ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1028


ਸਤਿਗੁਰੁ ਦਾਤਾ ਮੁਕਤਿ ਕਰਾਏ ॥

(ਪਰਮਾਤਮਾ ਦੀ ਮੇਹਰ ਨਾਲ ਮਿਲਿਆ ਹੋਇਆ) ਸਤਿਗੁਰੂ ਆਤਮਕ ਜੀਵਨ ਦੇ ਗੁਣਾਂ ਦੀ ਦਾਤ ਕਰਦਾ ਹੈ, ਵਿਕਾਰਾਂ ਤੋਂ ਬਚਾਂਦਾ ਹੈ,

ਸਭਿ ਰੋਗ ਗਵਾਏ ਅੰਮ੍ਰਿਤ ਰਸੁ ਪਾਏ ॥

ਸਾਡੇ ਹਿਰਦੇ ਵਿਚ ਨਾਮ-ਅੰਮ੍ਰਿਤ ਦਾ ਰਸ ਪਾ ਕੇ ਸਾਡੇ ਰੋਗ ਦੂਰ ਕਰਦਾ ਹੈ।

ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥੫॥

(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੀ ਤ੍ਰਿਸ਼ਨਾ-ਅੱਗ ਬੁੱਝ ਜਾਂਦੀ ਹੈ ਜਿਸ ਦੀ ਛਾਤੀ (ਨਾਮ ਦੀ ਠੰਢ ਨਾਲ) ਠੰਢੀ-ਠਾਰ ਹੋ ਜਾਂਦੀ ਹੈ, ਜਮ ਮਸੂਲੀਆ ਉਸ ਦੇ ਨੇੜੇ ਨਹੀਂ ਢੁਕਦਾ, ਉਸ ਨੂੰ (ਜਮ ਦਾ) ਮਸੂਲ ਨਹੀਂ ਦੇਣਾ ਪੈਂਦਾ (ਕਿਉਂਕਿ ਉਸ ਨੇ ਗੁਰੂ ਦੀ ਕਿਰਪਾ ਨਾਲ ਸਿਮਰਨ ਤੋਂ ਬਿਨਾ ਕੋਈ ਹੋਰ ਮਾਇਕ ਵੱਖਰ ਆਪਣੇ ਜੀਵਨ-ਬੇੜੇ ਵਿਚ ਲੱਦਿਆ ਹੀ ਨਹੀਂ) ॥੫॥

ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥

???ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ (ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ।

ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥

ਇਹ ਜੀਵਾਤਮਾ (ਮਾਨੋ) ਇਕ ਜੋਗੀ ਹੈ (ਜੋ ਜੋਗੀ ਵਾਲੀ ਫੇਰੀ ਪਾ ਕੇ ਜਗਤ ਤੋਂ ਚਲਾ ਜਾਂਦਾ ਹੈ) ਇਹ ਕਾਂਇਆਂ (ਮਾਨੋ) ਇਕ ਸੁੰਦਰ ਇਸਤ੍ਰੀ ਹੈ (ਪਰ ਜਗਤ ਵਿਚ ਆ ਕੇ) ਪੰਛੀ ਜੀਵਾਤਮਾ ਕਾਇਆ-ਨਾਰ ਨਾਲ ਬੜੀ ਪ੍ਰੀਤ ਬਣਾ ਲੈਂਦਾ ਹੈ।

ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥੬॥

ਰੰਗ-ਰਲੀਆਂ ਵਿਚ ਮਸਤ ਜੋਗੀ-ਜੀਵਤਮਾ ਦਿਨ ਰਾਤ ਕਾਂਇਆਂ ਨੂੰ ਭੋਗਦਾ ਹੈ (ਦਰਗਾਹੋਂ ਸੱਦਾ ਆਉਣ ਤੇ) ਤੁਰਨ ਵੇਲੇ (ਜੋਗੀ-ਜੀਵ ਕਾਇਆ-ਨਾਰ ਨਾਲ) ਸਲਾਹ ਭੀ ਨਹੀਂ ਕਰਦਾ ॥੬॥

ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥

ਜਗਤ ਪੈਦਾ ਕਰ ਕੇ ਪ੍ਰਭੂ ਸਭ ਜੀਵਾਂ ਦੀ ਰੱਖਿਆ ਕਰਦਾ ਹੈ,

ਪਉਣ ਪਾਣੀ ਬੈਸੰਤਰੁ ਗਾਜੈ ॥

ਹਵਾ ਪਾਣੀ ਅੱਗ (ਆਦਿਕ ਸਭ ਤੱਤਾਂ ਤੋਂ ਸਰੀਰ ਰਚ ਕੇ ਸਭ ਦੇ ਅੰਦਰ) ਪਰਗਟ ਰਹਿੰਦਾ ਹੈ,

ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥੭॥

(ਪਰ ਉਸ ਰੱਖਣਹਾਰ ਪ੍ਰਭੂ ਨੂੰ ਭੁਲਾ ਕੇ) ਮੂਰਖ ਮਨ ਕਾਮਾਦਿਕ ਵੈਰੀਆਂ ਦੀ ਸੰਗਤ ਵਿਚ ਰਲ ਕੇ ਭਟਕਦਾ ਹੈ, ਤੇ ਆਪਣੇ ਕੀਤੇ ਦਾ ਫਲ ਪਾਂਦਾ ਰਹਿੰਦਾ ਹੈ ॥੭॥

ਨਾਮੁ ਵਿਸਾਰਿ ਦੋਖ ਦੁਖ ਸਹੀਐ ॥

ਪਰਮਾਤਮਾ ਦਾ ਨਾਮ ਭੁਲਾ ਕੇ ਦੋਖਾਂ (ਵਿਕਾਰਾਂ) ਵਿਚ ਫਸ ਜਾਈਦਾ ਹੈ ਦੁੱਖ ਸਹਾਰਨੇ ਪੈਂਦੇ ਹਨ।

ਹੁਕਮੁ ਭਇਆ ਚਲਣਾ ਕਿਉ ਰਹੀਐ ॥

ਜਦੋਂ ਪ੍ਰਭੂ ਦਾ ਹੁਕਮ (ਸੱਦਾ) ਆਉਂਦਾ ਹੈ, ਇਥੋਂ ਤੁਰਨਾ ਪੈ ਜਾਂਦਾ ਹੈ, ਫਿਰ ਇਥੇ ਰਹਿ ਸਕੀਦਾ ਹੀ ਨਹੀਂ।

ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥੮॥

(ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਸਾਰੀ ਉਮਰ) ਨਰਕਾਂ ਦੇ ਖੂਹ ਵਿਚ ਗੋਤੇ ਖਾਂਦਾ ਰਹਿੰਦਾ ਹੈ (ਇਉਂ ਤੜਫਦਾ ਰਹਿੰਦਾ ਹੈ) ਜਿਵੇਂ ਪਾਣੀ ਤੋਂ ਬਾਹਰ ਨਿਕਲ ਕੇ ਮੱਛੀ (ਤੜਫਦੀ ਹੈ) ॥੮॥

ਚਉਰਾਸੀਹ ਨਰਕ ਸਾਕਤੁ ਭੋਗਾਈਐ ॥

ਮਾਇਆ-ਵੇੜ੍ਹਿਆ ਜੀਵ (ਪਰਮਾਤਮਾ ਨੂੰ ਭੁਲਾ ਕੇ) ਚੁਰਾਸੀ ਲੱਖ ਜੂਨਾਂ ਦੇ ਗੇੜ ਦੇ ਦੁੱਖ ਭੋਗਦਾ ਹੈ।

ਜੈਸਾ ਕੀਚੈ ਤੈਸੋ ਪਾਈਐ ॥

(ਸਿਰਜਣਹਾਰ ਦੀ ਰਜ਼ਾ ਦਾ ਨਿਯਮ ਹੀ ਐਸਾ ਹੈ ਕਿ) ਜਿਹੋ ਜਿਹਾ ਕਰਮ ਕਰੀਦਾ ਹੈ ਤਿਹੋ ਜਿਹਾ ਫਲ ਭੋਗੀਦਾ ਹੈ।

ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥੯॥

ਗੁਰੂ ਦੀ ਸਰਨ ਪੈਣ ਤੋਂ ਬਿਨਾ (ਚੁਰਾਸੀ ਦੇ ਗੇੜ ਵਿਚੋਂ) ਖ਼ਲਾਸੀ ਨਹੀਂ ਹੁੰਦੀ, ਆਪਣੇ ਕੀਤੇ ਕਰਮਾਂ ਦਾ ਬੱਝਾ ਜੀਵ ਉਸ ਗੇੜ ਵਿਚ ਫਸਿਆ ਰਹਿੰਦਾ ਹੈ ॥੯॥

ਖੰਡੇ ਧਾਰ ਗਲੀ ਅਤਿ ਭੀੜੀ ॥

(ਇਸ ਵਿਕਾਰ-ਭਰੇ ਜਗਤ ਵਿਚ ਸਹੀ ਇਨਸਾਨੀ ਜੀਵਨ ਦਾ ਰਸਤਾ, ਮਾਨੋ,) ਇਕ ਬੜੀ ਹੀ ਤੰਗ ਗਲੀ (ਵਿਚੋਂ ਦੀ ਲੰਘਦਾ ਹੈ ਜਿਥੇ ਬੜਾ ਹੀ ਸੰਕੋਚ ਕਰ ਕੇ ਤੁਰਨਾ ਪੈਂਦਾ) ਹੈ (ਉਹ ਰਸਤਾ, ਮਾਨੋ,) ਖੰਡੇ ਦੀ ਧਾਰ (ਵਰਗਾ ਤ੍ਰਿੱਖਾ) ਹੈ (ਜਿਸ ਉਤੋਂ ਲੰਘਦਿਆਂ ਰਤਾ ਭਰ ਭੀ ਡੋਲਿਆਂ ਵਿਕਾਰਾਂ ਦੇ ਸਮੁੰਦਰ ਵਿਚ ਡਿੱਗ ਪਈਦਾ ਹੈ)।

ਲੇਖਾ ਲੀਜੈ ਤਿਲ ਜਿਉ ਪੀੜੀ ॥

ਕੀਤੇ ਕਰਮਾਂ ਦਾ ਹਿਸਾਬ ਭੀ ਮੁਕਾਣਾ ਪੈਂਦਾ ਹੈ (ਭਾਵ, ਜਦ ਤਕ ਮਨ ਵਿਚ ਵਿਕਾਰਾਂ ਦੇ ਸੰਸਕਾਰ ਮੌਜੂਦ ਹਨ, ਤਦ ਤਕ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ) ਜਿਵੇਂ ਤਿਲਾਂ ਨੂੰ (ਕੋਲ੍ਹੂ ਵਿਚ) ਪੀੜਿਆਂ ਹੀ ਤੇਲ ਨਿਕਲਦਾ ਹੈ (ਤਿਵੇਂ ਦੁੱਖ ਦੇ ਕੋਲ੍ਹੂ ਵਿਚ ਪੈ ਕੇ ਵਿਕਾਰਾਂ ਤੋਂ ਖ਼ਲਾਸੀ ਮਿਲਦੀ ਹੈ)।

ਮਾਤ ਪਿਤਾ ਕਲਤ੍ਰ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥੧੦॥

ਇਸ ਦੁੱਖ ਵਿਚ ਮਾਂ ਪਿਉ ਵਹੁਟੀ ਪੁੱਤਰ ਕੋਈ ਭੀ ਸਹਾਈ ਨਹੀਂ ਹੋ ਸਕਦਾ। ਪਰਮਾਤਮਾ ਦੇ ਨਾਮ-ਰਸ ਦੀ ਪ੍ਰਾਪਤੀ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੁੰਦੀ ॥੧੦॥

ਮੀਤ ਸਖੇ ਕੇਤੇ ਜਗ ਮਾਹੀ ॥

ਜਗਤ ਵਿਚ (ਭਾਵੇਂ) ਅਨੇਕਾਂ ਹੀ ਮਿੱਤਰ ਸਾਥੀ (ਬਣਾ ਲਈਏ),

ਬਿਨੁ ਗੁਰ ਪਰਮੇਸਰ ਕੋਈ ਨਾਹੀ ॥

ਪਰ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ (ਵਿਕਾਰਾਂ ਦੇ ਸਮੁੰਦਰ ਵਿਚ ਡੁੱਬਦੇ ਜੀਵ ਦਾ) ਕੋਈ ਮਦਦਗਾਰ ਨਹੀਂ ਬਣਦਾ।

ਗੁਰ ਕੀ ਸੇਵਾ ਮੁਕਤਿ ਪਰਾਇਣਿ ਅਨਦਿਨੁ ਕੀਰਤਨੁ ਕੀਨਾ ਹੇ ॥੧੧॥

ਗੁਰੂ ਦੀ ਦੱਸੀ ਸੇਵਾ ਹੀ (ਵਿਕਾਰਾਂ ਤੋਂ) ਖ਼ਲਾਸੀ ਦਾ ਆਸਰਾ ਬਣਦਾ ਹੈ। (ਜੇਹੜਾ ਬੰਦਾ) ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ (ਉਹ ਵਿਕਾਰਾਂ ਤੋਂ ਸੁਤੰਤਰ ਹੋ ਜਾਂਦਾ ਹੈ) ॥੧੧॥

ਕੂੜੁ ਛੋਡਿ ਸਾਚੇ ਕਉ ਧਾਵਹੁ ॥

ਮਾਇਆ ਦਾ ਮੋਹ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਿਲਣ ਦਾ ਉੱਦਮ ਕਰੋ।

ਜੋ ਇਛਹੁ ਸੋਈ ਫਲੁ ਪਾਵਹੁ ॥

(ਮਾਇਆ ਵਲੋਂ ਭੀ ਤਰਸੇਵਾਂ ਨਹੀਂ ਰਹੇਗਾ), ਜੋ ਕੁਝ (ਪ੍ਰਭੂ-ਦਰ ਤੋਂ) ਮੰਗੋਗੇ ਉਹੀ ਮਿਲ ਜਾਇਗਾ।

ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥੧੨॥

(ਪਰ ਮਾਇਆ ਇਤਨੀ ਪ੍ਰਬਲ ਹੈ ਕਿ) ਸਦਾ ਕਾਇਮ-ਰਹਿਣ ਵਾਲੇ ਨਾਮ-ਵੱਖਰ ਦੇ ਵਣਜਣ ਵਾਲੇ (ਜਗਤ ਵਿਚ) ਕੋਈ ਵਿਰਲੇ ਹੀ ਹੁੰਦੇ ਹਨ। ਜੇਹੜਾ ਮਨੁੱਖ ਇਹ ਵਣਜ ਕਰਦਾ ਹੈ ਉਹ (ਉੱਚੀ ਆਤਮਕ ਅਵਸਥਾ ਦਾ) ਲਾਭ ਖੱਟ ਲੈਂਦਾ ਹੈ ॥੧੨॥

ਹਰਿ ਹਰਿ ਨਾਮੁ ਵਖਰੁ ਲੈ ਚਲਹੁ ॥

ਪਰਮਾਤਮਾ ਦੇ ਨਾਮ ਦਾ ਸੌਦਾ (ਇਥੋਂ) ਖ਼ਰੀਦ ਕੇ ਤੁਰੋ,

ਦਰਸਨੁ ਪਾਵਹੁ ਸਹਜਿ ਮਹਲਹੁ ॥

ਪਰਮਾਤਮਾ ਦਾ ਦਰਸ਼ਨ ਪਾਵੋਗੇ, ਉਸ ਦੀ ਦਰਗਾਹ ਤੋਂ (ਉਹ ਦਾਤ ਮਿਲੇਗੀ ਜਿਸ ਦੀ ਬਰਕਤਿ ਨਾਲ) ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹੋਗੇ।

ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥੧੩॥

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਬੰਦੇ (ਆਤਮਕ ਗੁਣਾਂ ਵਿਚ) ਪੂਰਨ (ਹੋ ਕੇ ਪ੍ਰਭੂ ਦਾ ਨਾਮ-ਵੱਖਰ) ਹਾਸਲ ਕਰ ਲੈਂਦੇ ਹਨ, ਤੇ ਇਸ ਤਰ੍ਹਾਂ ਸਭ ਨਾਲ ਪਿਆਰ ਕਰਨ ਵਾਲੇ ਪਰਮਾਤਮਾ ਨੂੰ (ਆਪਣੇ ਅੰਦਰ ਵੱਸਦਾ ਹੀ) ਪਛਾਣ ਲੈਂਦੇ ਹਨ ॥੧੩॥

ਪ੍ਰਭ ਬੇਅੰਤ ਗੁਰਮਤਿ ਕੋ ਪਾਵਹਿ ॥

ਕੋਈ ਵਿਰਲੇ (ਭਾਗਾਂ ਵਾਲੇ) ਬੰਦੇ ਗੁਰੂ ਦੀ ਮੱਤ ਲੈ ਕੇ ਬੇਅੰਤ ਗੁਣਾਂ ਦੇ ਮਾਲਕ ਪਰਮਾਤਮਾ ਨੂੰ ਲੱਭ ਲੈਂਦੇ ਹਨ,

ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥

ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ) ਮਨ ਨੂੰ (ਵਿਕਾਰਾਂ ਵਲ ਦੌੜਨ ਤੋਂ ਹਟਣ ਲਈ) ਸਮਝਾਂਦੇ ਹਨ।

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥੧੪॥

ਸਤਿਗੁਰੂ ਦੀ ਬਾਣੀ ਵਿਚ ਪੂਰਨ ਸਰਧਾ ਬਣਾਵੋ। ਇਸ ਤਰ੍ਹਾਂ (ਭਾਵ, ਗੁਰੂ ਦੀ ਬਾਣੀ ਵਿਚ ਸਰਧਾ ਬਣਾਇਆਂ) ਸਰਬ-ਵਿਆਪਕ ਪਰਮਾਤਮਾ ਵਿਚ ਲੀਨ ਹੋ ਜਾਈਦਾ ਹੈ (ਤੇ ਵਿਕਾਰਾਂ ਵਲ ਦੀ ਭਟਕਣਾ ਮੁੱਕ ਜਾਂਦੀ ਹੈ) ॥੧੪॥

ਨਾਰਦ ਸਾਰਦ ਸੇਵਕ ਤੇਰੇ ॥

ਹੇ ਪ੍ਰਭੂ! ਨਾਰਦ (ਆਦਿਕ ਵੱਡੇ ਵੱਡੇ ਰਿਸ਼ੀ) ਤੇ ਸਾਰਦਾ (ਵਰਗੀਆਂ ਬੇਅੰਤ ਦੇਵੀਆਂ) ਸਭ ਤੇਰੇ (ਹੀ ਦਰ ਦੇ) ਸੇਵਕ ਹਨ,

ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥

ਇਸ ਤ੍ਰਿਭਵਨੀ ਸੰਸਾਰ ਵਿਚ ਵੱਡੇ ਤੋਂ ਵੱਡੇ ਅਖਵਾਣ ਵਾਲੇ ਭੀ ਤੇਰੇ ਦਰ ਦੇ ਸੇਵਕ ਹਨ।

ਸਭ ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥੧੫॥

ਇਹ ਸਾਰੀ ਰਚਨਾ ਤੇਰੀ ਹੀ ਰਚੀ ਹੋਈ ਹੈ, ਇਹ ਸਾਰਾ ਸੰਸਾਰ ਤੇਰਾ ਹੀ ਬਣਾਇਆ ਹੋਇਆ ਹੈ। ਤੂੰ ਹਰੇਕ ਜੀਵ ਦੇ ਸਿਰ ਉਤੇ ਰਾਜ਼ਕ ਹੈਂ ॥੧੫॥

ਇਕਿ ਦਰਿ ਸੇਵਹਿ ਦਰਦੁ ਵਞਾਏ ॥

ਅਨੇਕਾਂ ਹੀ ਜੀਵ (ਤੇਰੇ ਨਾਮ ਦੀ ਬਰਕਤਿ ਨਾਲ ਆਪਣਾ) ਦੁੱਖ ਦਰਦ ਦੂਰ ਕਰ ਕੇ ਤੇਰੇ ਦਰ ਤੇ ਤੇਰੀ ਸੇਵਾ-ਭਗਤੀ ਕਰਦੇ ਹਨ।

ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥

ਜਿਨ੍ਹਾਂ ਨੂੰ ਸਤਿਗੁਰੂ (ਵਿਕਾਰਾਂ ਦੇ ਪੰਜੇ ਤੋਂ) ਛੁਡਾ ਲੈਂਦਾ ਹੈ ਉਹਨਾਂ ਨੂੰ ਪਰਮਾਤਮਾ ਦੀ ਦਰਗਾਹ ਵਿਚ ਆਦਰ-ਸਤਕਾਰ ਮਿਲਦਾ ਹੈ।

ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥੧੬॥

ਜਿਨ੍ਹਾਂ (ਵਡ-ਭਾਗੀਆਂ) ਦੇ ਹਉਮੈ ਦੇ ਬੰਧਨ ਸਤਿਗੁਰੂ ਨੇ ਤੋੜ ਦਿੱਤੇ, ਉਹਨਾਂ ਦੇ ਚੰਚਲ ਮਨ ਨੂੰ ਗੁਰੂ ਨੇ (ਵਿਕਾਰਾਂ ਵਲ) ਭਟਕਣ ਨਹੀਂ ਦਿੱਤਾ ॥੧੬॥

ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥

ਤੁਸੀਂ ਗੁਰੂ ਨੂੰ ਮਿਲੋ, ਤੇ (ਗੁਰੂ ਪਾਸੋਂ) ਉਹ ਢੰਗ ਸਿੱਖ ਲਵੋ,

ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥

ਜਿਸ ਦੀ ਸਹਾਇਤਾ ਨਾਲ ਪਰਮਾਤਮਾ ਨੂੰ ਮਿਲ ਸਕੋ, ਤੇ ਕਰਮਾਂ ਦਾ ਲੇਖਾ ਭੀ ਕੋਈ ਨਾਹ ਰਹਿ ਜਾਏ।

ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥੧੭॥੨॥੮॥

ਆਪਣੀ ਹਉਮੈ ਮਾਰ ਕੇ ਗੁਰੂ ਦੀ ਦੱਸੀ ਸੇਵਾ ਕਰੋ। ਹੇ ਦਾਸ ਨਾਨਕ! (ਜੇਹੜਾ ਮਨੁੱਖ ਗੁਰੂ ਦੀ ਦੱਸੀ ਕਾਰ ਕਰਦਾ ਹੈ) ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਜਾਂਦਾ ਹੈ ॥੧੭॥੨॥੮॥

ਮਾਰੂ ਮਹਲਾ ੧ ॥

ਅਸੁਰ ਸਘਾਰਣ ਰਾਮੁ ਹਮਾਰਾ ॥

ਸਾਡਾ ਪਰਮਾਤਮਾ (ਸਾਡੇ ਮਨਾਂ ਵਿਚੋਂ ਕਾਮਾਦਿਕ) ਦੈਂਤਾਂ ਦਾ ਨਾਸ ਕਰਨ ਦੇ ਸਮਰੱਥ ਹੈ।

ਘਟਿ ਘਟਿ ਰਮਈਆ ਰਾਮੁ ਪਿਆਰਾ ॥

ਉਹ ਪਿਆਰਾ ਸੋਹਣਾ ਰਾਮ ਹਰੇਕ ਸਰੀਰ ਵਿਚ ਵੱਸਦਾ ਹੈ।

ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥੧॥

ਹਰ ਵੇਲੇ ਸਾਡੇ ਅੰਦਰ ਮੌਜੂਦ ਹੈ, ਫਿਰ ਭੀ ਉਹ ਅਲੱਖ ਹੈ, ਉਸ ਦਾ ਸਰੂਪ ਉੱਕਾ ਹੀ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੀ ਸਰਨ ਪੈ ਕੇ ਉਸ ਦੇ ਗੁਣਾਂ ਦੀ ਵਿਚਾਰ (ਆਪਣੇ ਹਿਰਦੇ ਵਿਚ) ਪ੍ਰੋ ਲਵੋ ॥੧॥

ਗੁਰਮੁਖਿ ਸਾਧੂ ਸਰਣਿ ਤੁਮਾਰੀ ॥

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਤੇਰੀ ਸਰਨ ਪੈਂਦੇ ਹਨ ਉਹ ਆਪਣੇ ਮਨ ਨੂੰ ਸਾਧ ਲੈਂਦੇ ਹਨ (ਵਿਕਾਰਾਂ ਵਲੋਂ ਰੋਕ ਲੈਂਦੇ ਹਨ)।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430