ਸ਼੍ਰੀ ਦਸਮ ਗ੍ਰੰਥ

ਅੰਗ - 741


ਦੁਸਟ ਦਾਹਨੀ ਆਦਿ ਕਹਿ ਰਿਪੁ ਅਰਿ ਸਬਦ ਬਖਾਨ ॥

ਪਹਿਲਾਂ 'ਦੁਸਟ ਦਾਹਨੀ' (ਦੁਸਟਾਂ ਨੂੰ ਸਾੜਨ ਵਾਲੀ ਸੈਨਾ) (ਸ਼ਬਦ) ਕਹਿ ਦਿਓ, (ਫਿਰ) 'ਰਿਪੁ ਅਰਿ' ਪਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ ॥੫੧੪॥

(ਇਹ) ਨਾਮ ਤੁਪਕ ਦਾ ਹੈ। ਸੁਜਾਨੋ! ਵਿਚਾਰ ਲਵੋ ॥੫੧੪॥

ਦੁਰਜਨ ਦਰਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ ॥

ਪਹਿਲਾਂ 'ਦੁਰਜਨ ਦਰਨੀ' (ਵੈਰੀ ਦਲ ਨੂੰ ਦਲਣ ਵਾਲੀ ਸੈਨਾ) ਸ਼ਬਦ ਕਹਿ ਕੇ ਅੰਤ ਉਤੇ 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਜਾਨੁ ਚਤੁਰ ਨਿਰਧਾਰ ॥੫੧੫॥

(ਇਹ) ਨਾਮ ਤੁਪਕ ਦਾ ਹੁੰਦਾ ਹੈ। ਸੂਝਵਾਨੋ! ਜਾਣ ਲਵੋ ॥੫੧੫॥

ਦੁਰਜਨ ਦਬਕਨੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ ॥

ਪਹਿਲਾਂ 'ਦੁਰਜਨ ਦਬਕਨੀ' ਸ਼ਬਦ ਕਹਿ ਕੇ (ਫਿਰ) 'ਰਿਪੁ ਅਰਿ' ਪਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ ॥੫੧੬॥

(ਇਹ) ਤੁਪਕ ਦਾ ਨਾਮ ਹੁੰਦਾ ਹੈ। ਪ੍ਰਬੀਨੋ! ਸਮਝ ਲਵੋ ॥੫੧੬॥

ਦੁਸਟ ਚਰਬਨੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ ॥

ਪਹਿਲਾਂ 'ਦੁਸਟ ਚਰਬਨੀ' ਸ਼ਬਦ ਕਹਿ ਕੇ (ਫਿਰ) ਅੰਤ ਤੇ 'ਰਿਪੁ ਅਰਿ' ਸ਼ਬਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਪਛਾਨ ॥੫੧੭॥

(ਇਹ) ਨਾਮ ਤੁਪਕ ਦਾ ਹੈ। ਵਿਦਵਾਨੋ! ਪਛਾਣ ਲਵੋ ॥੫੧੭॥

ਬੀਰ ਬਰਜਨੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ ॥

ਪਹਿਲਾ 'ਬੀਰ ਬਰਜਨੀ' (ਸੂਰਮੇ ਨੂੰ ਰੋਕ ਕੇ ਰਖਣ ਵਾਲੀ ਸੈਨਾ) ਸ਼ਬਦ ਕਹਿ ਕੇ, (ਫਿਰ) 'ਰਿਪੁ ਅਰਿ' ਸ਼ਬਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ ॥੫੧੮॥

(ਇਹ) ਤੁਪਕ ਦਾ ਨਾਮ ਬਣਦਾ ਹੈ। ਪ੍ਰਬੀਨੋ! ਸਮਝ ਲਵੋ ॥੫੧੮॥

ਬਾਰ ਬਰਜਨੀ ਆਦਿ ਕਹਿ ਰਿਪੁਣੀ ਅੰਤ ਬਖਾਨ ॥

ਪਹਿਲਾਂ 'ਬਾਰ ਬਰਜਨੀ' (ਵੈਰੀ ਦਾ ਵਾਰ ਰੋਕਣ ਵਾਲੀ ਸੈਨਾ) ਕਹਿ ਕੇ, ਅੰਤ ਉਤੇ 'ਰਿਪੁਣੀ' (ਵੈਰਨ) ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਪਛਾਨ ॥੫੧੯॥

(ਇਹ) ਤੁਪਕ ਦਾ ਨਾਮ ਬਣਦਾ ਹੈ। ਚਤੁਰ ਲੋਗੋ! ਪਛਾਣ ਲਵੋ ॥੫੧੯॥

ਬਿਸਿਖ ਬਰਖਨੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ ॥

ਪਹਿਲਾਂ 'ਬਿਸਿਖ ਬਰਖਨੀ' ਸ਼ਬਦ ਕਹਿ ਕੇ, (ਫਿਰ) 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਚਤੁਰ ਲੀਜੀਅਹੁ ਚੀਨ ॥੫੨੦॥

(ਇਹ) ਨਾਮ ਤੁਪਕ ਦਾ ਬਣਦਾ ਹੈ। ਸਮਝਦਾਰ ਪੁਰਸ਼ੋ! ਵਿਚਾਰ ਕਰ ਲਵੋ ॥੫੨੦॥

ਬਾਨ ਦਾਇਨੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ ॥

ਪਹਿਲਾਂ 'ਬਾਨ ਦਾਇਨੀ' ਪਦ ਕਹਿ ਕੇ ਫਿਰ 'ਰਿਪੁ ਅਰਿ' ਸ਼ਬਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ ॥੫੨੧॥

(ਇਹ) ਨਾਮ ਤੁਪਕ ਦਾ ਹੈ। ਪ੍ਰਬੀਨੋ! ਸੋਚ ਲਵੋ ॥੫੨੧॥

ਬਿਸਿਖ ਬ੍ਰਿਸਟਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਬਿਸਿਖ ਬ੍ਰਿਸਟਨੀ' (ਬਾਣ ਬਰਖਾ ਕਰਨ ਵਾਲੀ ਸੈਨਾ) ਪਦ ਕਹਿ ਕੇ (ਫਿਰ) 'ਰਿਪੁ ਅਰਿ' ਅੰਤ ਉਤੇ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁਧਾਰਿ ॥੫੨੨॥

(ਇਹ) ਨਾਮ ਤੁਪਕ ਦਾ ਹੁੰਦਾ ਹੈ। ਕਵੀਓ! ਵਿਚਾਰ ਕਰ ਲਵੋ ॥੫੨੨॥

ਪਨਜ ਪ੍ਰਹਾਰਨਿ ਆਦਿ ਕਹਿ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਪਨਜ ਪ੍ਰਹਾਰਨਿ' (ਬਾਣ ਚਲਾਉਣ ਵਾਲੀ ਸੈਨਾ) ਪਦ ਕਹਿ ਕੇ (ਫਿਰ) 'ਰਿਪੁ ਅਰਿ' ਅੰਤ ਉਤੇ ਉਚਾਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਬਿਚਾਰ ॥੫੨੩॥

(ਇਹ) ਨਾਮ ਤੁਪਕ ਦਾ ਹੈ। ਕਵੀਓ! ਮਨ ਵਿਚ ਵਿਚਾਰ ਕਰ ਲਵੋ ॥੫੨੩॥

ਧਨੁਨੀ ਆਦਿ ਉਚਾਰੀਐ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਧਨੁਨੀ' (ਧਨੁਸ਼ ਨਾਲ ਬਾਣ ਚਲਾਉਣ ਵਾਲੀ ਸੈਨਾ) ਸ਼ਬਦ ਕਹਿ ਕੇ ਅੰਤ ਉਤੇ 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਬਿਚਾਰ ॥੫੨੪॥

(ਇਹ) ਤੁਪਕ ਦਾ ਨਾਮ ਬਣਦਾ ਹੈ। ਕਵੀਓ! ਸਮਝ ਲਵੋ ॥੫੨੪॥

ਪ੍ਰਥਮ ਧਨੁਖਨੀ ਸਬਦ ਕਹਿ ਰਿਪੁ ਅਰਿ ਪਦ ਕੈ ਦੀਨ ॥

ਪਹਿਲਾਂ 'ਧਨੁਖਨੀ' (ਧਨੁਸ਼ ਨਾਲ ਤੀਰ ਚਲਾਉਣ ਵਾਲੀ) ਸ਼ਬਦ ਕਹਿ ਕੇ ਫਿਰ 'ਰਿਪੁ ਅਰਿ' ਪਦ ਜੋੜ ਦਿਓ।

ਨਾਮ ਤੁਪਕ ਕੇ ਹੋਤ ਹੈ ਸੁਘਰ ਲੀਜੀਅਹੁ ਚੀਨ ॥੫੨੫॥

(ਇਹ) ਨਾਮ ਤੁਪਕ ਦਾ ਬਣਦਾ ਹੈ। ਸੁਘੜ ਲੋਗੋ! ਸਮਝ ਲਵੋ ॥੫੨੫॥

ਕੋਅੰਡਨੀ ਆਦਿ ਉਚਾਰੀਐ ਰਿਪੁ ਅਰਿ ਪਦ ਕੈ ਦੀਨ ॥

ਪਹਿਲਾਂ 'ਕੋਅੰਡਨੀ' (ਧਨੁਸ਼ ਧਾਰੀਆਂ ਦੀ ਸੈਨਾ) (ਸ਼ਬਦ) ਕਹਿ ਕੇ (ਫਿਰ) 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ ॥੫੨੬॥

ਇਹ ਤੁਪਕ ਦਾ ਨਾਮ ਬਣਦਾ ਹੈ। ਪ੍ਰਬੀਨੋ! ਸਮਝ ਲਵੋ ॥੫੨੬॥

ਬਾਣਾਗ੍ਰਜਨੀ ਆਦਿ ਕਹਿ ਰਿਪੁ ਅਰਿ ਪਦ ਕੌ ਦੇਹੁ ॥

ਪਹਿਲਾਂ 'ਬਾਣਾਗ੍ਰਜਨੀ' (ਬਾਣ-ਕਮਾਨ ਧਾਰਨ ਵਾਲੀ ਸੈਨਾ) (ਸ਼ਬਦ) ਕਹਿ ਕੇ ਫਿਰ 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤ ਲੇਹੁ ॥੫੨੭॥

(ਇਹ) ਤੁਪਕ ਦਾ ਨਾਮ ਬਣ ਜਾਵੇਗਾ। ਸੁਜਾਨੋ! ਸਮਝ ਲਵੋ ॥੫੨੭॥

ਬਾਣ ਪ੍ਰਹਰਣੀ ਆਦਿ ਕਹਿ ਰਿਪੁ ਅਰਿ ਪਦ ਕੈ ਦੀਨ ॥

ਪਹਿਲਾਂ 'ਬਾਣ ਪ੍ਰਹਰਣੀ' (ਬਾਣਾਂ ਦਾ ਪ੍ਰਹਾਰ ਕਰਨ ਵਾਲੀ ਸੈਨਾ) ਕਹਿ ਕੇ (ਫਿਰ) 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਸੁਘਰ ਲੀਜੀਅਹੁ ਚੀਨ ॥੫੨੮॥

(ਇਹ) ਨਾਮ ਤੁਪਕ ਦਾ ਬਣ ਜਾਵੇਗਾ। ਸੁਘੜੋ! ਸਮਝ ਲਵੋ ॥੫੨੮॥

ਆਦਿ ਉਚਰਿ ਪਦ ਬਾਣਨੀ ਰਿਪੁ ਅਰਿ ਅੰਤਿ ਉਚਾਰ ॥

ਪਹਿਲਾਂ 'ਬਾਣਨੀ' ਪਦ ਦਾ ਉਚਾਰਨ ਕਰੋ, ਅੰਤ ਉਤੇ 'ਰਿਪੁ ਅਰਿ' ਸ਼ਬਦ ਦਾ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਬਿਚਾਰ ॥੫੨੯॥

(ਇਹ) ਤੁਪਕ ਦਾ ਨਾਮ ਬਣਦਾ ਹੈ। ਕਵੀਓ! ਵਿਚਾਰ ਕਰ ਲਵੋ ॥੫੨੯॥

ਬਿਸਿਖ ਪਰਨਨੀ ਆਦਿ ਕਹਿ ਰਿਪੁ ਪਦ ਅੰਤਿ ਬਖਾਨ ॥

ਪਹਿਲਾਂ 'ਬਿਸਿਖ ਪਰਨਨੀ' (ਬਾਣ ਉਡਾਉਣ ਵਾਲੀ ਸੈਨਾ) ਸ਼ਬਦ ਕਹਿ ਕੇ (ਫਿਰ) ਅੰਤ ਉਤੇ 'ਰਿਪੁ' ਪਦ ਜੋੜੋ। (

ਨਾਮ ਤੁਪਕ ਕੇ ਹੋਤ ਹੈ ਚੀਨਹੁ ਚਤੁਰ ਪ੍ਰਮਾਨ ॥੫੩੦॥

ਇਹ) ਤੁਪਕ ਦਾ ਨਾਮ ਬਣਦਾ ਹੈ। ਚਤੁਰੋ! ਸਮਝ ਲਵੋ ॥੫੩੦॥

ਬਿਸਿਖਨਿ ਆਦਿ ਬਖਾਨਿ ਕੈ ਰਿਪੁ ਪਦ ਅੰਤਿ ਉਚਾਰ ॥

ਪਹਿਲਾਂ 'ਬਿਸਿਖਨਿ' (ਬਾਣ ਚਲਾਉਣ ਵਾਲੀ ਸੈਨਾ) ਸ਼ਬਦ ਕਹਿ ਕੇ (ਫਿਰ) 'ਰਿਪੁ' ਪਦ ਅੰਤ ਉਤੇ ਰਖੋ।

ਨਾਮ ਤੁਪਕ ਕੇ ਹੋਤ ਹੈ ਚੀਨਹੁ ਚਤੁਰ ਅਪਾਰ ॥੫੩੧॥

(ਇਹ) ਤੁਪਕ ਦਾ ਨਾਮ ਬਣੇਗਾ। ਚਤੁਰੋ! ਚੰਗੀ ਤਰ੍ਹਾਂ ਸਮਝ ਲਵੋ ॥੫੩੧॥

ਸੁਭਟ ਘਾਇਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ ॥

ਪਹਿਲਾ 'ਸੁਭਟ ਘਾਇਨੀ' (ਯੋਧਿਆਂ ਨੂੰ ਮਾਰਨ ਵਾਲੀ ਸੈਨਾ) ਕਹਿ ਕੇ (ਫਿਰ) ਅੰਤ ਉਤੇ 'ਰਿਪੁ ਅਰਿ' ਪਦ ਜੋੜ ਦਿਓ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਸੁ ਧਾਰ ॥੫੩੨॥

(ਇਹ) ਤੁਪਕ ਦਾ ਨਾਮ ਹੁੰਦਾ ਹੈ। ਚਤੁਰੋ! ਵਿਚਾਰ ਕਰ ਲਵੋ ॥੫੩੨॥

ਸਤ੍ਰੁ ਸੰਘਰਣੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ ॥

ਪਹਿਲਾਂ 'ਸਤ੍ਰੁ ਸੰਘਰਣੀ' ਪਦ ਕਹਿ ਕੇ (ਫਿਰ) ਅੰਤ ਉਤੇ 'ਰਿਪੁ ਅਰਿ' ਉਚਾਰਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁ ਧਾਰ ॥੫੩੩॥

(ਇਹ) ਤੁਪਕ ਦਾ ਨਾਮ ਬਣ ਜਾਏਗਾ। ਕਵੀਓ! ਮਨ ਵਿਚ ਧਾਰਨ ਕਰ ਲਵੋ ॥੫੩੩॥

ਪਨਜ ਪ੍ਰਹਰਣੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ ॥

ਪਹਿਲਾਂ 'ਪਨਜ ਪ੍ਰਹਰਣੀ' ਸ਼ਬਦ ਕਹਿ ਕੇ, (ਫਿਰ) 'ਰਿਪੁ ਅਰਿ' ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ ॥੫੩੪॥

(ਇਹ) ਨਾਮ ਤੁਪਕ ਦਾ ਬਣ ਜਾਏਗਾ। ਸੁਜਾਨੋ! ਸਮਝ ਲਵੋ ॥੫੩੪॥

ਕੋਅੰਡਜ ਦਾਇਨਿ ਉਚਰਿ ਰਿਪੁ ਅਰਿ ਬਹੁਰਿ ਬਖਾਨ ॥

ਪਹਿਲਾਂ 'ਕੋਅੰਡਜ ਦਾਇਨਿ' (ਬਾਣ ਚਲਾਣ ਵਾਲੀ ਸੈਨਾ) ਕਹਿ ਕੇ, ਫਿਰ 'ਰਿਪੁ ਅਰਿ' ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ ॥੫੩੫॥

(ਇਹ) ਤੁਪਕ ਦਾ ਨਾਮ ਬਣਦਾ ਹੈ। ਸੁਜਾਨ ਲੋਗੋ! ਵਿਚਾਰ ਲਵੋ ॥੫੩੫॥

ਆਦਿ ਨਿਖੰਗਨੀ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ ॥

ਪਹਿਲਾਂ 'ਨਿਖੰਗਨੀ' (ਬਾਣ ਚਲਾਣ ਵਾਲੀ ਸੈਨਾ) ਸ਼ਬਦ ਕਹਿ ਕੇ, (ਫਿਰ) ਅੰਤ ਉਤੇ 'ਰਿਪੁ ਅਰਿ' ਦਾ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਘਰ ਪਛਾਨ ॥੫੩੬॥

(ਇਹ) ਤੁਪਕ ਦਾ ਨਾਮ ਹੋ ਜਾਏਗਾ। ਸੁਜਾਨੋ! ਸਮਝ ਲਵੋ ॥੫੩੬॥

ਪ੍ਰਥਮ ਪਤ੍ਰਣੀ ਪਦ ਉਚਰਿ ਰਿਪੁ ਅਰਿ ਅੰਤਿ ਉਚਾਰ ॥

ਪਹਿਲਾਂ 'ਪਤ੍ਰਣੀ' (ਬਾਣ ਚਲਾਣ ਵਾਲੀ ਸੈਨਾ) ਪਦ ਉਚਾਰ ਕੇ, (ਫਿਰ) ਅੰਤ ਉਤੇ 'ਰਿਪੁ ਅਰਿ' ਜੋੜ ਦਿਓ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁ ਧਾਰ ॥੫੩੭॥

(ਇਹ) ਨਾਮ ਤੁਪਕ ਦਾ ਬਣ ਜਾਏਗਾ। ਕਵੀਓ! ਮਨ ਵਿਚ ਧਾਰਨ ਕਰ ਲਵੋ ॥੫੩੭॥