(ਮਨੁੱਖ) ਸਾਰੀ ਦੁਨੀਆ ਦਾ ਰਾਜਾ (ਹੋ ਕੇ ਭੀ) ਦੁਖੀ (ਰਹਿੰਦਾ ਹੈ),
ਪਰ ਪ੍ਰਭੂ ਦਾ ਨਾਮ ਜਪਿਆਂ ਸੁਖੀ (ਹੋ ਜਾਂਦਾ ਹੈ);
(ਕਿਉਂਕਿ) ਲੱਖਾਂ ਕਰੋੜਾਂ (ਰੁਪਏ) ਕਮਾ ਕੇ ਭੀ (ਮਾਇਆ ਦੀ ਤ੍ਰਿਹ ਵਿਚ) ਰੋਕ ਨਹੀਂ ਪੈਂਦੀ,
(ਏਸ ਮਾਇਆ-ਕਾਂਗ ਤੋਂ) ਪ੍ਰਭੂ ਦਾ ਨਾਮ ਜਪ ਕੇ ਮਨੁੱਖ ਪਾਰ ਲੰਘ ਜਾਂਦਾ ਹੈ;
ਮਾਇਆ ਦੀਆਂ ਬੇ-ਅੰਤ ਮੌਜਾਂ ਹੁੰਦਿਆਂ ਭੀ (ਮਾਇਆ ਦੀ) ਤ੍ਰਿਹ ਨਹੀਂ ਬੁੱਝਦੀ,
(ਪਰ) ਪ੍ਰਭੂ ਦਾ ਨਾਮ ਜਪਿਆਂ (ਮਨੁੱਖ ਮਾਇਆ ਵਲੋਂ) ਰੱਜ ਜਾਂਦਾ ਹੈ।
ਜਿਹਨੀਂ ਰਾਹੀਂ ਇਹ ਜੀਵ ਇਕੱਲਾ ਜਾਂਦਾ ਹੈ, (ਭਾਵ, ਜ਼ਿੰਦਗੀ ਦੇ ਜਿਨ੍ਹਾਂ ਝੰਬੇਲਿਆਂ ਵਿਚ ਇਸ ਚਿੰਤਾਤੁਰ ਜੀਵ ਦੀ ਕੋਈ ਸਹੈਤਾ ਨਹੀਂ ਕਰ ਸਕਦਾ)
ਓਥੇ ਪ੍ਰਭੂ ਦਾ ਨਾਮ ਇਸ ਦੇ ਨਾਲ ਸੁਖ ਦੇਣ ਵਾਲਾ ਹੁੰਦਾ ਹੈ।
(ਤਾਂ ਤੇ) ਹੇ ਮਨ! ਅਜੇਹਾ (ਸੁਹੇਲਾ) ਨਾਮ ਸਦਾ ਸਿਮਰੀਏ,
ਹੇ ਨਾਨਕ! ਗੁਰੂ ਦੀ ਰਾਹੀਂ (ਨਾਮ ਜਪਿਆਂ) ਉੱਚਾ ਦਰਜਾ ਮਿਲਦਾ ਹੈ ॥੨॥
ਰਾਗੁ ਗਉੜੀ ਸੁਣਨ ਵਾਲੇ ਨੂੰ ਇੱਕ ਉਦੇਸ਼ ਪ੍ਰਾਪਤੀ ਦੀ ਸਖਤ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕਰਦਾ ਹੈ। ਹਾਲਾਂਕਿ, ਰਾਗ ਦੁਆਰਾ ਦਿੱਤਾ ਉਤਸ਼ਾਹ ਹਉਮੈ ਨੂੰ ਵਧਣ ਨਹੀਂ ਦਿੰਦਾ। ਇਹ, ਇਸ ਲਈ, ਇੱਕ ਮਾਹੌਲ ਪੈਦਾ ਕਰਦਾ ਹੈ ਜਿੱਥੇ ਸੁਣਨ ਵਾਲੇ ਨੂੰ ਉਤਸ਼ਾਹਤ ਕੀਤਾ ਜਾਂਦਾ ਹੈ, ਪਰ ਫਿਰ ਵੀ ਹੰਕਾਰੀ ਅਤੇ ਸਵੈ-ਮਹੱਤਵਪੂਰਣ ਬਣਨ ਤੋਂ ਰੋਕ ਦਿੰਦਾ ਹੈ।