ਸ਼੍ਰੀ ਦਸਮ ਗ੍ਰੰਥ

ਅੰਗ - 776


ਸਤ੍ਰੁ ਸਬਦ ਕਹੁ ਬਹੁਰਿ ਭਣਿਜੈ ॥

ਮਗਰੋਂ 'ਸਤ੍ਰੁ' ਸ਼ਬਦ ਨੂੰ ਕਥਨ ਕਰੋ।

ਨਾਮ ਤੁਪਕ ਕੇ ਸਕਲ ਪਤਿਜੈ ॥੯੬੯॥

(ਇਸ ਨੂੰ) ਸਭ ਤੁਪਕ ਦੇ ਨਾਮ ਸਮਝੋ ॥੯੬੯॥

ਸਸਿ ਉਪਸਖਿਨੀ ਆਦਿ ਬਖਾਨਹੁ ॥

ਪਹਿਲਾਂ 'ਸਸਿ ਉਪਸਖਿਨੀ' (ਚੰਨ੍ਹਾ ਨਦੀ) ਕਥਨ ਕਰੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨਹੁ ॥

(ਫਿਰ) 'ਜਾ ਚਰ ਪਤਿ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਬਖਾਨੋ ॥

ਫਿਰ 'ਸਤ੍ਰੁ' ਸ਼ਬਦ ਕਥਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਜਾਨੋ ॥੯੭੦॥

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੯੭੦॥

ਨਿਸ ਇਸ ਭਗਨੀ ਆਦਿ ਬਖਾਨਹੁ ॥

ਪਹਿਲਾਂ 'ਨਿਸ ਇਸ ਭਗਨੀ' ਸ਼ਬਦ ਕਥਨ ਕਰੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨਹੁ ॥

(ਫਿਰ) 'ਜਾ ਚਰ ਪਤਿ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਭਣਿਜੈ ॥

ਮਗਰੋਂ 'ਸਤ੍ਰੁ' ਸ਼ਬਦ ਕਥਨ ਕਰੋ।

ਨਾਮ ਤੁਪਕ ਕੇ ਸਕਲ ਪਤਿਜੈ ॥੯੭੧॥

(ਇਸ ਨੂੰ) ਸਾਰੇ ਤੁਪਕ ਦਾ ਨਾਮ ਸਮਝੋ ॥੯੭੧॥

ਸਸਿ ਭਗਨੀ ਸਬਦਾਦਿ ਬਖਾਨੋ ॥

ਪਹਿਲਾਂ 'ਸਸਿ ਭਗਨੀ' ਸ਼ਬਦ ਕਹੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨਹੁ ॥

(ਫਿਰ) 'ਜਾ ਚਰ ਪਤਿ' ਪਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਉਚਾਰਹੁ ॥

ਮਗਰੋਂ 'ਸਤ੍ਰੁ' ਸ਼ਬਦ ਉਚਾਰੋ।

ਨਾਮ ਤੁਪਕ ਕੇ ਸਕਲ ਬਿਚਾਰਹੁ ॥੯੭੨॥

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੯੭੨॥

ਨਿਸਿਸ ਭਗਾ ਸਬਦਾਦਿ ਭਣਿਜੈ ॥

ਪਹਿਲਾਂ 'ਨਿਸਿਸ ਭਗਾ' ਸ਼ਬਦ ਕਹੋ।

ਜਾ ਚਰ ਕਹਿ ਪਤਿ ਸਬਦ ਕਹਿਜੈ ॥

(ਫਿਰ) 'ਜਾ ਚਰ ਪਤਿ' ਸ਼ਬਦ ਕਹੋ।

ਸਤ੍ਰੁ ਸਬਦ ਕਹੁ ਬਹੁਰਿ ਬਖਾਨਹੁ ॥

ਮਗਰੋਂ 'ਸਤ੍ਰੁ' ਸ਼ਬਦ ਨੂੰ ਬਖਾਨ ਕਰੋ।

ਸਭ ਸ੍ਰੀ ਨਾਮ ਤੁਪਕ ਕੇ ਜਾਨਹੁ ॥੯੭੩॥

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੯੭੩॥

ਰੈਨ ਰਾਟ ਕਹਿ ਭਗਾ ਬਖਾਨੋ ॥

ਪਹਿਲਾਂ 'ਰੈਨ ਰਾਟ' ਕਹਿ ਕੇ ਫਿਰ 'ਭਗਾ' ਕਥਨ ਕਰੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨੋ ॥

(ਇਸ ਪਿਛੋਂ) 'ਜਾ ਚਰ ਪਤਿ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਅੰਤਿ ਭਣਿਜੈ ॥

ਅੰਤ ਉਤੇ 'ਸਤ੍ਰੁ' ਸ਼ਬਦ ਬਖਾਨ ਕਰੋ।

ਨਾਮ ਤੁਪਕ ਕੇ ਸਕਲ ਪਤਿਜੈ ॥੯੭੪॥

(ਇਸ ਨੂੰ) ਸਭ ਤੁਪਕ ਦਾ ਨਾਮ ਸਮਝੋ ॥੯੭੪॥

ਅੜਿਲ ॥

ਅੜਿਲ:

ਰੈਨ ਰਾਵਨਿ ਕਹਿ ਭਗਾ ਸਬਦ ਬਖਾਨੀਐ ॥

ਪਹਿਲਾਂ 'ਰੈਨ ਰਾਵਨਿ ਭਗਾ' ਸ਼ਬਦ ਬਿਆਨ ਕਰੋ।

ਜਾ ਚਰ ਕਹਿ ਕਰ ਨਾਥ ਸਬਦ ਕੋ ਠਾਨੀਐ ॥

(ਫਿਰ) 'ਜਾ ਚਰ ਨਾਥ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਤਾ ਕੇ ਅੰਤਿ ਭਨੀਜੀਐ ॥

(ਮਗਰੋਂ) ਉਸ ਦੇ ਅੰਤ ਉਤੇ 'ਸਤ੍ਰੁ' ਸ਼ਬਦ ਕਥਨ ਕਰੋ।

ਹੋ ਸਕਲ ਤੁਪਕ ਕੇ ਨਾਮ ਚਹੋ ਤਹ ਦੀਜੀਐ ॥੯੭੫॥

(ਇਸ ਨੂੰ) ਸਭ ਜਿਥੇ ਚਾਹੋ, ਤੁਪਕ ਦੇ ਨਾਮ ਵਜੋਂ ਦਿਓ ॥੯੭੫॥

ਰੈਨ ਰਾਜ ਕਹਿ ਭਗਾ ਬਖਾਨਨ ਕੀਜੀਐ ॥

ਪਹਿਲਾਂ 'ਰੈਨ ਰਾਜ' ਕਹਿ ਕੇ (ਫਿਰ) 'ਭਗਾ' (ਸ਼ਬਦ) ਕਥਨ ਕਰੋ।

ਜਾ ਚਰ ਕਹਿ ਕਰਿ ਨਾਥ ਸਬਦ ਕੋ ਦੀਜੀਐ ॥

(ਫਿਰ) 'ਜਾ ਚਰ ਨਾਥ' ਸ਼ਬਦ ਜੋੜੋ।

ਸਤ੍ਰੁ ਸਬਦ ਕੋ ਤਾ ਕੇ ਅੰਤਿ ਉਚਾਰੀਐ ॥

ਉਸ ਦੇ ਅੰਤ ਉਤੇ 'ਸਤ੍ਰੁ' ਸ਼ਬਦ ਨੂੰ ਉਚਾਰੋ।

ਹੋ ਸਕਲ ਤੁਪਕ ਕੇ ਨਾਮ ਸੁਬੁਧਿ ਮਨ ਧਾਰੀਐ ॥੯੭੬॥

(ਇਸ ਨੂੰ) ਸਾਰੇ ਬੁੱਧੀਮਾਨ ਮਨ ਵਿਚ ਤੁਪਕ ਦਾ ਨਾਮ ਸਮਝ ਲਵੋ ॥੯੭੬॥

ਚੌਪਈ ॥

ਚੌਪਈ:

ਰੈਨ ਰਾਵ ਕਹਿ ਭਗਾ ਬਖਾਨੋ ॥

(ਪਹਿਲਾਂ) 'ਰੈਨ ਰਾਵ ਭਗਾ' ਬਖਾਨ ਕਰੋ।

ਜਾ ਚਰ ਕਹਿ ਪਤਿ ਸਬਦ ਪ੍ਰਮਾਨੋ ॥

(ਫਿਰ) 'ਜਾ ਚਰ ਪਤਿ' ਸ਼ਬਦ ਨੂੰ ਜੋੜੋ।

ਸਤ੍ਰੁ ਸਬਦ ਤਿਹ ਅੰਤਿ ਭਣਿਜੈ ॥

(ਫਿਰ) ਉਸ ਦੇ ਅੰਤ ਉਤੇ 'ਸਤ੍ਰੁ' ਸ਼ਬਦ ਕਥਨ ਕਰੋ।

ਨਾਮ ਤੁਪਕ ਜਹ ਚਹੋ ਕਹਿਜੈ ॥੯੭੭॥

(ਇਸ ਨੂੰ) ਜਿਥੇ ਚਾਹੋ, ਤੁਪਕ ਦੇ ਨਾਮ ਵਜੋਂ ਕਹੋ ॥੯੭੭॥

ਦਿਨ ਅਰਿ ਕਹਿ ਭਗ ਸਬਦ ਬਖਾਨੋ ॥

(ਪਹਿਲਾਂ) 'ਦਿਨ ਅਰਿ ਭਗ' ਸ਼ਬਦ ਕਥਨ ਕਰੋ।

ਜਾ ਚਰ ਕਹਿ ਨਾਇਕ ਪਦ ਠਾਨੋ ॥

(ਫਿਰ) 'ਜਾ ਚਰ ਨਾਇਕ' ਪਦ ਜੋੜੋ।

ਸਤ੍ਰੁ ਸਬਦ ਤਿਹ ਅੰਤਿ ਸੁ ਕਹੀਐ ॥

ਉਸ ਦੇ ਅੰਤ ਉਤੇ 'ਸਤ੍ਰੁ' ਸ਼ਬਦ ਕਹੋ।

ਨਾਮ ਤੁਪਕ ਉਚਰਹੁ ਜਹ ਚਹੀਐ ॥੯੭੮॥

(ਇਸ ਨੂੰ) ਜਿਥੇ ਚਾਹੋ, ਤੁਪਕ ਦਾ ਨਾਮ ਕਰ ਕੇ ਉਚਰੋ ॥੯੭੮॥

ਤਮਚਰ ਕਹਿ ਭਗ ਸਬਦ ਬਖਾਨੋ ॥

ਪਹਿਲਾਂ 'ਤਮਚਰ ਭਗ' ਸ਼ਬਦ ਕਥਨ ਕਰੋ।

ਜਾ ਚਰ ਕਹਿ ਨਾਇਕ ਪਦ ਠਾਨੋ ॥

(ਫਿਰ) 'ਜਾ ਚਰ ਨਾਇਕ' ਪਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਭਣਿਜੈ ॥

ਮਗਰੋਂ 'ਸਤ੍ਰੁ' ਸ਼ਬਦ ਨੂੰ ਉਚਾਰੋ।

ਨਾਮ ਤੁਪਕ ਕੇ ਸਭ ਲਹਿ ਲਿਜੈ ॥੯੭੯॥

(ਇਸ ਨੂੰ) ਸਭ ਤੁਪਕ ਦਾ ਨਾਮ ਸਮਝ ਲਵੋ ॥੯੭੯॥

ਰੈਣ ਰਾਵਿ ਕਹਿ ਭਗਣਿ ਕਹੀਜੈ ॥

ਪਹਿਲਾਂ 'ਰੈਣ ਰਾਵਿ ਭਗਣਿ' ਕਹੋ।

ਜਾ ਚਰ ਕਹਿ ਨਾਇਕ ਪਦ ਦੀਜੈ ॥

(ਫਿਰ) 'ਜਾ ਚਰ ਨਾਇਕ' ਪਦ ਜੋੜੋ।

ਸਤ੍ਰੁ ਸਬਦ ਕੋ ਬਹੁਰਿ ਉਚਾਰਹੁ ॥

ਮਗਰੋਂ 'ਸਤ੍ਰੁ' ਸ਼ਬਦ ਉਚਾਰੋ।

ਸਕਲ ਤੁਪਕ ਕੇ ਨਾਮ ਬਿਚਾਰਹੁ ॥੯੮੦॥

(ਇਸ ਨੂੰ) ਸਾਰੇ ਤੁਪਕ ਦਾ ਨਾਮ ਸਮਝ ਲਵੋ ॥੯੮੦॥