ਸਤਿ ਬਚਨ ਸਾਧੂ ਉਪਦੇਸ ॥

ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ,

ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥

ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ, ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ।

ਸਤਿ ਨਿਰਤਿ ਬੂਝੈ ਜੇ ਕੋਇ ॥

ਜੇ ਕਿਸੇ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਦੀ ਸੂਝ ਆ ਜਾਏ,

ਨਾਮੁ ਜਪਤ ਤਾ ਕੀ ਗਤਿ ਹੋਇ ॥

ਤਾਂ ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ।

ਆਪਿ ਸਤਿ ਕੀਆ ਸਭੁ ਸਤਿ ॥

ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ, (ਭਾਵ, ਮਿਥਿਆ ਨਹੀਂ)

ਆਪੇ ਜਾਨੈ ਅਪਨੀ ਮਿਤਿ ਗਤਿ ॥

ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ।

ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥

ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ,

ਅਵਰ ਨ ਬੂਝਿ ਕਰਤ ਬੀਚਾਰੁ ॥

ਕਿਸੇ ਹੋਰ ਨੂੰ ਇਸ ਜਗਤ ਦਾ ਖ਼ਿਆਲ ਰੱਖਣ ਵਾਲਾ (ਭੀ) ਨਾਹ ਸਮਝੋ।

ਕਰਤੇ ਕੀ ਮਿਤਿ ਨ ਜਾਨੈ ਕੀਆ ॥

ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ।

ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥

ਹੇ ਨਾਨਕ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ॥੭॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਗਉੜੀ
ਲਿਖਾਰੀ: ਗੁਰੂ ਅਰਜਨ ਦੇਵ ਜੀ
ਅੰਗ: 284 - 285
ਲੜੀ ਸੰਃ: 18 - 2

ਰਾਗੁ ਗਉੜੀ

ਰਾਗੁ ਗਉੜੀ ਸੁਣਨ ਵਾਲੇ ਨੂੰ ਇੱਕ ਉਦੇਸ਼ ਪ੍ਰਾਪਤੀ ਦੀ ਸਖਤ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕਰਦਾ ਹੈ। ਹਾਲਾਂਕਿ, ਰਾਗ ਦੁਆਰਾ ਦਿੱਤਾ ਉਤਸ਼ਾਹ ਹਉਮੈ ਨੂੰ ਵਧਣ ਨਹੀਂ ਦਿੰਦਾ। ਇਹ, ਇਸ ਲਈ, ਇੱਕ ਮਾਹੌਲ ਪੈਦਾ ਕਰਦਾ ਹੈ ਜਿੱਥੇ ਸੁਣਨ ਵਾਲੇ ਨੂੰ ਉਤਸ਼ਾਹਤ ਕੀਤਾ ਜਾਂਦਾ ਹੈ, ਪਰ ਫਿਰ ਵੀ ਹੰਕਾਰੀ ਅਤੇ ਸਵੈ-ਮਹੱਤਵਪੂਰਣ ਬਣਨ ਤੋਂ ਰੋਕ ਦਿੰਦਾ ਹੈ।