ਸਲੋਕ ਮਃ ੩ ॥

ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥

ਸਾਰਾ ਸੰਸਾਰ 'ਰਾਮ, ਰਾਮ' ਆਖਦਾ ਫਿਰਦਾ ਹੈ ਪਰ ਇਸ ਤਰ੍ਹਾਂ 'ਰਾਮ' (ਪ੍ਰਭੂ) ਲੱਭਿਆ ਨਹੀਂ ਜਾਂਦਾ।

ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥

ਪ੍ਰਭੂ ਅਪਹੁੰਚ ਹੈ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੜਾ ਵੱਡਾ ਹੈ ਅਤੁੱਲ ਹੈ ਤੇ ਤੋਲਿਆ ਨਹੀਂ ਜਾ ਸਕਦਾ।

ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥

ਕਿਸੇ ਨੇ ਉਸ ਦੀ ਕੀਮਤ ਨਹੀਂ ਪਾਈ ਤੇ ਕਿਸੇ ਥਾਂ ਤੋਂ (ਮੁੱਲ ਦੇ ਕੇ) ਲਿਆ ਭੀ ਨਹੀਂ ਜਾਂਦਾ।

ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥

(ਪਰ) ਜੇ ਗੁਰੂ ਦੇ ਸ਼ਬਦ ਨਾਲ (ਮਨ) ਵਿੰਨ੍ਹਿਆ ਜਾਏ ਤਾਂ ਇਸ ਤਰ੍ਹਾਂ ਪ੍ਰਭੂ ਮਨ ਵਿਚ ਆ ਵੱਸਦਾ ਹੈ।

ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥

ਹੇ ਨਾਨਕ! ਪ੍ਰਭੂ ਆਪ ਤਾਂ ਮਿਣਤੀ ਤੋਂ ਪਰੇ ਹੈ, ਪਰ ਸਤਿਗੁਰੂ ਦੀ ਕਿਰਪਾ ਨਾਲ (ਸਮਝ ਪੈਂਦੀ ਹੈ ਕਿ ਉਹ ਸ੍ਰਿਸ਼ਟੀ ਵਿਚ) ਵਿਆਪਕ ਹੈ।

ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥

ਪ੍ਰਭੂ ਆਪ ਹੀ ਹਰ ਥਾਂ ਮਿਲਿਆ ਹੋਇਆ ਹੈ ਤੇ ਆਪ ਹੀ ਆ ਕੇ (ਜੀਵ ਨੂੰ) ਪਰਗਟ ਹੁੰਦਾ ਹੈ ॥੧॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਬਿਹਾਗੜਾ
ਲਿਖਾਰੀ: ਗੁਰੂ ਅਮਰਦਾਸ ਜੀ
ਅੰਗ: 555
ਲੜੀ ਸੰਃ: 10 - 13

ਰਾਗੁ ਬਿਹਾਗੜਾ

ਰਾਗੁ ਬਿਹਾਗੜਾ ਅੱਤ ਸੋਗ ਵਾਲਾ ਰਾਗ ਹੈ ਜੋਕਿ ਸੱਚ ਨੂੰ ਜਾਨਾਂ ਤੇ ਸਹਿਣ ਕਰਨ ਦੀ ਉਤਸਹਣਾ ਦਿੰਦਾ ਹੈ।