ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1129


ਕਰਮੁ ਹੋਵੈ ਗੁਰੁ ਕਿਰਪਾ ਕਰੈ ॥

ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਜੀਵ ਉੱਤੇ) ਕਿਰਪਾ ਕਰਦਾ ਹੈ,

ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥

ਤਾਂ (ਜੀਵ ਦਾ) ਇਹ ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਇਸ ਮਨ ਦੀ ਮੇਰ-ਤੇਰ ਮੁੱਕ ਜਾਂਦੀ ਹੈ ॥੪॥

ਮਨ ਕਾ ਸੁਭਾਉ ਸਦਾ ਬੈਰਾਗੀ ॥

(ਜੀਵ ਦੇ) ਮਨ ਦਾ ਅਸਲਾ ਉਹ ਪ੍ਰਭੂ ਹੈ ਜੋ ਮਾਇਆ ਤੋਂ ਸਦਾ ਨਿਰਲੇਪ ਰਹਿੰਦਾ ਹੈ।

ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥

ਜੋ ਸਭ ਵਿਚ ਵੱਸਦਾ ਹੈ ਜੋ ਵਿਰਕਤ ਹੈ ਜੋ ਨਿਰਮੋਹ ਹੈ ॥੫॥

ਕਹਤ ਨਾਨਕੁ ਜੋ ਜਾਣੈ ਭੇਉ ॥

ਨਾਨਕ ਆਖਦਾ ਹੈ ਕਿ ਜਿਹੜਾ ਮਨੁੱਖ (ਆਪਣੇ ਇਸ ਅਸਲੇ ਬਾਰੇ) ਇਹ ਭੇਤ ਸਮਝ ਲੈਂਦਾ ਹੈ,

ਆਦਿ ਪੁਰਖੁ ਨਿਰੰਜਨ ਦੇਉ ॥੬॥੫॥

ਉਹ (ਪਰਮਾਤਮਾ ਦੀ ਯਾਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ ਮਮਤਾ ਦੀ ਦੁਬਿਧਾ ਆਦਿਕ ਨੂੰ ਮੁਕਾ ਕੇ) ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਅਤੇ ਜੋ ਮਾਇਆ ਦੇ ਮੋਹ ਤੋਂ ਨਿਰਲੇਪ ਚਾਨਣ-ਰੂਪ ਹੈ ॥੬॥੫॥

ਭੈਰਉ ਮਹਲਾ ੩ ॥

ਰਾਮ ਨਾਮੁ ਜਗਤ ਨਿਸਤਾਰਾ ॥

ਪਰਮਾਤਮਾ ਦਾ ਨਾਮ ਦੁਨੀਆ ਦਾ ਪਾਰ-ਉਤਾਰਾ ਕਰਦਾ ਹੈ,

ਭਵਜਲੁ ਪਾਰਿ ਉਤਾਰਣਹਾਰਾ ॥੧॥

ਅਤੇ (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲਾ ਹੈ ॥੧॥

ਗੁਰਪਰਸਾਦੀ ਹਰਿ ਨਾਮੁ ਸਮੑਾਲਿ ॥

ਗੁਰੂ ਦੀ ਕਿਰਪਾ ਨਾਲ (ਗੁਰੂ ਦੀ ਕਿਰਪਾ ਦਾ ਪਾਤ੍ਰ ਬਣ ਕੇ) ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸੰਭਾਲ।

ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥

ਇਹ ਹਰਿ-ਨਾਮ ਸਦਾ ਹੀ ਤੇਰੇ ਨਾਲ ਸਾਥ ਦੇਵੇਗਾ ॥੧॥ ਰਹਾਉ ॥

ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ।

ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥

ਨਾਮ ਤੋਂ ਬਿਨਾ ਉਹ ਕਿਸੇ ਤਰ੍ਹਾਂ ਭੀ (ਸੰਸਾਰ ਦੇ ਵਿਕਾਰਾਂ ਤੋਂ) ਪਾਰ ਨਹੀਂ ਲੰਘ ਸਕਦੇ ॥੨॥

ਆਪੇ ਦਾਤਿ ਕਰੇ ਦਾਤਾਰੁ ॥

(ਪਰ, ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਨਾਮ ਦੀ ਬਖ਼ਸ਼ਸ਼ ਦਾਤਾਰ ਪ੍ਰਭੂ ਆਪ ਹੀ ਕਰਦਾ ਹੈ,

ਦੇਵਣਹਾਰੇ ਕਉ ਜੈਕਾਰੁ ॥੩॥

(ਇਸ ਵਾਸਤੇ) ਦੇਣ ਦੀ ਸਮਰਥਾ ਵਾਲੇ ਪ੍ਰਭੂ ਦੇ ਅੱਗੇ ਹੀ ਸਿਰ ਨਿਵਾਉਣਾ ਚਾਹੀਦਾ ਹੈ (ਪ੍ਰਭੂ ਪਾਸੋਂ ਹੀ ਨਾਮ ਦੀ ਦਾਤ ਮੰਗਣੀ ਚਾਹੀਦੀ ਹੈ) ॥੩॥

ਨਦਰਿ ਕਰੇ ਸਤਿਗੁਰੂ ਮਿਲਾਏ ॥

ਜਿਸ ਮਨੁੱਖ ਉਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਗੁਰੂ ਮਿਲਾਂਦਾ ਹੈ।

ਨਾਨਕ ਹਿਰਦੈ ਨਾਮੁ ਵਸਾਏ ॥੪॥੬॥

ਹੇ ਨਾਨਕ! ਉਹ ਮਨੁੱਖ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਵਸਾਂਦਾ ਹੈ ॥੪॥੬॥

ਭੈਰਉ ਮਹਲਾ ੩ ॥

ਨਾਮੇ ਉਧਰੇ ਸਭਿ ਜਿਤਨੇ ਲੋਅ ॥

ਚੌਦਾਂ ਭਵਨਾਂ ਦੇ ਜਿਤਨੇ ਭੀ ਜੀਵ ਹਨ, ਉਹ ਸਾਰੇ ਪਰਮਾਤਮਾ ਦੇ ਨਾਮ ਦੀ ਰਾਹੀਂ ਵਿਕਾਰਾਂ ਤੋਂ ਬਚਦੇ ਹਨ।

ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥

ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ (ਉਹ ਵਿਕਾਰਾਂ ਤੋਂ ਬਚ ਜਾਂਦੇ ਹਨ) ॥੧॥

ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥

(ਜਿਸ ਮਨੁੱਖ ਉੱਤੇ) ਪਰਮਾਤਮਾ ਆਪਣੀ ਕਿਰਪਾ ਕਰਦਾ ਹੈ,

ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥

ਉਸ ਨੂੰ ਗੁਰੂ ਦੀ ਸਰਨ ਪਾ ਕੇ (ਆਪਣਾ) ਨਾਮ ਦੇਂਦਾ ਹੈ (ਇਹੀ ਹੈ ਅਸਲ) ਇੱਜ਼ਤ ॥੧॥ ਰਹਾਉ ॥

ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥

ਪਰਮਾਤਮਾ ਦੇ ਨਾਮ ਵਿਚ ਜਿਨ੍ਹਾਂ ਮਨੁੱਖਾਂ ਦੀ ਪ੍ਰੀਤ ਹੈ ਜਿਨ੍ਹਾਂ ਦਾ ਪਿਆਰ ਹੈ,

ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥

ਉਹ ਆਪ ਵਿਕਾਰਾਂ ਤੋਂ ਬਚ ਗਏ। (ਉਹਨਾਂ ਵਿਚੋਂ ਹਰੇਕ ਆਪਣੀਆਂ) ਸਾਰੀਆਂ ਕੁਲਾਂ ਨੂੰ ਬਚਾਣ-ਜੋਗਾ ਹੋ ਗਿਆ ॥੨॥

ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਜਮਰਾਜ ਦੇ ਦੇਸ ਵਿਚ ਜਾਂਦੇ ਹਨ,

ਅਉਖੇ ਹੋਵਹਿ ਚੋਟਾ ਖਾਹਿ ॥੩॥

ਉਹ ਦੁਖੀ ਹੁੰਦੇ, (ਤੇ ਨਿੱਤ ਵਿਕਾਰਾਂ ਦੀਆਂ) ਸੱਟਾਂ ਸਹਾਰਦੇ ਹਨ ॥੩॥

ਆਪੇ ਕਰਤਾ ਦੇਵੈ ਸੋਇ ॥

ਜਿਸ ਮਨੁੱਖ ਨੂੰ ਕਰਤਾਰ ਆਪ ਹੀ (ਨਾਮ ਦੀ ਦਾਤਿ) ਦੇਂਦਾ ਹੈ,

ਨਾਨਕ ਨਾਮੁ ਪਰਾਪਤਿ ਹੋਇ ॥੪॥੭॥

ਹੇ ਨਾਨਕ! (ਉਸ ਨੂੰ ਹੀ ਉਸ ਦਾ) ਨਾਮ ਮਿਲਦਾ ਹੈ ॥੪॥੭॥

ਭੈਰਉ ਮਹਲਾ ੩ ॥

ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥

ਸਨਕ, ਸਨੰਦਨ, ਸਨਤਾਨ, ਸਨਤਕੁਮਾਰ-ਬ੍ਰਹਮਾ ਦੇ ਇਹਨਾਂ ਚਾਰ ਪੁੱਤਰਾਂ- ਨੂੰ ਪਰਮਾਤਮਾ ਦੇ (ਚਰਨਾਂ ਦੇ) ਪਿਆਰ ਨੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ,

ਰਾਮ ਨਾਮ ਸਬਦਿ ਬੀਚਾਰੇ ॥੧॥

(ਕਿਉਂਕਿ) ਉਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਇਆ ॥੧॥

ਹਰਿ ਜੀਉ ਅਪਣੀ ਕਿਰਪਾ ਧਾਰੁ ॥

ਹੇ ਪ੍ਰਭੂ ਜੀ! (ਮੇਰੇ ਉਤੇ) ਆਪਣੀ ਕਿਰਪਾ ਕਰੀ ਰੱਖ,

ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥

ਤਾਂ ਕਿ ਗੁਰੂ ਦੀ ਸਰਨ ਪੈ ਕੇ (ਮੇਰਾ) ਪਿਆਰ (ਤੇਰੇ) ਨਾਮ ਵਿਚ ਹੀ ਬਣਿਆ ਰਹੇ ॥੧॥ ਰਹਾਉ ॥

ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥

ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦੀ ਸਦਾ ਕਾਇਮ ਰਹਿਣ ਵਾਲੀ ਪ੍ਰੀਤਿ-ਭਗਤੀ ਪੈਦਾ ਹੁੰਦੀ ਹੈ,

ਪੂਰੈ ਗੁਰਿ ਮੇਲਾਵਾ ਹੋਇ ॥੨॥

ਪੂਰੇ ਗੁਰੂ ਦੀ ਰਾਹੀਂ ਉਸ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ॥੨॥

ਨਿਜ ਘਰਿ ਵਸੈ ਸਹਜਿ ਸੁਭਾਇ ॥

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰਭੂ-ਪਿਆਰ ਵਿਚ ਟਿਕ ਕੇ, ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਕਰੀ ਰੱਖਦਾ ਹੈ,

ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥

(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥

ਆਪੇ ਵੇਖੈ ਵੇਖਣਹਾਰੁ ॥

ਸਭ ਜੀਵਾਂ ਦੀ ਸੰਭਾਲ ਕਰਨ ਦੇ ਸਮਰੱਥ ਜਿਹੜਾ ਪ੍ਰਭੂ ਆਪ ਹੀ (ਸਭ ਦੀ) ਸੰਭਾਲ ਕਰ ਰਿਹਾ ਹੈ,

ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥

ਹੇ ਨਾਨਕ! ਉਸ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਕੇ ਰੱਖ ॥੪॥੮॥

ਭੈਰਉ ਮਹਲਾ ੩ ॥

ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥

ਇਸ ਵਿਕਾਰਾਂ-ਭਰੇ ਜਗਤ ਵਿਚ (ਵਿਕਾਰਾਂ ਤੋਂ ਬਚਣ ਲਈ) ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖ।

ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥

(ਜਿਹੜਾ ਮਨੁੱਖ) ਨਾਮ ਤੋਂ ਖ਼ਾਲੀ (ਰਹਿੰਦਾ ਹੈ, ਉਹ ਲੋਕ ਪਰਲੋਕ ਦੀ) ਨਿਰਾਦਰੀ ਹੀ ਖੱਟਦਾ ਹੈ ॥੧॥

ਰਾਮ ਨਾਮੁ ਦੁਲਭੁ ਹੈ ਭਾਈ ॥

ਹੇ ਭਾਈ! (ਹੋਰ ਪਦਾਰਥਾਂ ਦੇ ਟਾਕਰੇ ਤੇ) ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ।

ਗੁਰਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥

(ਇਹ ਤਾਂ) ਗੁਰੂ ਦੀ ਕਿਰਪਾ ਨਾਲ (ਕਿਸੇ ਭਾਗਾਂ ਵਾਲੇ ਦੇ) ਮਨ ਵਿਚ ਆ ਕੇ ਵੱਸਦਾ ਹੈ ॥੧॥ ਰਹਾਉ ॥

ਰਾਮ ਨਾਮੁ ਜਨ ਭਾਲਹਿ ਸੋਇ ॥

ਸਿਰਫ਼ ਉਹ ਮਨੁੱਖ ਹੀ ਪਰਮਾਤਮਾ ਦਾ ਨਾਮ ਭਾਲਦੇ ਹਨ,

ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥

ਪੂਰੇ ਗੁਰੂ ਪਾਸੋਂ (ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ) ਹਰਿ-ਨਾਮ ਦੀ ਪ੍ਰਾਪਤੀ (ਲਿਖੀ ਹੋਈ ਹੈ) ॥੨॥

ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥

ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰਕੇ) ਮੰਨਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਸਤਕਾਰੇ ਜਾਂਦੇ ਹਨ,

ਗੁਰ ਕੈ ਸਬਦਿ ਨਾਮ ਨੀਸਾਣੁ ॥੩॥

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਜਿਨ੍ਹਾਂ ਮਨੁੱਖਾਂ ਨੂੰ) ਹਰਿ-ਨਾਮ (ਦੀ ਪਰਾਪਤੀ) ਦਾ ਪਰਵਾਨਾ (ਮਿਲ ਜਾਂਦਾ ਹੈ) ॥੩॥

ਸੋ ਸੇਵਹੁ ਜੋ ਕਲ ਰਹਿਆ ਧਾਰਿ ॥

ਹੇ ਭਾਈ! ਉਸ (ਪਰਮਾਤਮਾ) ਦੀ ਸੇਵਾ-ਭਗਤੀ ਕਰੋ, ਗੁਰੂ ਦੀ ਰਾਹੀਂ ਉਸ ਦੇ ਨਾਮ ਨੂੰ ਪਿਆਰ ਕਰੋ,

ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥

ਹੇ ਨਾਨਕ! ਜਿਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਦੀ ਮਰਯਾਦਾ ਨੂੰ ਆਪਣੀ ਸੱਤਿਆ ਨਾਲ ਤੋਰ ਰਿਹਾ ਹੈ ॥੪॥੯॥

ਭੈਰਉ ਮਹਲਾ ੩ ॥

ਕਲਜੁਗ ਮਹਿ ਬਹੁ ਕਰਮ ਕਮਾਹਿ ॥

ਜਿਹੜੇ (ਕਰਮ-ਕਾਂਡੀ ਲੋਕ) ਕਲਜੁਗ ਵਿਚ ਵਿਚ ਭੀ ਹੋਰ ਹੋਰ (ਮਿਥੇ ਧਾਰਮਿਕ) ਕਰਮ ਕਰਦੇ ਹਨ,

ਨਾ ਰੁਤਿ ਨ ਕਰਮ ਥਾਇ ਪਾਹਿ ॥੧॥

ਉਹਨਾਂ ਦੇ ਉਹ ਕਰਮ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੇ (ਕਿਉਂਕਿ ਸ਼ਾਸਤ੍ਰਾਂ ਅਨੁਸਾਰ ਭੀ ਸਿਮਰਨ ਤੋਂ ਬਿਨਾ ਹੋਰ ਕਿਸੇ ਕਰਮ ਦੀ ਹੁਣ) ਰੁੱਤ ਨਹੀਂ ਹੈ ॥੧॥

ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥

(ਜੇ ਸ਼ਾਸਤਰਾਂ ਦੀ ਮਰਯਾਦਾ ਵਲ ਭੀ ਵੇਖੋ, ਤਾਂ ਭੀ) ਕਲਜੁਗ ਵਿਚ ਪਰਮਾਤਮਾ ਦਾ ਨਾਮ (ਜਪਣਾ ਹੀ) ਸ੍ਰੇਸ਼ਟ (ਕੰਮ) ਹੈ।

ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥

ਗੁਰੂ ਦੀ ਸਰਨ ਪੈ ਕੇ (ਨਾਮ ਸਿਮਰਿਆਂ ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ ॥੧॥ ਰਹਾਉ ॥

ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥

ਉਸ ਮਨੁੱਖ ਨੇ ਆਪਣਾ ਤਨ ਆਪਣਾ ਮਨ ਖੋਜ ਕੇ ਹਿਰਦੇ-ਘਰ ਵਿਚ ਹੀ ਪ੍ਰਭੂ ਨੂੰ ਲੱਭ ਲਿਆ,

ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥

ਜਿਸ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ॥੨॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430