ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ-
ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥
ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ।
ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ ॥
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼)
ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼),
ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ॥੩॥
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ,
ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ॥੪॥
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ॥੫॥
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ,
ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ॥੬॥
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ,
ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ॥੭॥
ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ।
ਹੇ ਨਾਨਕ! ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ॥੮॥੧॥੨॥
ਰਾਗੁ ਸੂਹੀ ਅਜਿਹੀ ਸ਼ਰਧਾ ਦਾ ਪ੍ਰਗਟਾਵਾ ਹੈ ਕਿ ਸੁਣਨ ਵਾਲਾ ਅਤਿ ਨੇੜਤਾ ਅਤੇ ਅਨਾਦਿ ਪਿਆਰ ਦੀਆਂ ਭਾਵਨਾਵਾਂ ਦਾ ਅਨੁਭਵ ਕਰਦਾ ਹੈ।ਸੁਣਨ ਵਾਲੇ ਨੂੰ ਉਸ ਪਿਆਰ ਨਾਲ ਨਹਾਇਆ ਜਾਂਦਾ ਹੈ ਅਤੇ ਸੱਚਮੁੱਚ ਪਤਾ ਲੱਗ ਜਾਂਦਾ ਹੈ ਕਿ ਇਸ ਦਾ ਪਿਆਰ ਕਰਨ ਦਾ ਕੀ ਅਰਥ ਹੈ।