ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥

ਹੇ ਕਬੀਰ! ਜੇ ਲੋਕ 'ਭਗਤਨ ਸੇਤੀ ਗੋਸਟੇ' ਕਰ ਕੇ ਤੀਰਥ-ਜਾਤ੍ਰਾ ਵਰਤ-ਨੇਮ ਆਦਿਕ ਭੀ ਕਰਦੇ ਹਨ ਤੇ ਉਹ ਸ਼ਰਾਬੀ ਲੋਕ ਭੰਗ ਮੱਛੀ ਭੀ ਖਾਂਦੇ ਹਨ (ਭਾਵ, ਸਤਸੰਗ ਵਿਚ ਭੀ ਜਾਂਦੇ ਹਨ ਤੇ ਸ਼ਰਾਬ-ਕਬਾਬ ਭੀ ਖਾਂਦੇ ਪੀਂਦੇ ਹਨ, ਵਿਕਾਰ ਭੀ ਕਰਦੇ ਹਨ)

ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥

ਉਹਨਾਂ ਦੇ ਉਹ ਤੀਰਥ ਵਰਤ ਆਦਿਕ ਵਾਲੇ ਸਾਰੇ ਕਰਮ ਬਿਲਕੁਲ ਵਿਅਰਥ ਜਾਂਦੇ ਹਨ ॥੨੩੩॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਸਲੋਕੁ ਭਗਤ ਕਬੀਰ ਜੀਉ ਕੇ
ਲਿਖਾਰੀ: ਭਗਤ ਕਬੀਰ ਜੀ
ਅੰਗ: 1377
ਲੜੀ ਸੰਃ: 2 - 3

ਸਲੋਕੁ ਭਗਤ ਕਬੀਰ ਜੀਉ ਕੇ

ਭਗਤ ਕਬੀਰ ਜੀ ਦੀ ਬਾਣੀ