ਸਲੋਕ ਮਃ ੩ ॥

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥

ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ ਉਹ ਸੇਵਾ ਜ਼ਰੂਰ ਫਲ ਦੇਂਦੀ ਹੈ।

ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥

ਇੰਜ ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ) ਮਨ ਵਿਚ ਆ ਵੱਸਦਾ ਹੈ।

ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥

ਤੇ ਇਹ ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ ਤੇ ਹਉਮੈ ਮਮਤਾ ਦੂਰ ਹੋ ਜਾਂਦੀ ਹੈ।

ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥

ਤੇ ਇੰਜ (ਪ੍ਰਭੂ ਦੀ ਹਜ਼ੂਰੀ ਵਿਚ) ਵੱਡਾ ਰੁਤਬਾ ਮਿਲਦਾ ਹੈ, ਮਨੁੱਖ ਸੱਚੇ ਹਰੀ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥

ਹੇ ਨਾਨਕ! ਮੁੱਢ ਤੋਂ ਜਿਨ੍ਹਾਂ ਦੇ ਹਿਰਦੇ ਵਿਚ (ਚੰਗੇ ਸੰਸਕਾਰ) ਉੱਕਰੇ ਹੋਏ ਹਨ, ਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਭਾਵ, ਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ) ॥੧॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਬਿਹਾਗੜਾ
ਲਿਖਾਰੀ: ਗੁਰੂ ਅਮਰਦਾਸ ਜੀ
ਅੰਗ: 552
ਲੜੀ ਸੰਃ: 6 - 8

ਰਾਗੁ ਬਿਹਾਗੜਾ

ਰਾਗੁ ਬਿਹਾਗੜਾ ਅੱਤ ਸੋਗ ਵਾਲਾ ਰਾਗ ਹੈ ਜੋਕਿ ਸੱਚ ਨੂੰ ਜਾਨਾਂ ਤੇ ਸਹਿਣ ਕਰਨ ਦੀ ਉਤਸਹਣਾ ਦਿੰਦਾ ਹੈ।