ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

ਹੇ ਫਰੀਦ! (ਪਰਮਾਤਮਾ ਦੇ) ਦਰ ਦੀ ਫ਼ਕੀਰੀ ਔਖੀ (ਕਾਰ) ਹੈ, ਤੇ ਮੈਂ ਦੁਨੀਆਦਾਰਾਂ ਵਾਂਗ ਹੀ ਤੁਰ ਰਿਹਾ ਹਾਂ,

ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥

('ਦੁਨੀਆ' ਵਾਲੀ) ਨਿੱਕੀ ਜਹੀ ਗੰਢ (ਮੈਂ ਭੀ) ਬੰਨ੍ਹ ਕੇ ਚੁੱਕੀ ਹੋਈ ਹੈ, ਇਸ ਨੂੰ ਸੁੱਟ ਕੇ ਕਿਥੇ ਜਾਵਾਂ? (ਭਾਵ, ਦੁਨੀਆ ਦੇ ਮੋਹ ਨੂੰ ਛੱਡਣਾ ਕੋਈ ਸੌਖਾ ਕੰਮ ਨਹੀਂ ਹੈ) ॥੨॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਸਲੋਕੁ ਸੇਖ ਫਰੀਦ ਕੇ
ਲਿਖਾਰੀ: ਸ਼ੇਖ ਫਰੀਦ ਜੀ
ਅੰਗ: 1377
ਲੜੀ ਸੰਃ: 19 - 1

ਸਲੋਕੁ ਸੇਖ ਫਰੀਦ ਕੇ

ਸ਼ੇਖ ਫਰੀਦ ਜੀ ਦੀ ਬਾਣੀ