ਹੁਮਕਨਾਮਾ/HUKAMNAMA


ਗਉੜੀ ਗੁਆਰੇਰੀ ਮਹਲਾ ੫ ॥
ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥
ਬਹੁਰਿ ਬਹੁਰਿ ਉਆਹੂ ਲਪਟੇਰਾ ॥
ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥
ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥
ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥
ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥
ਜੋ ਭਲਾਈ ਸੋ ਬੁਰਾ ਜਾਨੈ ॥
ਸਾਚੁ ਕਹੈ ਸੋ ਬਿਖੈ ਸਮਾਨੈ ॥
ਜਾਣੈ ਨਾਹੀ ਜੀਤ ਅਰੁ ਹਾਰ ॥
ਇਹੁ ਵਲੇਵਾ ਸਾਕਤ ਸੰਸਾਰ ॥੨॥
ਜੋ ਹਲਾਹਲ ਸੋ ਪੀਵੈ ਬਉਰਾ ॥
ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥
ਸਾਧਸੰਗ ਕੈ ਨਾਹੀ ਨੇਰਿ ॥
ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥
ਏਕੈ ਜਾਲਿ ਫਹਾਏ ਪੰਖੀ ॥
ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥
ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥
ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥

gaurree guaareree mahalaa 5 |
praanee jaanai ihu tan meraa |
bahur bahur uaahoo lapatteraa |
putr kalatr girasat kaa faasaa |
hon na paaeeai raam ke daasaa |1|
kavan su bidh jit raam gun gaae |
kavan su mat jit tarai ih maae |1| rahaau |
jo bhalaaee so buraa jaanai |
saach kahai so bikhai samaanai |
jaanai naahee jeet ar haar |
eihu valevaa saakat sansaar |2|
jo halaahal so peevai bauraa |
amrit naam jaanai kar kauraa |
saadhasang kai naahee ner |
lakh chauraaseeh bhramataa fer |3|
ekai jaal fahaae pankhee |
ras ras bhog kareh bahu rangee |
kahu naanak jis bhe kripaal |
gur poorai taa ke kaatte jaal |4|13|82|

ਵਿਆਖਿਆ

- ਗੁਰੂ ਅਰਜਨ ਦੇਵ ਜੀ, ਅੰਗ : 179-180

 (ਮਾਇਆ ਦੇ ਮੋਹ ਵਿਚ ਫਸਿਆ) ਮਨੁੱਖ ਸਮਝਦਾ ਹੈ ਕਿ ਇਹ ਸਰੀਰ (ਸਦਾ) ਮੇਰਾ (ਆਪਣਾ ਹੀ ਰਹਿਣਾ) ਹੈ। ਮੁੜ ਮੁੜ ਇਸ ਸਰੀਰ ਨਾਲ ਹੀ ਚੰਬੜਦਾ ਹੈ। ਜਿਤਨਾ ਚਿਰ ਪੁੱਤਰ ਇਸਤ੍ਰੀ ਗ੍ਰਿਹਸਤ (ਦੇ ਮੋਹ) ਦਾ ਫਾਹਾ (ਗਲ ਵਿਚ ਪਿਆ ਰਹਿੰਦਾ) ਹੈ, ਪਰਮਾਤਮਾ ਦਾ ਸੇਵਕ ਬਣ ਨਹੀਂ ਸਕੀਦਾ ॥੧॥ (ਹੇ ਭਾਈ!) ਉਹ ਕੇਹੜਾ ਤਰੀਕਾ ਹੈ ਜਿਸ ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾ ਸਕਦਾ ਹੈ? ਉਹ ਕੇਹੜੀ ਸਿੱਖ-ਮਤਿ ਹੈ ਜਿਸ ਦੀ ਰਾਹੀਂ ਮਨੁੱਖ ਇਸ ਮਾਇਆ (ਦੇ ਪ੍ਰਭਾਵ) ਤੋਂ ਪਾਰ ਲੰਘ ਸਕਦਾ ਹੈ? ॥੧॥ ਰਹਾਉ ॥ ਜੇਹੜਾ ਕੰਮ ਇਸ ਦੀ ਭਲਾਈ (ਦਾ) ਹੈ ਉਸ ਨੂੰ ਭੈੜਾ ਸਮਝਦਾ ਹੈ। ਜੇ ਕੋਈ ਇਸ ਨੂੰ ਸੱਚ ਆਖੇ, ਉਹ ਇਸ ਨੂੰ ਜ਼ਹਰ ਵਰਗਾ ਲੱਗਦਾ ਹੈ। ਇਹ ਨਹੀਂ ਸਮਝਦਾ ਹੈ ਕਿ ਕੇਹੜਾ ਕੰਮ ਜੀਵਨ-ਬਾਜ਼ੀ ਦੀ ਜਿੱਤ ਵਾਸਤੇ ਹੈ ਤੇ ਕੇਹੜਾ ਹਾਰ ਵਾਸਤੇ। ਮਾਇਆ-ਵੇੜ੍ਹੇ ਸੰਸਾਰ ਦਾ ਇਹ ਵਰਤਣ-ਵਿਹਾਰ ਹੈ ॥੨॥ ਜੇਹੜਾ ਜ਼ਹਰ ਹੈ ਉਸ ਨੂੰ ਮਾਇਆ-ਗ੍ਰਸਿਆ ਮਨੁੱਖ (ਖ਼ੁਸ਼ੀ ਨਾਲ) ਪੀਂਦਾ ਹੈ। ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਸ ਨੂੰ ਮਨੁੱਖ ਕੌੜਾ ਜਾਣਦਾ ਹੈ। (ਮਾਇਆ-ਗ੍ਰਸਿਆ ਮਨੁੱਖ) ਸਾਧ ਸੰਗਤਿ ਦੇ ਨੇੜੇ ਨਹੀਂ ਢੁਕਦਾ। (ਇਸ ਤਰ੍ਹਾਂ) ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦਾ ਫਿਰਦਾ ਹੈ ॥੩॥ ਜੀਵ-ਪੰਛੀ ਇਕ ਮਾਇਆ ਦੇ ਜਾਲ ਵਿਚ ਹੀ (ਪਰਮਾਤਮਾ ਨੇ) ਫਸਾਏ ਹੋਏ ਹਨ। ਸੁਆਦ ਲਾ ਲਾ ਕੇ ਇਹ ਅਨੇਕਾਂ ਰੰਗਾਂ ਦੇ ਭੋਗ ਭੋਗਦੇ ਰਹਿੰਦੇ ਹਨ। ਨਾਨਕ ਆਖਦਾ ਹੈ- ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾਲ ਹੁੰਦਾ ਹੈ, ਪੂਰੇ ਗੁਰੂ ਨੇ ਉਸ ਮਨੁੱਖ ਦੇ (ਮਾਇਆ ਦੇ ਮੋਹ ਦੇ) ਫਾਹੇ ਕੱਟ ਦਿੱਤੇ ਹਨ ॥੪॥੧੩॥੮੨॥ 

Explanation

- Guru Arjan Dev Ji, Page : 179-180

Gauree Gwaarayree, Fifth Mehl: The mortal claims this body as his own. Again and again, he clings to it. He is entangled with his children, his wife and household affairs. He cannot be the slave of the Lord. ||1|| What is that way, by which the Lord's Praises might be sung? What is that intellect, by which this person might swim across, O mother? ||1||Pause|| That which is for his own good, he thinks is evil. If someone tells him the truth, he looks upon that as poison. He cannot tell victory from defeat. This is the way of life in the world of the faithless cynic. ||2|| The demented fool drinks in the deadly poison, while he believes the Ambrosial Naam to be bitter. He does not even approach the Saadh Sangat, the Company of the Holy; he wanders lost through 8.4 million incarnations. ||3|| The birds are caught in the net of Maya; immersed in the pleasures of love, they frolic in so many ways. Says Nanak, the Perfect Guru has cut away the noose from those, Unto whom the Lord has shown His Mercy. ||4||13||82|| 

Explicación

- Guru Arjan Dev Ji, Página : 179-180

Gauri Guareri, Mejl Guru Aryan, Quinto Canal Divino. El hombre piensa que su cuerpo es suyo y se aferra a él con total necedad. Se involucra con sus hijos y su esposa en el hogar, y no piensa en hacerse el Esclavo del Señor.(1) ¿De qué forma, oh, de qué forma uno debería recitar la Alabanza del Señor? ¿Qué tipo de sabiduría necesita para nadar a través del mar de la existencia?(1-Pausa) Lo que es bueno, uno lo considera malo, y piensa que la Verdad es una mera fantasía. No sabe cuál es la Victoria y cuál es la derrota, así es el alabador a Maya.(2) Que lo que es veneno, lo toma a grandes tragos, y el Nombre del Señor le parece amargo e insípido. No se acerca a los Santos, y divaga a través de las millones de especies de vida, nacimiento tras nacimiento. (3) En las redes de Maya los hombres permanecen atrapados como pájaros, y ahí prueban y saborean todos los placeres transitorios. Oh, dice Nanak, aquél sobre quien se posa la Gracia del Señor, es liberado de la red y convertido en un pájaro libre. (4-13-82)