ਸ਼੍ਰੀ ਦਸਮ ਗ੍ਰੰਥ

ਅੰਗ - 721


ਇਤਿ ਸ੍ਰੀ ਨਾਮ ਮਾਲਾ ਪੁਰਾਣੇ ਚਕ੍ਰ ਨਾਮ ਦੁਤੀਯ ਧਿਆਇ ਸਮਾਪਤਮ ਸਤੁ ਸੁਭਮ ਸਤੁ ॥੨॥

ਇਥੇ ਸ੍ਰੀ ਨਾਮ ਮਾਲਾ ਪੁਰਾਣ ਦੇ ਚਕ੍ਰ ਨਾਮ ਦੇ ਦੂਜੇ ਅਧਿਆਇ ਦੀ ਸਮਾਪਤੀ, ਸਭ ਸ਼ੁਭ ਹੈ ॥੨॥

ਅਥ ਸ੍ਰੀ ਬਾਣ ਕੇ ਨਾਮ ॥

ਹੁਣ ਸ੍ਰੀ ਬਾਣ ਦੇ ਨਾਵਾ ਦਾ ਵਰਣਨ

ਦੋਹਰਾ ॥

ਦੋਹਰਾ:

ਬਿਸਿਖ ਬਾਣ ਸਰ ਧਨੁਜ ਭਨ ਕਵਚਾਤਕ ਕੇ ਨਾਮ ॥

ਬਿਸਿਖ (ਤੀਰ) ਬਾਣ, ਸਰ, ਧਨੁਜ (ਧਨੁਸ਼ ਤੋਂ ਪੈਦਾ ਹੋਣ ਵਾਲਾ, ਤੀਰ) ਨੂੰ 'ਕਵਚਾਂਤਕ' (ਕਵਚ ਨੂੰ ਭੰਨਣ ਵਾਲਾ, ਤੀਰ) ਦੇ ਨਾਮ ਕਹੇ ਜਾਂਦੇ ਹਨ।

ਸਦਾ ਹਮਾਰੀ ਜੈ ਕਰੋ ਸਕਲ ਕਰੋ ਮਮ ਕਾਮ ॥੭੫॥

(ਜੋ) ਸਦਾ ਮੇਰੀ ਜਿੱਤ ਕਰਦੇ ਹਨ ਅਤੇ ਮੇਰੇ ਸਾਰੇ ਕੰਮ ਸੰਵਾਰਦੇ ਹਨ ॥੭੫॥

ਧਨੁਖ ਸਬਦ ਪ੍ਰਿਥਮੈ ਉਚਰਿ ਅਗ੍ਰਜ ਬਹੁਰਿ ਉਚਾਰ ॥

ਪਹਿਲਾਂ 'ਧਨੁਖ' ਸ਼ਬਦ ਉਚਾਰੋ ਅਤੇ ਫਿਰ 'ਅਗ੍ਰਜ' (ਧਨੁਸ਼ ਵਿਚੋਂ ਨਿਕਲ ਕੇ ਅੱਗੇ ਜਾਣ ਵਾਲਾ, ਤੀਰ) ਸ਼ਬਦ ਕਹੋ।

ਨਾਮ ਸਿਲੀਮੁਖ ਕੇ ਸਭੈ ਲੀਜਹੁ ਚਤੁਰ ਸੁਧਾਰ ॥੭੬॥

(ਇਹ) ਸਾਰੇ ਨਾਮ 'ਸਿਲੀਮੁਖ' (ਤੀਰ) ਦੇ ਹਨ। ਹੇ ਬੁੱਧੀਮਾਨੋ! ਮਨ ਵਿਚ ਧਾਰਨ ਕਰ ਲਵੋ ॥੭੬॥

ਪਨਚ ਸਬਦ ਪ੍ਰਿਥਮੈ ਉਚਰਿ ਅਗ੍ਰਜ ਬਹੁਰਿ ਉਚਾਰ ॥

ਪਹਿਲਾਂ 'ਪਨਚ' (ਕਮਾਨ) ਸ਼ਬਦ ਉਚਾਰੋ ਅਤੇ ਫਿਰ 'ਅਗ੍ਰਜ' ਪਦ ਕਹੋ।

ਨਾਮ ਸਿਲੀਮੁਖ ਕੇ ਸਭੈ ਨਿਕਸਤ ਚਲੈ ਅਪਾਰ ॥੭੭॥

(ਇਸ ਤਰ੍ਹਾਂ ਇਹ) ਸਾਰੇ ਨਾਮ 'ਸਿਲੀਮੁਖ' (ਤੀਰ) ਦੇ ਬਣਦੇ ਜਾਂਦੇ ਹਨ ॥੭੭॥

ਨਾਮ ਉਚਾਰਿ ਨਿਖੰਗ ਕੇ ਬਾਸੀ ਬਹੁਰਿ ਬਖਾਨ ॥

(ਪਹਿਲਾਂ) 'ਨਿਖੰਗ' (ਭੱਥਾ) ਦਾ ਨਾਮ ਉਚਾਰ ਕੇ ਫਿਰ 'ਬਾਸੀ' (ਨਿਵਾਸੀ) ਸ਼ਬਦ ਦਾ ਕਥਨ ਕਰੋ।

ਨਾਮ ਸਿਲੀਮੁਖ ਕੇ ਸਭੈ ਲੀਜਹੁ ਹ੍ਰਿਦੈ ਪਛਾਨ ॥੭੮॥

(ਇਸ ਤਰ੍ਹਾਂ) ਇਹ ਸਾਰੇ 'ਸਿਲੀਮੁਖ' (ਤੀਰ) ਦੇ ਨਾਮ ਹਨ। ਹਿਰਦੇ ਵਿਚ ਪਛਾਣ ਲਵੋ ॥੭੮॥

ਸਭ ਮ੍ਰਿਗਯਨ ਕੇ ਨਾਮ ਕਹਿ ਹਾ ਪਦ ਬਹੁਰਿ ਉਚਾਰ ॥

ਸਾਰਿਆਂ 'ਮ੍ਰਿਗਯਨ' (ਪਸ਼ੂਆਂ) ਦੇ ਨਾਮ ਕਹਿ ਕੇ ਫਿਰ 'ਹਾ' ਪਦ ਉਚਾਰੋ।

ਨਾਮ ਸਭੈ ਸ੍ਰੀ ਬਾਨ ਕੇ ਜਾਣੁ ਹ੍ਰਿਦੈ ਨਿਰਧਾਰ ॥੭੯॥

(ਇਹ) ਸਾਰੇ ਨਾਮ ਬਾਣ ਦੇ ਹਨ, ਹਿਰਦੇ ਵਿਚ ਨਿਸ਼ਚਿਤ ਕਰ ਲਵੋ ॥੭੯॥

ਸਕਲ ਕਵਚ ਕੇ ਨਾਮ ਕਹਿ ਭੇਦਕ ਬਹੁਰਿ ਬਖਾਨ ॥

'ਕਵਚ' ਦੇ ਸਾਰੇ ਨਾਮ ਲੈ ਕੇ ਫਿਰ 'ਭੇਦਕ' (ਵਿੰਨ੍ਹਣ ਵਾਲਾ) ਸ਼ਬਦ ਕਹੋ।

ਨਾਮ ਸਕਲ ਸ੍ਰੀ ਬਾਨ ਕੇ ਨਿਕਸਤ ਚਲੈ ਪ੍ਰਮਾਨ ॥੮੦॥

ਇਸ ਤਰ੍ਹਾਂ ਇਹ ਸਾਰੇ ਸ੍ਰੀ ਬਾਣ ਦੇ ਨਾਮ ਬਣਦੇ ਜਾਣਗੇ ॥੮੦॥

ਨਾਮ ਚਰਮ ਕੇ ਪ੍ਰਿਥਮ ਕਹਿ ਛੇਦਕ ਬਹੁਰਿ ਬਖਾਨ ॥

ਪਹਿਲਾਂ 'ਚਰਮ' (ਢਾਲ) ਦੇ ਨਾਮ ਕਹੋ ਅਤੇ ਫਿਰ 'ਛੇਦਕ' (ਛੇਦ ਕਰਨ ਵਾਲਾ) ਸ਼ਬਦ ਕਥਨ ਕਰੋ।

ਨਾਮ ਸਬੈ ਹੀ ਬਾਨ ਕੇ ਚਤੁਰ ਚਿਤ ਮੈ ਜਾਨੁ ॥੮੧॥

(ਇਹ) ਸਾਰੇ ਨਾਮ ਬਾਣ ਦੇ ਹਨ। ਸਿਆਣੇ ਲੋਗਾਂ ਨੂੰ ਚਿਤ ਵਿਚ ਸਮਝ ਲੈਣਾ ਚਾਹੀਦਾ ਹੈ ॥੮੧॥

ਸੁਭਟ ਨਾਮ ਉਚਾਰਿ ਕੈ ਹਾ ਪਦ ਬਹੁਰਿ ਸੁਨਾਇ ॥

ਪਹਿਲਾਂ 'ਸੁਭਟ' (ਸੂਰਮਾ) ਨਾਮ ਉਚਾਰ ਕੇ ਫਿਰ 'ਹਾ' ਪਦ ਸੁਣਾ ਦਿਓ।

ਨਾਮ ਸਿਲੀਮੁਖ ਕੇ ਸਬੈ ਲੀਜਹੁ ਚਤੁਰ ਬਨਾਇ ॥੮੨॥

(ਇਹ) ਸਾਰੇ ਨਾਮ 'ਸਿਲੀਮੁਖ' (ਤੀਰ) ਦੇ ਹਨ, ਬੁੱਧੀਮਾਨ ਲੋਗ ਬਣਾ ਲੈਣ ॥੮੨॥

ਸਭ ਪਛਨ ਕੇ ਨਾਮ ਕਹਿ ਪਰ ਪਦ ਬਹੁਰਿ ਬਖਾਨ ॥

ਸਾਰਿਆਂ ਪੰਛੀਆਂ ਦੇ ਨਾਮ ਕਹਿ ਕੇ ਫਿਰ 'ਪਰ' (ਵੈਰੀ) ਪਦ ਕਹਿ ਦੇਓ।

ਨਾਮ ਸਿਲੀਮੁਖ ਕੇ ਸਬੈ ਚਿਤ ਮੈ ਚਤੁਰਿ ਪਛਾਨ ॥੮੩॥

(ਇਹ) ਸਾਰੇ ਨਾਮ 'ਸਿਲੀਮੁਖ' ਤੀਰ ਦੇ ਹਨ, ਚਤੁਰ ਪੁਰਸ਼ ਚਿਤ ਵਿਚ ਪਛਾਣ ਲੈਣ ॥੮੩॥

ਪੰਛੀ ਪਰੀ ਸਪੰਖ ਧਰ ਪਛਿ ਅੰਤਕ ਪੁਨਿ ਭਾਖੁ ॥

ਪੰਛੀ, ਪਰੀ (ਖੰਭਾਂ ਵਾਲਾ) ਸਪੰਖ (ਖੰਭਾਂ ਸਹਿਤ) ਪਛਿਧਰ (ਖੰਭ ਧਾਰਨ ਕਰਨ ਵਾਲਾ) (ਕਹਿ ਕੇ) ਫਿਰ 'ਅੰਤਕ' (ਅੰਤ ਕਰਨ ਵਾਲਾ) ਸ਼ਬਦ ਕਹੋ।

ਨਾਮ ਸਿਲੀਮੁਖ ਕੇ ਸਭੈ ਜਾਨ ਹ੍ਰਿਦੈ ਮੈ ਰਾਖੁ ॥੮੪॥

(ਇਹ) ਸਾਰੇ ਨਾਮ 'ਸਿਲੀਮੁਖ' (ਤੀਰ) ਦੇ ਜਾਣ ਕੇ ਚਿਤ ਵਿਚ ਰਖੋ ॥੮੪॥

ਸਭ ਅਕਾਸ ਕੇ ਨਾਮ ਕਹਿ ਚਰ ਪਦ ਬਹੁਰਿ ਬਖਾਨ ॥

ਆਕਾਸ਼ ਦੇ ਸਾਰੇ ਨਾਮ ਕਹਿ ਕੇ ਫਿਰ 'ਚਰ' (ਵਿਚਰਨ ਵਾਲਾ) ਪਦ ਕਹਿ ਦਿਓ।

ਨਾਮ ਸਿਲੀਮੁਖ ਕੇ ਸਭੈ ਲੀਜੈ ਚਤੁਰ ਪਛਾਨ ॥੮੫॥

(ਇਹ) ਸਾਰੇ ਨਾਮ 'ਸਿਲੀਮੁਖ' (ਤੀਰ) ਦੇ ਹਨ। ਹੇ ਚਤੁਰ ਪੁਰਸ਼ੋ! ਪਛਾਣ ਲਵੋ ॥੮੫॥

ਖੰ ਅਕਾਸ ਨਭਿ ਗਗਨ ਕਹਿ ਚਰ ਪਦ ਬਹੁਰਿ ਉਚਾਰੁ ॥

ਖੰ, ਅਕਾਸ਼, ਨਭ ਅਤੇ ਗਗਨ (ਸ਼ਬਦ) ਕਹਿ ਕੇ ਫਿਰ 'ਚਰ' (ਚਲਣ ਵਾਲਾ) ਸ਼ਬਦ ਉਚਾਰੋ।

ਨਾਮ ਸਕਲ ਸ੍ਰੀ ਬਾਨ ਕੇ ਲੀਜਹੁ ਚਤੁਰ ਸੁ ਧਾਰ ॥੮੬॥

(ਇਹ) ਸਾਰੇ ਨਾਮ ਬਾਣ ਦੇ ਹਨ। ਹੇ ਚਤੁਰ ਪੁਰਸ਼ੋ! ਚਿਤ ਵਿਚ ਧਾਰ ਲਵੋ ॥੮੬॥

ਅਸਮਾਨ ਸਿਪਿਹਰ ਸੁ ਦਿਵ ਗਰਦੂੰ ਬਹੁਰਿ ਬਖਾਨੁ ॥

ਆਸਮਾਨ, ਸਿਪਿਹਰ, ਦਿਵ ਅਤੇ ਫਿਰ ਗਰਦੂੰ (ਘੁੰਮਣ ਵਾਲਾ ਆਸਮਾਨ) (ਸ਼ਬਦ) ਕਹੋ।

ਪੁਨਿ ਚਰ ਸਬਦ ਬਖਾਨੀਐ ਨਾਮ ਬਾਨ ਕੇ ਜਾਨ ॥੮੭॥

ਫਿਰ 'ਚਰ' ਸ਼ਬਦ ਕਹੋ, (ਇਹ ਸਭ) ਬਾਣ ਦੇ ਨਾਂ ਹਨ ॥੮੭॥

ਪ੍ਰਿਥਮ ਨਾਮ ਕਹਿ ਚੰਦ੍ਰ ਕੇ ਧਰ ਪਦ ਬਹੁਰੋ ਦੇਹੁ ॥

ਪਹਿਲਾਂ ਚੰਦ੍ਰਮਾ ਦੇ ਨਾਮ ਕਹੋ, ਫਿਰ 'ਧਰ' (ਧਾਰਨ ਕਰਨ ਵਾਲਾ) ਸ਼ਬਦ ਜੋੜੋ।

ਪੁਨਿ ਚਰ ਸਬਦ ਉਚਾਰੀਐ ਨਾਮ ਬਾਨ ਲਖਿ ਲੇਹੁ ॥੮੮॥

ਇਸ ਪਿਛੋਂ 'ਚਰ' ਸ਼ਬਦ ਉਚਾਰੋ। (ਇਨ੍ਹਾਂ ਨੂੰ) ਬਾਣ ਦੇ ਨਾਮ ਵਜੋਂ ਜਾਣ ਲਵੋ ॥੮੮॥

ਗੋ ਮਰੀਚ ਕਿਰਨੰ ਛਟਾ ਧਰ ਧਰ ਕਹਿ ਮਨ ਮਾਹਿ ॥

ਗੋ, ਮਰੀਚ, ਕਿਰਨ, ਛਟਾਧਰ (ਰੌਸ਼ਨੀ ਨੂੰ ਧਾਰਨ ਕਰਨ ਵਾਲਾ ਚੰਦ੍ਰਮਾ) (ਫਿਰ) ਮਨ ਵਿਚ 'ਧਰ' ਸ਼ਬਦ ਕਹੋ।

ਚਰ ਪਦ ਬਹੁਰਿ ਬਖਾਨੀਐ ਨਾਮ ਬਾਨ ਹੁਇ ਜਾਹਿ ॥੮੯॥

ਫਿਰ 'ਚਰ' ਸ਼ਬਦ ਕਹੋ। (ਇਸ ਤਰ੍ਹਾਂ ਇਹ) ਬਾਣ ਦੇ ਨਾਮ ਹੋ ਜਾਣਗੇ ॥੮੯॥

ਰਜਨੀਸਰ ਦਿਨਹਾ ਉਚਰਿ ਧਰ ਧਰ ਪਦ ਕਹਿ ਅੰਤਿ ॥

(ਪਹਿਲਾਂ) 'ਰਜਨੀਸਰ' (ਚੰਦ੍ਰਮਾ) 'ਦਿਨਹਾ' (ਦਿਨ ਨੂੰ ਖ਼ਤਮ ਕਰਨ ਵਾਲਾ) (ਸ਼ਬਦ) ਕਹਿ ਦਿਓ, ਮਗਰੋਂ (ਦੋ ਵਾਰ) 'ਧਰ ਧਰ' ਪਦ ਕਹੋ।

ਨਾਮ ਸਕਲ ਸ੍ਰੀ ਬਾਨ ਕੇ ਨਿਕਰਤ ਜਾਹਿ ਅਨੰਤ ॥੯੦॥

(ਇਸ ਤਰ੍ਹਾਂ) ਤੀਰ ਦੇ ਬਹੁਤ ਸਾਰੇ ਨਾਮ ਬਣ ਸਕਦੇ ਹਨ ॥੯੦॥

ਰਾਤ੍ਰਿ ਨਿਸਾ ਦਿਨ ਘਾਤਨੀ ਚਰ ਧਰ ਸਬਦ ਬਖਾਨ ॥

ਰਾਤ੍ਰਿ, ਨਿਸਾ, ਦਿਨ ਘਾਤਨੀ, ਕਹਿ ਕੇ ਫਿਰ 'ਚਰ' ਅਤੇ 'ਧਰ' ਪਦ ਕਹੋ।

ਨਾਮ ਸਕਲ ਸ੍ਰੀ ਬਾਨ ਕੇ ਕਰੀਅਹੁ ਚਤੁਰ ਬਖਿਆਨ ॥੯੧॥

(ਇਹ) ਸਾਰੇ ਬਾਣ ਦੇ ਨਾਮ ਹਨ। ਹੇ ਚਤੁਰ ਪੁਰਸ਼ੋ! ਇਹ ਬਖਾਨ ਕਰੋ ॥੯੧॥

ਸਸਿ ਉਪਰਾਜਨਿ ਰਵਿ ਹਰਨਿ ਚਰ ਕੋ ਲੈ ਕੈ ਨਾਮ ॥

'ਸਸਿ ਉਪਾਰਜਨਿ' (ਚੰਦ੍ਰਮਾ ਨੂੰ ਪੈਦਾ ਕਰਨ ਵਾਲੀ) ਅਤੇ 'ਰਵੀ ਹਰਨਿ' (ਸੂਰਜ ਦਾ ਨਾਸ਼ ਕਰਨ ਵਾਲੀ) (ਇਹ ਸ਼ਬਦ ਪਹਿਲਾ ਕਹੋ, ਫਿਰ) 'ਚਰ' ਸ਼ਬਦ ਵਰਤੋ।

ਧਰ ਕਹਿ ਨਾਮ ਏ ਬਾਨ ਕੇ ਜਪੋ ਆਠਹੂੰ ਜਾਮ ॥੯੨॥

(ਫਿਰ) 'ਧਰ' ਕਹਿ ਦਿਓ। ਇਹ ਬਾਣ ਦੇ ਨਾਮ ਹਨ। (ਜਿਸ ਨੂੰ ਮੈਂ) ਅਠੇ ਪਹਿਰ ਯਾਦ ਕਰਦਾ ਹਾਂ ॥੯੨॥

ਰੈਨ ਅੰਧਪਤਿ ਮਹਾ ਨਿਸਿ ਨਿਸਿ ਈਸਰ ਨਿਸਿ ਰਾਜ ॥

'ਰੈਨ ਅੰਧਪਤਿ', 'ਮਹਾ ਨਿਸਪਤਿ', 'ਨਿਸਿ-ਈਸਰ', 'ਨਿਸਿ ਰਾਜ' ਅਤੇ 'ਚੰਦ੍ਰ' ਕਹਿ ਦਿੱਤਾ ਜਾਵੇ,

ਚੰਦ੍ਰ ਬਾਨ ਚੰਦ੍ਰਹਿ ਧਰ੍ਯੋ ਚਿਤ੍ਰਨ ਕੇ ਬਧ ਕਾਜ ॥੯੩॥

(ਤਾਂ ਇਨ੍ਹਾਂ ਨਾਲ ਬਾਣ ਸ਼ਬਦ ਜੋੜਨ ਨਾਲ) 'ਚੰਦ੍ਰ ਬਾਨ' ਬਣ ਜਾਏਗਾ ਚਿਤਰਿਆਂ ਦੇ ਮਾਰਨ ਲਈ ॥੯੩॥

ਸਭ ਕਿਰਨਨ ਕੇ ਨਾਮ ਕਹਿ ਧਰ ਪਦ ਬਹੁਰਿ ਉਚਾਰ ॥

ਕਿਰਨ ਦੇ ਸਾਰੇ ਨਾਮ ਕਹਿ ਕੇ ਫਿਰ 'ਧਰ' ਪਦ ਦਾ ਉਚਾਰਨ ਕਰੋ।

ਪੁਨਿ ਧਰ ਕਹੁ ਸਭ ਬਾਨ ਕੇ ਜਾਨੁ ਨਾਮ ਨਿਰਧਾਰ ॥੯੪॥

ਫਿਰ 'ਧਰ' ਸ਼ਬਦ ਕਹੋ। (ਇਸ ਤਰ੍ਹਾਂ ਇਹ) ਸਾਰੇ ਬਾਣ ਦੇ ਨਾਮ ਹੋ ਜਾਣਗੇ। ਇਹ ਨਿਸ਼ਚੈ ਕਰ ਲਵੋ ॥੯੪॥

ਸਭ ਸਮੁੰਦਰ ਕੇ ਨਾਮ ਲੈ ਅੰਤਿ ਸਬਦ ਸੁਤ ਦੇਹੁ ॥

ਸਾਰੇ ਸਮੁੰਦਰਾਂ ਦੇ ਨਾਮ ਲੈ ਕੇ ਫਿਰ ਅੰਤ ਤੇ 'ਸੁਤ' ਸ਼ਬਦ ਕਹਿ ਦਿਓ।

ਪੁਨਿ ਧਰ ਸਬਦ ਉਚਾਰੀਐ ਨਾਮ ਬਾਨ ਲਖਿ ਲੇਹੁ ॥੯੫॥

ਫਿਰ 'ਧਰ' ਸ਼ਬਦ ਨੂੰ ਉਚਾਰੋ। (ਤਾਂ) ਬਾਣ ਦਾ ਨਾਮ ਜਾਣ ਲਵੋ ॥੯੫॥

ਜਲਪਤਿ ਜਲਾਲੈ ਨਦੀ ਪਤਿ ਕਹਿ ਸੁਤ ਪਦ ਕੋ ਦੇਹੁ ॥

(ਪਹਿਲਾਂ) 'ਜਲਪਤਿ', 'ਜਲਾਲੈ' (ਜਲ ਦੇ ਆਲਯ) 'ਨਦੀ ਪਤਿ' (ਸ਼ਬਦ) ਕਹਿ ਕੇ ਫਿਰ 'ਸੁਤ' ਪਦ ਜੋੜੋ।

ਪੁਨਿ ਧਰ ਸਬਦ ਬਖਾਨੀਐ ਨਾਮ ਬਾਨ ਲਖਿ ਲੇਹੁ ॥੯੬॥

ਫਿਰ 'ਧਰ' ਸ਼ਬਦ ਕਿਹਾ ਜਾਏ। (ਇਨ੍ਹਾਂ ਨੂੰ) ਬਾਣ ਦਾ ਨਾਮ ਸਮਝ ਲਿਆ ਜਾਏ ॥੯੬॥

ਨੀਰਾਲੈ ਸਰਤਾਧਿਪਤਿ ਕਹਿ ਸੁਤ ਪਦ ਕੋ ਦੇਹੁ ॥

(ਪਹਿਲਾਂ) 'ਨੀਰਾਲੈ' 'ਸਰਤਾਧਿਪਤਿ' (ਸ਼ਬਦ) ਕਹਿ ਕੇ ਫਿਰ 'ਸੁਤ' ਪਦ ਨੂੰ ਜੋੜੋ।

ਪੁਨਿ ਧਰ ਸਬਦ ਬਖਾਨੀਐ ਨਾਮ ਬਾਨ ਲਖਿ ਲੇਹੁ ॥੯੭॥

ਫਿਰ 'ਧਰ' ਪਦ ਆਖਿਆ ਜਾਏ। (ਇਨ੍ਹਾਂ ਨੂੰ) ਬਾਣ ਦਾ ਨਾਮ ਸਮਝ ਲਵੋ ॥੯੭॥

ਸਭੈ ਝਖਨ ਕੇ ਨਾਮ ਲੈ ਬਿਰੀਆ ਕਹਿ ਲੇ ਏਕ ॥

'ਝਖਨ' (ਮੱਛੀਆਂ) ਦੇ ਸਾਰੇ ਨਾਮ ਲੈ ਕੇ ਫਿਰ ਇਕ ਵਾਰ 'ਬਿਰੀਆ' (ਸੁਖ ਦੇਣ ਵਾਲਾ) ਕਹਿ ਦਿਓ।

ਸੁਤ ਧਰ ਕਹੁ ਸਭ ਨਾਮ ਸਰ ਨਿਕਸਤ ਜਾਹਿ ਅਨੇਕ ॥੯੮॥

ਫਿਰ 'ਸੁਤ' ਅਤੇ 'ਧਰ' ਪਦ ਜੋੜੋ। (ਇਸ ਤੋਂ) ਬਾਣ ਦੇ ਅਨੇਕਾਂ ਨਾਮ ਬਣ ਜਾਣਗੇ ॥੯੮॥