ਸੋਰਠਿ ਮਹਲਾ ੫ ॥

ਗੁਰ ਕਾ ਸਬਦੁ ਰਖਵਾਰੇ ॥

(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ,

ਚਉਕੀ ਚਉਗਿਰਦ ਹਮਾਰੇ ॥

ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ।

ਰਾਮ ਨਾਮਿ ਮਨੁ ਲਾਗਾ ॥

(ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ,

ਜਮੁ ਲਜਾਇ ਕਰਿ ਭਾਗਾ ॥੧॥

ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ ॥੧॥

ਪ੍ਰਭ ਜੀ ਤੂ ਮੇਰੋ ਸੁਖਦਾਤਾ ॥

ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ।

ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥

(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ ਰਹਾਉ॥

ਨਾਨਕ ਪ੍ਰਭੁ ਅਬਿਨਾਸੀ ॥

ਅਬਿਨਾਸ਼ੀ ਪ੍ਰਭੂ (ਐਸਾ ਉਦਾਰ-ਚਿੱਤ ਹੈ ਕਿ)

ਤਾ ਕੀ ਸੇਵ ਨ ਬਿਰਥੀ ਜਾਸੀ ॥

ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ।

ਅਨਦ ਕਰਹਿ ਤੇਰੇ ਦਾਸਾ ॥

ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ,

ਜਪਿ ਪੂਰਨ ਹੋਈ ਆਸਾ ॥੨॥੪॥੬੮॥

ਹੇ ਨਾਨਕ! (ਆਖ-) ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੪॥੬੮॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਸੋਰਠਿ
ਲਿਖਾਰੀ: ਗੁਰੂ ਅਰਜਨ ਦੇਵ ਜੀ
ਅੰਗ: 626
ਲੜੀ ਸੰਃ: 7 - 10

ਰਾਗੁ ਸੋਰਠਿ

ਰਾਗ ਸੋਰਠਿ ਪੁਰਾਣਾ ਅਤੇ ਭਗਤੀ ਸ਼ਬਦ ਜਾਂ ਭਜਨ ਗਾਉਣ ਲਈ ਵਰਤਿਆ ਜਾਂਦਾ ਹੈ। ਇਸ ਨੂੰ ਨਾਮ ਸਿਮਰਨ ਲਈ ਉੱਤਮ ਮੰਨਿਆ ਜਾਂਦਾ ਹੈ।