ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1130


ਗਿਆਨ ਅੰਜਨੁ ਸਤਿਗੁਰ ਤੇ ਹੋਇ ॥

ਆਤਮਕ ਜੀਵਨ ਦੀ ਸੂਝ ਦੇਣ ਵਾਲਾ ਸੁਰਮਾ ਜਿਸ ਮਨੁੱਖ ਨੂੰ ਗੁਰੂ ਪਾਸੋਂ ਮਿਲ ਗਿਆ,

ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥੩॥

ਉਸ ਨੂੰ ਸਾਰੇ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਵਿਆਪਕ ਦਿੱਸਦਾ ਹੈ ॥੩॥

ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥

(ਸ਼ਾਸਤ੍ਰਾਂ ਅਨੁਸਾਰ ਭੀ) ਕਲਜੁਗ ਵਿਚ ਸਿਰਫ਼ ਹਰਿ-ਨਾਮ ਸਿਮਰਨ ਦੀ ਹੀ ਰੁੱਤ ਹੈ, ਕਿਸੇ ਹੋਰ ਕਰਮ ਕਾਂਡ ਦੇ ਕਰਨ ਦੀ ਰੁੱਤ ਨਹੀਂ।

ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥੪॥੧੦॥

(ਤਾਂ ਤੇ) ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਬੀਜ ਬੀਜ ਲਵੋ ॥੪॥੧੦॥

ਭੈਰਉ ਮਹਲਾ ੩ ਘਰੁ ੨ ॥

ਰਾਗ ਭੈਰਉ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਿਤਕਰੇ ਦੇ ਆਤਮਕ ਰੋਗ ਵਿਚ ਜਕੜੇ ਪਏ ਹਨ, ਮਾਇਆ ਦੇ ਲਾਲਚ ਦੀ ਅੱਗ ਵਿਚ ਬਹੁਤ ਸੜਦੇ ਹਨ।

ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥੧॥

(ਇਸ ਤਰ੍ਹਾਂ ਹੀ ਆਪਣਾ ਕੀਮਤੀ) ਜਨਮ ਵਿਅਰਥ ਗਵਾ ਕੇ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਵਿਚੋਂ ਉਹਨਾਂ ਨੂੰ ਖੁਲ੍ਹੀਰ ਨਹੀਂ ਮਿਲਦੀ ॥੧॥

ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥

ਹੇ ਮੇਰੇ ਪ੍ਰੀਤਮ ਪ੍ਰਭੂ! (ਮੇਰੇ ਉਤੇ) ਮਿਹਰ ਕਰ, (ਮੈਨੂੰ ਆਤਮਕ ਜੀਵਨ ਦੀ) ਸੂਝ ਬਖ਼ਸ਼।

ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥੧॥ ਰਹਾਉ ॥

ਹੇ ਪ੍ਰਭੂ! ਹਉਮੈ ਨੇ ਸਾਰੇ ਜਗਤ ਨੂੰ (ਆਤਮਕ ਤੌਰ ਤੇ) ਰੋਗੀ ਬਣਾ ਰੱਖਿਆ ਹੈ। ਇਹ ਰੋਗ ਗੁਰੂ ਦੇ ਸ਼ਬਦ ਤੋਂ ਬਿਨਾ ਦੂਰ ਨਹੀਂ ਹੋ ਸਕਦਾ ॥੧॥ ਰਹਾਉ ॥

ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥

ਅਨੇਕਾਂ ਮੁਨੀ ਲੋਕ ਸਿਮ੍ਰਿਤੀਆਂ ਪੜ੍ਹਦੇ ਹਨ ਸ਼ਾਸਤ੍ਰ ਭੀ ਪੜ੍ਹਦੇ ਹਨ, ਪਰ ਗੁਰੂ ਦੇ ਸ਼ਬਦ ਤੋਂ ਬਿਨਾ ਆਤਮਕ ਜੀਵਨ ਦੀ ਸੂਝ ਕਿਸੇ ਨੂੰ ਪ੍ਰਾਪਤ ਨਹੀਂ ਹੁੰਦੀ।

ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥੨॥

ਸਾਰੇ ਹੀ ਤ੍ਰੈ-ਗੁਣੀ ਜੀਵ ਹਉਮੈ ਦੇ ਰੋਗ ਵਿਚ ਫਸੇ ਪਏ ਹਨ, ਮਮਤਾ ਨੇ ਉਹਨਾਂ ਦੀ ਹੋਸ਼ ਭੁਲਾ ਰੱਖੀ ਹੈ ॥੨॥

ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥

ਪਰ, ਕਈ ਐਸੇ (ਭਾਗਾਂ ਵਾਲੇ) ਹਨ ਜਿਨ੍ਹਾਂ ਨੂੰ ਪ੍ਰਭੂ ਨੇ ਆਪ ਹੀ (ਮਮਤਾ ਵਿਚੋਂ) ਬਚਾ ਰੱਖਿਆ ਹੈ, ਪ੍ਰਭੂ ਨੇ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਲਾ ਰੱਖਿਆ ਹੈ।

ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥੩॥

ਉਹਨਾਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ ਹੈ, (ਇਸ ਵਾਸਤੇ ਉਹਨਾਂ ਦੇ) ਮਨ ਵਿਚ ਆਤਮਕ ਆਨੰਦ ਆ ਵੱਸਿਆ ਹੈ ॥੩॥

ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਤਿੰਨਾਂ ਗੁਣਾਂ ਦੇ ਅਸਰ ਤੋਂ ਉਤਲੇ ਆਤਮਕ ਮੰਡਲ ਵਿਚ ਰਹਿ ਕੇ ਜਗਤ ਨਾਲ ਵਰਤਣ-ਵਿਹਾਰ ਰੱਖਦੇ ਹਨ। ਉਹ ਸਦਾ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ।

ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥੪॥

ਪੂਰੇ ਗੁਰੂ ਨੇ ਉਹਨਾਂ ਉਤੇ ਮਿਹਰ ਕੀਤੀ ਹੋਈ ਹੈ, (ਇਸ ਵਾਸਤੇ ਉਹਨਾਂ ਨੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ ॥੪॥

ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥

(ਪਰ, ਜੀਵਾਂ ਦੇ ਕੀਹ ਵੱਸ?) ਜਿਸ ਪਰਮਾਤਮਾ ਨੇ ਬ੍ਰਹਮਾ ਵਿਸ਼ਨੂ ਸ਼ਿਵ (ਵਰਗੇ ਵੱਡੇ ਵੱਡੇ ਦੇਵਤੇ) ਪੈਦਾ ਕੀਤੇ, ਉਸੇ ਦਾ ਹੀ ਹੁਕਮ ਹਰੇਕ ਜੀਵ ਦੇ ਸਿਰ ਉੱਤੇ ਚੱਲ ਰਿਹਾ ਹੈ।

ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥੫॥੧॥੧੧॥

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਸਦਾ ਅਟੱਲ ਰਹਿਣ ਵਾਲਾ ਇਕ ਪਰਮਾਤਮਾ ਹੀ ਹੈ, ਉਹ ਨਾਹ ਕਦੇ ਮਰਦਾ ਹੈ ਨਾਹ ਜੰਮਦਾ ਹੈ ॥੫॥੧॥੧੧॥

ਭੈਰਉ ਮਹਲਾ ੩ ॥

ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਮੇਰ-ਤੇਰ ਦੇ ਰੋਗ ਵਿਚ ਫਸਿਆ ਰਹਿੰਦਾ ਹੈ, (ਮਨ ਦਾ ਮੁਰੀਦ) ਸਾਰਾ ਜਗਤ ਹੀ ਇਸ ਰੋਗ ਦਾ ਸ਼ਿਕਾਰ ਹੋਇਆ ਰਹਿੰਦਾ ਹੈ।

ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰਸਬਦੀ ਵੀਚਾਰਾ ॥੧॥

ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸਹੀ ਜੀਵਨ-ਜੁਗਤਿ ਨੂੰ) ਸਮਝ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵਿਚਾਰ ਕਰ ਕੇ ਉਹ (ਇਹ) ਰੋਗ (ਆਪਣੇ ਅੰਦਰੋਂ) ਦੂਰ ਕਰ ਲੈਂਦੇ ਹਨ ॥੧॥

ਹਰਿ ਜੀਉ ਸਤਸੰਗਤਿ ਮੇਲਾਇ ॥

ਹੇ ਪ੍ਰਭੂ ਜੀ! (ਮੈਨੂੰ) ਸਾਧ ਸੰਗਤ ਦਾ ਮੇਲ ਮਿਲਾ।

ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥੧॥ ਰਹਾਉ ॥

ਹੇ ਨਾਨਕ! ਜਿਹੜਾ ਮਨੁੱਖ (ਸਾਧ ਸੰਗਤ ਵਿਚ ਮਿਲ ਕੇ) ਪਰਮਾਤਮਾ ਦੇ ਨਾਮ ਵਿਚ (ਆਪਣਾ) ਚਿੱਤ ਜੋੜਦਾ ਹੈ (ਪਰਮਾਤਮਾ) ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਬਖ਼ਸ਼ਦਾ ਹੈ ॥੧॥ ਰਹਾਉ ॥

ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥

ਮਮਤਾ ਵਿਚ ਫਸੇ ਹੋਏ ਜੀਵ ਸਾਰੇ ਆਤਮਕ ਮੌਤ ਦੇ ਰੋਗ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਸਿਰ ਉਤੇ (ਮਾਨੋ) ਜਮਰਾਜ ਦਾ ਹੁਕਮ ਚੱਲ ਰਿਹਾ ਹੈ।

ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥੨॥

ਪਰ ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ, ਜਮਰਾਜ ਉਹਨਾਂ ਦੇ ਨੇੜੇ ਨਹੀਂ ਢੁਕਦਾ ॥੨॥

ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਈ, ਉਹਨਾਂ ਦਾ ਜਗਤ ਵਿਚ ਆਉਣਾ ਵਿਅਰਥ ਚਲਾ ਜਾਂਦਾ ਹੈ।

ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥੩॥

ਜਿਨ੍ਹਾਂ ਨੇ ਕਦੇ ਭੀ ਗੁਰੂ ਦੀ ਸੇਵਾ ਨਹੀਂ ਕੀਤੀ, ਉਹਨਾਂ ਨੇ ਜੀਵਨ ਅਜਾਈਂ ਹੀ ਗਵਾ ਲਿਆ ॥੩॥

ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥

ਹੇ ਨਾਨਕ! ਉਹ ਮਨੁੱਖ (ਗੁਣਾਂ ਦੇ) ਪੂਰੇ (ਭਾਂਡੇ) ਹਨ, ਵੱਡੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ (ਪਰਮਾਤਮਾ ਨੇ) ਗੁਰੂ ਦੀ ਸੇਵਾ ਵਿਚ ਜੋੜ ਦਿੱਤਾ ਹੈ।

ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥੪॥੨॥੧੨॥

ਉਹ ਮਨੁੱਖ (ਪਰਮਾਤਮਾ ਪਾਸੋਂ) ਜੋ ਕੁਝ ਮੰਗਦੇ ਹਨ ਉਹੀ ਪ੍ਰਾਪਤ ਕਰ ਲੈਂਦੇ ਹਨ। ਜਿਹੜਾ ਭੀ ਮਨੁੱਖ ਗੁਰੂ ਦੀ ਬਾਣੀ ਦਾ ਆਸਰਾ ਲੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ॥੪॥੨॥੧੨॥

ਭੈਰਉ ਮਹਲਾ ੩ ॥

ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਦੁਖ ਵਿਚ ਜੰਮਦਾ ਹੈ ਦੁਖ ਵਿਚ ਮਰਦਾ ਹੈ ਦੁਖ ਵਿਚ (ਸਾਰੀ ਉਮਰ) ਕਾਰ-ਵਿਹਾਰ ਕਰਦਾ ਹੈ।

ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥੧॥

ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, (ਜਦ ਤਕ ਉਹ ਮਨ ਦਾ ਮੁਰੀਦ ਹੈ ਤਦ ਤਕ) ਕਦੇ ਭੀ ਉਹ (ਇਸ ਗੇੜ ਵਿਚੋਂ) ਨਿਕਲ ਨਹੀਂ ਸਕਦਾ (ਕਿਉਂਕਿ ਉਹ) ਸਦਾ ਵਿਕਾਰਾਂ ਦੇ ਗੰਦ ਵਿਚ ਜੁੜਿਆ ਰਹਿੰਦਾ ਹੈ ॥੧॥

ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਜੀਵਨ ਗਵਾ ਲੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਫਿਟਕਾਰਾਂ ਹੀ ਪੈਂਦੀਆਂ ਹਨ।

ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥੧॥ ਰਹਾਉ ॥

(ਉਸ ਨੇ ਸਾਰੀ ਉਮਰ) ਨਾਹ ਪੂਰੇ ਗੁਰੂ ਦਾ ਆਸਰਾ ਲਿਆ ਅਤੇ ਨਾਹ ਹੀ ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਾ ॥੧॥ ਰਹਾਉ ॥

ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥

ਗੁਰੂ ਦਾ ਸ਼ਬਦ ਸਾਰੇ ਰੋਗ ਦੂਰ ਕਰ ਦੇਂਦਾ ਹੈ, (ਪਰ ਗੁਰ-ਸ਼ਬਦ ਵਿਚ ਉਹੀ ਜੁੜਦਾ ਹੈ) ਜਿਸ ਨੂੰ ਪਰਮਾਤਮਾ (ਸਬਦ ਦੀ ਲਗਨ) ਲਾਂਦਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430