ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥

ਦੁਨੀਆ (ਵੇਖਣ ਨੂੰ ਤਾਂ ਗੁਲਜ਼ਾਰ ਹੈ, ਪਰ ਇਸ ਦਾ ਮੋਹ ਅਸਲ ਵਿਚ) ਲੁਕਵੀਂ ਅੱਗ ਹੈ (ਜੋ ਅੰਦਰ ਹੀ ਅੰਦਰ ਮਨ ਵਿਚ ਧੁਖਦੀ ਰਹਿੰਦੀ ਹੈ; ਇਸ ਵਿਚ ਪਏ ਹੋਏ ਜੀਵਾਂ ਨੂੰ ਜ਼ਿੰਦਗੀ ਦੇ ਸਹੀ ਰਸਤੇ ਦੀ) ਕੁਝ ਸੂਝ-ਬੂਝ ਨਹੀਂ ਪੈਂਦੀ।

ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥

ਮੇਰੇ ਸਾਂਈ ਨੇ (ਮੇਰੇ ਉਤੇ) ਮੇਹਰ ਕੀਤੀ ਹੈ (ਤੇ ਮੈਨੂੰ ਇਸ ਤੋਂ ਬਚਾ ਲਿਆ ਹੈ) ਨਹੀਂ ਤਾਂ (ਬਾਕੀ ਲੋਕਾਂ ਵਾਂਗ) ਮੈਂ ਭੀ (ਇਸ ਵਿਚ) ਸੜ ਜਾਂਦਾ (ਭਾਵ, ਮਾਇਆ ਦੇ ਮੋਹ ਤੋਂ ਪ੍ਰਭੂ ਆਪ ਹੀ ਮੇਹਰ ਕਰ ਕੇ ਬਚਾਂਦਾ ਹੈ, ਅਸਾਡੇ ਆਪਣੇ ਵੱਸ ਦੀ ਗੱਲ ਨਹੀਂ ਕਿ ਇਹ 'ਪੋਟਲੀ' ਸਿਰੋਂ ਲਾਹ ਕੇ ਸੁੱਟ ਦੇਈਏ) ॥੩॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਸਲੋਕੁ ਸੇਖ ਫਰੀਦ ਕੇ
ਲਿਖਾਰੀ: ਸ਼ੇਖ ਫਰੀਦ ਜੀ
ਅੰਗ: 1378
ਲੜੀ ਸੰਃ: 1

ਸਲੋਕੁ ਸੇਖ ਫਰੀਦ ਕੇ

ਸ਼ੇਖ ਫਰੀਦ ਜੀ ਦੀ ਬਾਣੀ