮੀ ਸਤਕਾਰ ਕਰੇਗਾ॥ ਪ੍ਰਭੂ ਦੀ ਰਜ਼ਾ ਗੁਰਾਂ ਨੂੰ ਮਿੱਠੀ ਲੱਗੀ ਅਤੇ ਮੈਂਡੇ ਸੁਆਮੀ ਵਾਹਿਗੁਰੂ ਨੇ ਉਨ੍ਹਾਂ ਨੂੰ ਸ਼ਾਬਾਸ਼ੇ ਦਿੱਤੀ। The Lord's will seemed sweet unto the Guru and my Lord God applauded him.
ਉਹੀ (ਮਨੁੱਖ) ਭਗਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲੱਗਦਾ ਹੈ;
(ਉਸ ਦੇ ਅੰਦਰ) ਆਨੰਦ ਦੇ ਵਾਜੇ ਇੱਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ।
ਤੁਸੀਂ ਮੇਰੇ ਪੁੱਤਰ ਹੋ, ਮੇਰੇ ਭਰਾ ਹੋ ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖਹੁ,
ਕਿ ਧੁਰੋਂ ਲਿਖਿਆ ਹੋਇਆ ਹੁਕਮ (ਕਦੇ) ਟਲ ਨਹੀਂ ਸਕਦਾ; (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ ॥੩॥