ਮੈਂ ਆਪਣੇ ਪੂਰੇ ਗੁਰੂ ਤੋਂ ਕੁਰਬਾਨ ਜਾਂਦਾ ਹੈ।
(ਗੁਰੂ ਪਰਮਾਤਮਾ ਦੇ) ਨਾਮ ਦਾ ਪਰਤਾਪ (ਜਗਤ ਵਿਚ) ਪ੍ਰਸਿੱਧ ਕਰਦਾ ਹੈ। ਰੱਖਿਆ ਕਰਨ ਦੀ ਸਮਰਥਾ ਵਾਲਾ ਪ੍ਰਭੂ (ਨਾਮ ਜਪਣ ਵਾਲਿਆਂ ਨੂੰ ਅਨੇਕਾਂ ਦੁੱਖਾਂ ਤੋਂ) ਬਚਾਂਦਾ ਹੈ ॥੧॥ ਰਹਾਉ ॥
(ਗੁਰੂ ਦੀ ਕਿਰਪਾ ਨਾਲ ਹੀ) ਪ੍ਰਭੂ ਆਪਣੇ ਸੇਵਕਾਂ ਦਾਸਾਂ ਨੂੰ (ਦੁੱਖਾਂ ਵਿਕਾਰਾਂ ਦੇ ਟਾਕਰੇ ਤੇ) ਦਲੇਰ ਕਰ ਦੇਂਦਾ ਹੈ, (ਸੇਵਕਾਂ ਦੇ) ਸਾਰੇ ਦੁੱਖ ਨਾਸ ਕਰਦਾ ਹੈ।
(ਪ੍ਰਭੂ ਦਾ) ਸੇਵਕ (ਭੀ) ਹੋਰ ਸਾਰੇ ਹੀਲੇ ਛੱਡ ਕੇ ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖਦਾ ਹੈ ॥੧॥
(ਜਿਹੜੇ ਮਨੁੱਖ ਗੁਰੂ ਦੀ ਮਿਹਰ ਨਾਲ ਨਾਮ ਜਪਦੇ ਹਨ, ਉਹਨਾਂ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਸਿਰਫ਼ ਪਰਮਾਤਮਾ ਹੀ ਸਿਰਫ਼ ਪ੍ਰਭੂ ਹੀ ਪ੍ਰਾਣਾਂ ਦਾ ਆਸਰਾ ਹੈ ਤੇ ਸੱਜਣ ਮਿੱਤਰ ਹੈ।
(ਦਾਸ) ਨਾਨਕ ਦਾ (ਤਾਂ ਪਰਮਾਤਮਾ ਹੀ) ਸਭ ਤੋਂ ਉੱਚਾ ਮਾਲਕ ਹੈ। (ਨਾਨਕ) ਸਦਾ ਮੁੜ ਮੁੜ (ਪਰਮਾਤਮਾ ਨੂੰ ਹੀ) ਸਿਰ ਨਿਵਾਂਦਾ ਹੈ ॥੨॥੪੯॥੭੨॥
ਸਾਰੰਗਸ ਦਾ ਕਿਰਦਾਰ ਸੁਹਾਵਣਾ ਹੈ ਅਤੇ ਸੁਆਰਥੀ ਸੁਆਰਥ ਅਤੇ ਨਕਾਰਾਤਮਕ ਸੁਭਾਅ ਨੂੰ ਮਨ ਬੁਝਾਉਣ ਦੀ ਸਮਰੱਥਾ ਰੱਖਦਾ ਹੈ।