ਸ਼੍ਰੀ ਦਸਮ ਗ੍ਰੰਥ

ਅੰਗ - 20


ਅਲੇਖੰ ਅਭੇਖੰ ਅਜੋਨੀ ਸਰੂਪੰ ॥

(ਤੁਸੀਂ) ਅਲੇਖ, ਅਭੇਖ, ਅਜੂਨੀ ਸਰੂਪ ਵਾਲੇ ਹੋ।

ਸਦਾ ਸਿਧ ਦਾ ਬੁਧਿ ਦਾ ਬ੍ਰਿਧ ਰੂਪੰ ॥੨॥੯੨॥

ਸਦਾ ਸਿੱਧੀ ਦੇਣ ਵਾਲੇ, ਬੁੱਧੀ ਦੇਣ ਵਾਲੇ ਅਤੇ ਮਹਾਨ ਰੂਪ ਵਾਲੇ ਹੋ ॥੨॥੯੨॥

ਨਹੀਂ ਜਾਨ ਜਾਈ ਕਛੂ ਰੂਪ ਰੇਖੰ ॥

(ਉਸ ਪ੍ਰਭੂ ਦੀ) ਕੁਝ ਕੁ ਵੀ ਰੂਪ-ਰੇਖਾ ਨਹੀਂ ਜਾਣੀ ਜਾਂਦੀ,

ਕਹਾ ਬਾਸੁ ਤਾ ਕੋ ਫਿਰੈ ਕਉਨ ਭੇਖੰ ॥

ਉਸ ਦਾ ਵਾਸਾ ਕਿਥੇ ਹੈ ਅਤੇ ਕਿਸ ਭੇਖ ਵਿਚ ਫਿਰਦਾ ਹੈ,

ਕਹਾ ਨਾਮ ਤਾ ਕੈ ਕਹਾ ਕੈ ਕਹਾਵੈ ॥

ਉਸ ਦਾ ਕੀ ਨਾਂ ਹੈ ਅਤੇ ਕਿਥੋਂ ਦਾ ਕਿਹਾ ਜਾਂਦਾ ਹੈ,

ਕਹਾ ਕੈ ਬਖਾਨੋ ਕਹੇ ਮੋ ਨ ਆਵੈ ॥੩॥੯੩॥

(ਉਸ ਬਾਰੇ) ਕੀ ਕਹਿ ਕੇ ਦਸਾਂ (ਕਿਉਂਕਿ ਉਹ) ਕਹਿਣੇ ਵਿਚ ਨਹੀਂ ਆਉਂਦਾ ॥੩॥੯੩॥

ਨ ਰੋਗੰ ਨ ਸੋਗੰ ਨ ਮੋਹੰ ਨ ਮਾਤੰ ॥

(ਉਸ ਨੂੰ) ਨਾ ਰੋਗ ਹੈ, ਨਾ ਸੋਗ ਹੈ, ਨਾ ਮੋਹ ਹੈ, ਨਾ ਖ਼ੁਮਾਰ ('ਮਾਤੰ') ਹੈ,

ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥

ਨਾ ਕਰਮ ਹੈ, ਨਾ ਭਰਮ ਹੈ, ਨਾ ਜਨਮ ਹੈ, ਨਾ ਜਾਤਿ ਹੈ,


Flag Counter