ਕਾਨੜਾ ਮਹਲਾ ੫ ॥

ਸਾਜਨਾ ਸੰਤ ਆਉ ਮੇਰੈ ॥੧॥ ਰਹਾਉ ॥

ਹੇ ਸੰਤ ਜਨੋ! ਹੇ ਸੱਜਣੋ! ਤੁਸੀਂ ਮੇਰੇ ਘਰ ਆਓ ॥੧॥ ਰਹਾਉ ॥

ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥੧॥

ਹੇ ਸੱਜਣੋ! (ਤੁਹਾਡੀ ਸੰਗਤ ਵਿਚ ਪਰਮਾਤਮਾ ਦੇ) ਗੁਣ ਗਾ ਕੇ (ਮੇਰੇ ਹਿਰਦੇ ਵਿਚ) ਆਨੰਦ ਪੈਦਾ ਹੋ ਜਾਂਦਾ ਹੈ, ਖ਼ੁਸ਼ੀਆਂ ਬਣ ਜਾਂਦੀਆਂ ਹਨ, (ਮੇਰੇ ਅੰਦਰੋਂ) ਸਾਰੇ ਪਾਪ ਮਿਟ ਜਾਂਦੇ ਹਨ, ਦੂਰ ਹੋ ਜਾਂਦੇ ਹਨ ॥੧॥

ਸੰਤ ਚਰਨ ਧਰਉ ਮਾਥੈ ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥੨॥

ਜਦੋਂ ਮੈਂ ਸੰਤ ਜਨਾਂ ਦੇ ਚਰਨ (ਆਪਣੇ) ਮੱਥੇ ਉੱਤੇ ਰੱਖਦਾ ਹਾਂ, ਮੇਰੇ ਹਨੇਰੇ (ਹਿਰਦੇ-) ਘਰ ਵਿੱਚ (ਆਤਮਕ) ਚਾਨਣ ਹੋ ਜਾਂਦਾ ਹੈ ॥੨॥

ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥੩॥

ਸੰਤ ਜਨਾਂ ਦੀ ਕਿਰਪਾ ਨਾਲ (ਮੇਰਾ ਹਿਰਦਾ-) ਕੌਲ ਖਿੜ ਪੈਂਦਾ ਹੈ, ਗੋਬਿੰਦ ਨੂੰ (ਆਪਣੇ) ਨੇੜੇ ਵੇਖ ਕੇ ਮੈਂ ਉਸ ਦਾ ਭਜਨ ਕਰਦਾ ਹਾਂ ॥੩॥

ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥੪॥੫॥੧੬॥

ਪਰਮਾਤਮਾ ਦੀ ਮਿਹਰ ਨਾਲ ਮੈਂ ਸੰਤ ਜਨਾਂ ਨੂੰ ਮਿਲਿਆ। ਹੇ ਨਾਨਕ! ਮੈਂ ਉਸ ਵੇਲੇ ਤੋਂ ਸਦਾ ਕੁਰਬਾਨ ਜਾਂਦਾ ਹਾਂ (ਜਦੋਂ ਸੰਤਾਂ ਦੀ ਸੰਗਤ ਪ੍ਰਾਪਤ ਹੋਈ) ॥੪॥੫॥੧੬॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਕਾਨੜਾ
ਲਿਖਾਰੀ: ਗੁਰੂ ਅਰਜਨ ਦੇਵ ਜੀ
ਅੰਗ: 1301
ਲੜੀ ਸੰਃ: 2 - 4

ਰਾਗੁ ਕਾਨੜਾ

ਕਾਨੜਾ ਇਕ ਸ਼ਖਸੀਅਤ ਦੇ ਕਾਬੂ ਪਾਉਣ ਦੀਆਂ ਭਾਵਨਾਵਾਂ ਨੂੰ ਬੁਲਾਉਂਦਾ ਹੈ, ਜੋ ਕਿ ਇੰਨੀ ਪ੍ਰਭਾਵਸ਼ਾਲੀ ਹੈ ਕਿ ਇਸਦੇ ਪਾਤਰ ਬਾਰੇ ਸੋਚਣਾ ਬੰਦ ਕਰਨਾ ਮੁਸ਼ਕਲ ਹੈ।