ਸ਼੍ਰੀ ਦਸਮ ਗ੍ਰੰਥ

ਅੰਗ - 19


ਗਾਇ ਹਾਰੇ ਗੰਧ੍ਰਬ ਬਜਾਏ ਹਾਰੇ ਕਿੰਨਰ ਸਭ ਪਚ ਹਾਰੇ ਪੰਡਤ ਤਪੰਤ ਹਾਰੇ ਤਾਪਸੀ ॥੨੦॥੯੦॥

ਗੰਧਰਬ ਗਾ ਗਾ ਕੇ ਹਾਰ ਗਏ, ਸਾਰੇ ਕਿੰਨਰ (ਇਕ ਦੇਵ-ਜੂਨੀ) ਵੀ ਸਾਜ਼ ਵਜਾ ਵਜਾ ਕੇ ਹਾਰ ਗਏ, ਪੰਡਿਤ ਅਤੇ ਤਪਸਵੀ ਤਪ ਕਰ ਕਰ ਕੇ ਹਾਰ ਗਏ (ਪਰ ਪਰਮਾਤਮਾ ਨੂੰ ਪ੍ਰਾਪਤ ਨਹੀਂ ਕਰ ਸਕੇ) ॥੨੦॥੯੦॥

ਤ੍ਵ ਪ੍ਰਸਾਦਿ ॥ ਭੁਜੰਗ ਪ੍ਰਯਾਤ ਛੰਦ ॥

ਤੇਰੀ ਕ੍ਰਿਪਾ ਨਾਲ: ਭੁਜੰਗ ਪ੍ਰਯਾਤ ਛੰਦ:

ਨ ਰਾਗੰ ਨ ਰੰਗੰ ਨ ਰੂਪੰ ਨ ਰੇਖੰ ॥

(ਹੇ ਪ੍ਰਭੂ! ਤੇਰਾ ਕਿਸੇ ਨਾਲ ਨਾ ਤਾਂ ਵਿਸ਼ੇਸ਼) ਪ੍ਰੇਮ ਹੈ, ਨਾ ਤੇਰਾ ਕੋਈ ਰੰਗ ਹੈ, ਨਾ ਰੂਪ ਹੈ, ਨਾ ਰੇਖ ਹੈ,

ਨ ਮੋਹੰ ਨ ਕ੍ਰੋਹੰ ਨ ਦ੍ਰੋਹੰ ਨ ਦ੍ਵੈਖੰ ॥

ਨਾ (ਕਿਸੇ ਨਾਲ ਕੋਈ ਵਿਸ਼ੇਸ਼) ਮੋਹ ਹੈ, ਨਾ ਕ੍ਰੋਧ ਹੈ, ਨਾ ਧ੍ਰੋਹ ਹੈ, ਨਾ ਦ੍ਵੈਸ਼ ਹੈ,

ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥

ਨਾ (ਕੋਈ ਵਿਸ਼ੇਸ਼) ਕਰਮ ਹੈ, ਨਾ ਭਰਮ ਹੈ, ਨਾ ਜਨਮ ਹੈ, ਨਾ ਜਾਤਿ ਹੈ,

ਨ ਮਿਤ੍ਰੰ ਨ ਸਤ੍ਰੰ ਨ ਪਿਤ੍ਰੰ ਨ ਮਾਤੰ ॥੧॥੯੧॥

ਨਾ (ਕੋਈ ਵਿਸ਼ੇਸ਼) ਮਿਤਰ ਹੈ, ਨਾ ਵੈਰੀ ਹੈ, ਨਾ ਪਿਉ ਹੈ ਅਤੇ ਨਾ ਮਾਤਾ ਹੈ ॥੧॥੯੧॥

ਨ ਨੇਹੰ ਨ ਗੇਹੰ ਨ ਕਾਮੰ ਨ ਧਾਮੰ ॥

(ਤੇਰਾ ਕਿਸੇ ਨਾਲ ਕੋਈ ਵਿਸ਼ੇਸ਼) ਸਨੇਹ ਨਹੀਂ ਹੈ, ਨਾ ਘਰ ਹੈ, ਨਾ ਕਾਮਨਾ ਹੈ, ਨਾ ਠਿਕਾਣਾ ਹੈ,

ਨ ਪੁਤ੍ਰੰ ਨ ਮਿਤ੍ਰੰ ਨ ਸਤ੍ਰੰ ਨ ਭਾਮੰ ॥

ਨਾ ਪੁੱਤਰ ਹੈ, ਨਾ ਮਿਤਰ ਹੈ, ਨਾ ਵੈਰੀ ਹੈ, ਨਾ ਇਸਤਰੀ।


Flag Counter