ਸ਼੍ਰੀ ਦਸਮ ਗ੍ਰੰਥ

ਅੰਗ - 742


ਪ੍ਰਥਮ ਪਛਣੀ ਸਬਦ ਕਹਿ ਰਿਪੁ ਅਰਿ ਪਦ ਕੌ ਦੇਹੁ ॥

ਪਹਿਲਾਂ 'ਪਛਣੀ' (ਬਾਣ ਚਲਾਣ ਵਾਲੀ ਸੈਨਾ) ਸ਼ਬਦ ਕਹਿ ਕੇ, (ਫਿਰ) 'ਰਿਪੁ ਅਰਿ' ਪਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤਿ ਲੇਹੁ ॥੫੩੮॥

(ਇਹ) ਤੁਪਕ ਦਾ ਨਾਮ ਬਣ ਜਾਏਗਾ। ਸੂਝਵਾਨੋ! ਵਿਚਾਰ ਕਰ ਲਵੋ ॥੫੩੮॥

ਪ੍ਰਥਮ ਪਤ੍ਰਣੀ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ ॥

ਪਹਿਲਾਂ 'ਪਤ੍ਰਣੀ' ਸ਼ਬਦ ਕਹਿ ਕੇ, (ਫਿਰ) ਅੰਤ ਉਤੇ 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜੀਅਹੁ ਸੁਘਰ ਪਛਾਨ ॥੫੩੯॥

(ਇਹ) ਤੁਪਕ ਦਾ ਨਾਮ ਬਣ ਜਾਏਗਾ। ਸੁਘੜੋ! ਪਛਾਣ ਲਵੋ ॥੫੩੯॥

ਪਰਿਣੀ ਆਦਿ ਉਚਾਰਿ ਕੈ ਰਿਪੁ ਅਰਿ ਬਹੁਰਿ ਬਖਾਨ ॥

ਪਹਿਲਾਂ 'ਪਰਿਣੀ' ਸ਼ਬਦ ਉਚਾਰ ਕੇ, ਫਿਰ 'ਰਿਪੁ ਅਰਿ' ਪਦ ਦਾ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਚੀਨਹੁ ਚਤੁਰ ਪ੍ਰਮਾਨ ॥੫੪੦॥

(ਇਹ) ਨਾਮ ਤੁਪਕ ਦਾ ਹੁੰਦਾ ਹੈ। ਚਤੁਰ ਲੋਕ ਮਨ ਵਿਚ ਵਿਚਾਰ ਕਰ ਲੈਣ ॥੫੪੦॥

ਪੰਖਣਿ ਆਦਿ ਉਚਾਰਿ ਕੈ ਰਿਪੁ ਅਰਿ ਬਹੁਰਿ ਉਚਾਰਿ ॥

ਪਹਿਲਾਂ 'ਖੰਖਣਿ' ਸ਼ਬਦ ਕਹਿ ਕੇ ਫਿਰ 'ਰਿਪੁ ਅਰਿ' ਪਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁ ਧਾਰ ॥੫੪੧॥

(ਇਹ) ਤੁਪਕ ਦਾ ਨਾਮ ਹੋ ਜਾਏਗਾ। ਕਵੀਓ! ਵਿਚਾਰ ਕਰ ਲਵੋ ॥੫੪੧॥

ਪਤ੍ਰਣਿ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਪਤ੍ਰਣਿ' ਸ਼ਬਦ ਬਖਾਨ ਕਰ ਕੇ, (ਫਿਰ) ਅੰਤ ਵਿਚ 'ਰਿਪੁ ਅਰਿ' ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਬਿਚਾਰ ॥੫੪੨॥

(ਇਹ) ਤੁਪਕ ਦਾ ਨਾਮ ਬਣ ਜਾਏਗਾ। ਚਤੁਰੋ! ਵਿਚਾਰ ਕਰ ਲਵੋ ॥੫੪੨॥

ਨਭਚਰਿ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਨਭਚਰਿ' (ਆਕਾਸ਼ ਵਿਚ ਉਡਣ ਵਾਲੇ ਬਾਣਾਂ ਨਾਲ ਸੁਸਜਿਤ ਸੈਨਾ) ਪਦ ਕਹਿ ਕੇ (ਫਿਰ) ਅੰਤ ਉਤੇ 'ਰਿਪੁ ਅਰਿ' ਸ਼ਬਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁ ਧਾਰਿ ॥੫੪੩॥

(ਇਹ) ਤੁਪਕ ਦਾ ਨਾਮ ਹੋ ਜਾਏਗਾ। ਕਵੀ ਜਨੋ! ਸਮਝ ਲਵੋ ॥੫੪੩॥

ਰਥਨੀ ਆਦਿ ਉਚਾਰਿ ਕੈ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਰਥਨੀ' (ਰਥਾਂ ਵਾਲੀ ਸੈਨਾ) ਕਹਿ ਕੇ (ਫਿਰ) ਅੰਤ ਤੇ 'ਰਿਪੁ ਅਰਿ' ਜੋੜ ਦਿਓ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਬਿਚਾਰ ॥੫੪੪॥

(ਇਹ) ਤੁਪਕ ਦਾ ਨਾਮ ਬਣ ਜਾਏਗਾ। ਸੂਝਵਾਨੋ! ਵਿਚਾਰ ਕਰ ਲਵੋ ॥੫੪੪॥

ਸਕਟਨਿ ਆਦਿ ਉਚਾਰੀਐ ਰਿਪੁ ਅਰਿ ਪਦ ਕੇ ਦੀਨ ॥

ਪਹਿਲਾਂ 'ਸਕਟਨਿ' (ਗਡਿਆਂ ਵਾਲੀ ਸੈਨਾ) ਸ਼ਬਦ ਕਹਿ ਕੇ (ਫਿਰ) 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਪ੍ਰਬੀਨ ॥੫੪੫॥

(ਇਹ) ਤੁਪਕ ਦਾ ਨਾਮ ਬਣਦਾ ਹੈ। ਪ੍ਰਬੀਨੋ, ਸਮਝ ਲਵੋ ॥੫੪੫॥

ਰਥਣੀ ਆਦਿ ਬਖਾਨਿ ਕੈ ਰਿਪੁ ਅਰਿ ਅੰਤਿ ਉਚਾਰਿ ॥

ਪਹਿਲਾਂ 'ਰਥਣੀ' (ਰਥਾਂ ਵਾਲੀ ਸੈਨਾ) (ਸ਼ਬਦ) ਕਹਿ ਕੇ, (ਮਗਰੋਂ) ਅੰਤ ਤੇ 'ਰਿਪੁ ਅਰਿ' ਪਦ ਜੋੜੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁ ਧਾਰ ॥੫੪੬॥

(ਇਹ) ਤੁਪਕ ਦਾ ਨਾਮ ਬਣ ਜਾਏਗਾ। ਕਵੀਓ! ਮਨ ਵਿਚ ਧਾਰ ਲਵੋ ॥੫੪੬॥

ਆਦਿ ਸਬਦ ਕਹਿ ਸ੍ਰਯੰਦਨੀ ਰਿਪੁ ਅਰਿ ਅੰਤਿ ਉਚਾਰ ॥

ਪਹਿਲਾਂ 'ਸ੍ਯੰਦਨੀ' ਸ਼ਬਦ ਕਹਿ ਕੇ ਫਿਰ ਅੰਤ ਵਿਚ 'ਰਿਪੁ ਅਰਿ' ਪਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁਕਬਿ ਸੁ ਧਾਰ ॥੫੪੭॥

(ਇਹ) ਤੁਪਕ ਦਾ ਨਾਮ ਹੋਵੇਗਾ। ਕਵੀ ਇਸ ਨੂੰ ਚਿਤ ਵਿਚ ਰਖ ਲੈਣ ॥੫੪੭॥

ਪਟਨੀ ਆਦਿ ਬਖਾਨਿ ਕੈ ਰਿਪੁ ਅਰਿ ਅੰਤ ਉਚਾਰ ॥

ਪਹਿਲਾਂ 'ਪਟਨੀ' (ਪਟਿਸ ਸ਼ਸਤ੍ਰ ਨਾਲ ਸੱਜਿਤ ਸੈਨਾ) ਕਹਿ ਕੇ, (ਫਿਰ) ਅੰਤ ਉਤੇ 'ਰਿਪੁ ਅਰਿ' ਜੋੜ ਦਿਓ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਬਿਚਾਰ ॥੫੪੮॥

(ਇਹ) ਨਾਮ ਤੁਪਕ ਦਾ ਬਣ ਜਾਏਗਾ। ਕਵੀਓ! ਵਿਚਾਰ ਕਰ ਲਵੋ ॥੫੪੮॥

ਆਦਿ ਬਸਤ੍ਰਣੀ ਸਬਦ ਕਹਿ ਰਿਪੁ ਅਰਿ ਅੰਤਿ ਬਖਾਨ ॥

ਪਹਿਲਾਂ 'ਬਸਤ੍ਰਣੀ' (ਤੰਬੂਆਂ ਵਿਚ ਰਹਿਣ ਵਾਲੀ ਸੈਨਾ) ਸ਼ਬਦ ਕਹਿ ਕੇ ਅੰਤ ਵਿਚ 'ਰਿਪੁ ਅਰਿ' ਪਦ ਕਥਨ ਕਰੋ।

ਨਾਮ ਤੁਪਕ ਕੇ ਹੋਤ ਹੈ ਚੀਨ ਲੇਹੁ ਮਤਿਵਾਨ ॥੫੪੯॥

(ਇਹ) ਤੁਪਕ ਦਾ ਨਾਮ ਹੋ ਜਾਏਗਾ। ਬੁੱਧੀਮਾਨੋ! ਸਮਝ ਲਵੋ ॥੫੪੯॥