ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ।
ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮ੍ਰਿਤ ਦੇ ਸਰੋਵਰ ਵਿਚ ਟੁੱਭੀ ਲਾਉਂਦਾ ਹੈ।
ਸਤਿਗੁਰੂ ਦੇ ਉਪਦੇਸ਼ ਦੁਆਰਾ ਪ੍ਰਭੂ ਦੇ ਨਾਮ ਦਾ ਜਾਪ ਜਪਦਾ ਹੈ ਤੇ (ਇਸ ਤਰ੍ਹਾਂ) ਉਸ ਦੇ ਸਾਰੇ ਪਾਪ-ਵਿਕਾਰ ਲਹਿ ਜਾਂਦੇ ਹਨ।
ਫਿਰ ਦਿਨ ਚੜ੍ਹੇ ਸਤਿਗੁਰੂ ਦੀ ਬਾਣੀ ਦਾ ਕੀਰਤਨ ਕਰਦਾ ਹੈ ਤੇ (ਦਿਹਾੜੀ) ਬਹਿੰਦਿਆਂ ਉੱਠਦਿਆਂ (ਭਾਵ, ਕਾਰ-ਕਿਰਤ ਕਰਦਿਆਂ) ਪ੍ਰਭੂ ਦਾ ਨਾਮ ਸਿਮਰਦਾ ਹੈ।
ਸਤਿਗੁਰੂ ਦੇ ਮਨ ਵਿਚ ਉਹ ਸਿੱਖ ਚੰਗਾ ਲੱਗਦਾ ਹੈ ਜੋ ਪਿਆਰੇ ਪ੍ਰਭੂ ਨੂੰ ਹਰ ਦਮ ਯਾਦ ਕਰਦਾ ਹੈ।
ਜਿਸ ਤੇ ਪਿਆਰਾ ਪ੍ਰਭੂ ਦਿਆਲ ਹੁੰਦਾ ਹੈ, ਉਸ ਗੁਰਸਿੱਖ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ।
ਦਾਸ ਨਾਨਕ (ਭੀ) ਉਸ ਗੁਰਸਿੱਖ ਦੀ ਚਰਨ-ਧੂੜ ਮੰਗਦਾ ਹੈ ਜੋ ਆਪ ਨਾਮ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਂਦਾ ਹੈ ॥੨॥
ਰਾਗੁ ਗਉੜੀ ਸੁਣਨ ਵਾਲੇ ਨੂੰ ਇੱਕ ਉਦੇਸ਼ ਪ੍ਰਾਪਤੀ ਦੀ ਸਖਤ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕਰਦਾ ਹੈ। ਹਾਲਾਂਕਿ, ਰਾਗ ਦੁਆਰਾ ਦਿੱਤਾ ਉਤਸ਼ਾਹ ਹਉਮੈ ਨੂੰ ਵਧਣ ਨਹੀਂ ਦਿੰਦਾ। ਇਹ, ਇਸ ਲਈ, ਇੱਕ ਮਾਹੌਲ ਪੈਦਾ ਕਰਦਾ ਹੈ ਜਿੱਥੇ ਸੁਣਨ ਵਾਲੇ ਨੂੰ ਉਤਸ਼ਾਹਤ ਕੀਤਾ ਜਾਂਦਾ ਹੈ, ਪਰ ਫਿਰ ਵੀ ਹੰਕਾਰੀ ਅਤੇ ਸਵੈ-ਮਹੱਤਵਪੂਰਣ ਬਣਨ ਤੋਂ ਰੋਕ ਦਿੰਦਾ ਹੈ।