ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥

ਮਨੁੱਖ (ਜੇ ਰਾਜਾ ਭੀ ਬਣ ਜਾਏ ਤਾਂ ਭੀ) ਥੋੜ੍ਹੇ ਹੀ ਦਿਨ ਰਾਜ ਮਾਣ ਕੇ ਇੱਥੋਂ) ਤੁਰ ਪੈਂਦਾ ਹੈ।

ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥

ਜੇ ਇਤਨਾ ਧਨ ਭੀ ਜੋੜ ਲਏ ਕਿ ਗੰਢਾਂ ਬੰਨ੍ਹ ਲਏ, ਜ਼ਮੀਨ ਵਿਚ ਦੱਬ ਰੱਖੇ, ਤਾਂ ਭੀ ਕੋਈ ਚੀਜ਼ (ਅੰਤ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ ॥

ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥

(ਜਦੋਂ ਮਰ ਜਾਂਦਾ ਹੈ ਤਾਂ) ਘਰ ਦੀ ਦਲੀਜ਼ ਉੱਤੇ ਬੈਠੀ ਵਹੁਟੀ ਰੋਂਦੀ ਹੈ, ਬਾਹਰਲੇ ਬੂਹੇ ਤਕ ਉਸ ਦੀ ਮਾਂ (ਉਸ ਦੇ ਮੁਰਦਾ ਸਰੀਰ ਦਾ) ਸਾਥ ਕਰਦੀ ਹੈ,

ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥

ਮਸਾਣਾਂ ਤਕ ਹੋਰ ਲੋਕ ਤੇ ਪਰਵਾਰ ਦੇ ਬੰਦੇ ਜਾਂਦੇ ਹਨ। ਪਰ ਜਿੰਦ ਇਕੱਲੀ ਹੀ ਜਾਂਦੀ ਹੈ ॥੧॥

ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥

ਉਹ (ਆਪਣੇ) ਪੁੱਤਰ, ਧਨ, ਨਗਰ ਸ਼ਹਿਰ ਮੁੜ ਕਦੇ ਆ ਕੇ ਨਹੀਂ ਵੇਖ ਸਕਦਾ।

ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥

ਕਬੀਰ ਆਖਦਾ ਹੈ ਕਿ ਪਰਮਾਤਮਾ ਦਾ ਸਿਮਰਨ ਕਿਉਂ ਨਹੀਂ ਕਰਦਾ? (ਸਿਮਰਨ ਤੋਂ ਬਿਨਾ) ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥੬॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਕੇਦਾਰਾ
ਲਿਖਾਰੀ: ਭਗਤ ਕਬੀਰ ਜੀ
ਅੰਗ: 1124
ਲੜੀ ਸੰਃ: 9 - 12

ਰਾਗੁ ਕੇਦਾਰਾ

ਕੇਦਾਰਾ ਪ੍ਰਗਟ ਕਰਦਾ ਹੈ ਅਤੇ ਮਨ ਨੂੰ ਰੂਹ ਦੇ ਅਸਲ ਚਰਿੱਤਰ ਅਤੇ ਸੁਭਾਅ ਤੋਂ ਜਾਣੂ ਕਰਵਾਉਂਦਾ ਹੈ।