ਸਲੋਕੁ ਮਃ ੩ ॥

ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥

ਉਹੋ ਸੰਧਿਆ (ਸਵੇਰ ਦੁਪਹਿਰ ਤੇ ਸ਼ਾਮ ਦੀ ਪੂਜਾ) ਕਬੂਲ ਹੈ ਜਿਸ ਨਾਲ ਪਿਆਰਾ ਪ੍ਰਭੂ ਹਿਰਦੇ ਵਿਚ ਵੱਸ ਪਏ,

ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥

ਪ੍ਰਭੂ ਨਾਲ ਪਿਆਰ ਪੈਦਾ ਹੋ ਜਾਵੇ ਤੇ ਮਾਇਆ ਦਾ ਮੋਹ ਸੜ ਜਾਏ।

ਗੁਰਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥

ਸਤਿਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਦੁਬਿਧਾ ਦੂਰ ਹੋਵੇ, ਮਨ ਟਿਕ ਜਾਏ, ਉਹ ਸੰਧਿਆ ਦੀ (ਸੱਚੀ) ਵਿਚਾਰ ਕਰਦਾ ਹੈ।

ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥

ਹੇ ਨਾਨਕ! ਮਨਮੁਖ ਸੰਧਿਆ ਕਰਦਾ ਹੈ, (ਪਰ) ਉਸ ਦਾ ਮਨ ਟਿਕਦਾ ਨਹੀਂ, (ਇਸ ਵਾਸਤੇ) ਜੰਮਦਾ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ॥੧॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਬਿਹਾਗੜਾ
ਲਿਖਾਰੀ: ਗੁਰੂ ਅਮਰਦਾਸ ਜੀ
ਅੰਗ: 553
ਲੜੀ ਸੰਃ: 11 - 13

ਰਾਗੁ ਬਿਹਾਗੜਾ

ਰਾਗੁ ਬਿਹਾਗੜਾ ਅੱਤ ਸੋਗ ਵਾਲਾ ਰਾਗ ਹੈ ਜੋਕਿ ਸੱਚ ਨੂੰ ਜਾਨਾਂ ਤੇ ਸਹਿਣ ਕਰਨ ਦੀ ਉਤਸਹਣਾ ਦਿੰਦਾ ਹੈ।