ਸਲੋਕ ਮਃ ੧ ॥

ਦੁਇ ਦੀਵੇ ਚਉਦਹ ਹਟਨਾਲੇ ॥

ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ।

ਜੇਤੇ ਜੀਅ ਤੇਤੇ ਵਣਜਾਰੇ ॥

ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ।

ਖੁਲੑੇ ਹਟ ਹੋਆ ਵਾਪਾਰੁ ॥

ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ), ਵਪਾਰ ਹੋਣ ਲੱਗ ਪਿਆ।

ਜੋ ਪਹੁਚੈ ਸੋ ਚਲਣਹਾਰੁ ॥

ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ।

ਧਰਮੁ ਦਲਾਲੁ ਪਾਏ ਨੀਸਾਣੁ ॥

(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ),

ਨਾਨਕ ਨਾਮੁ ਲਾਹਾ ਪਰਵਾਣੁ ॥

ਹੇ ਨਾਨਕ! (ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮ' ਨਫ਼ਾ ਹੀ ਕਬੂਲ ਹੁੰਦਾ ਹੈ।

ਘਰਿ ਆਏ ਵਜੀ ਵਾਧਾਈ ॥

ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ,

ਸਚ ਨਾਮ ਕੀ ਮਿਲੀ ਵਡਿਆਈ ॥੧॥

ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ ॥੧॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਸੂਹੀ
ਲਿਖਾਰੀ: ਗੁਰੂ ਨਾਨਕ ਦੇਵ ਜੀ
ਅੰਗ: 789
ਲੜੀ ਸੰਃ: 13 - 15

ਰਾਗੁ ਸੂਹੀ

ਰਾਗੁ ਸੂਹੀ ਅਜਿਹੀ ਸ਼ਰਧਾ ਦਾ ਪ੍ਰਗਟਾਵਾ ਹੈ ਕਿ ਸੁਣਨ ਵਾਲਾ ਅਤਿ ਨੇੜਤਾ ਅਤੇ ਅਨਾਦਿ ਪਿਆਰ ਦੀਆਂ ਭਾਵਨਾਵਾਂ ਦਾ ਅਨੁਭਵ ਕਰਦਾ ਹੈ।ਸੁਣਨ ਵਾਲੇ ਨੂੰ ਉਸ ਪਿਆਰ ਨਾਲ ਨਹਾਇਆ ਜਾਂਦਾ ਹੈ ਅਤੇ ਸੱਚਮੁੱਚ ਪਤਾ ਲੱਗ ਜਾਂਦਾ ਹੈ ਕਿ ਇਸ ਦਾ ਪਿਆਰ ਕਰਨ ਦਾ ਕੀ ਅਰਥ ਹੈ।