ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥

ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ,

ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥

ਨਾਨਕ ਆਖਦਾ ਹੈ- ਹੇ ਝੱਲੇ ਮਨੁੱਖ! ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ॥੭॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਸਲੋਕੁ ਮਹਲਾ ੯
ਲਿਖਾਰੀ: ਗੁਰੂ ਤੇਗ਼ ਬਹਾਦਰ ਜੀ
ਅੰਗ: 1426
ਲੜੀ ਸੰਃ: 16

ਸਲੋਕੁ ਮਹਲਾ ੯

ਗੁਰੂ ਤੇਗ ਬਹਾਦਰ ਜੀ ਦੀ ਬਾਣੀ