ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1135


ਮਧੁਸੂਦਨੁ ਜਪੀਐ ਉਰ ਧਾਰਿ ॥

(ਦੈਂਤਾਂ ਦੇ ਨਾਸ ਕਰਨ ਵਾਲੇ) ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਜਪਣਾ ਚਾਹੀਦਾ ਹੈ।

ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰਸਬਦੀ ਹਰਿ ਕਾਢੇ ਮਾਰਿ ॥੧॥ ਰਹਾਉ ॥

(ਜਿਹੜਾ ਮਨੁੱਖ ਨਾਮ ਜਪਦਾ ਹੈ) ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ) ਸਰੀਰ-ਨਗਰ ਵਿਚ (ਵੱਸ ਰਹੇ) ਭਟਕਣਾ ਵਿਚ ਪਾਣ ਵਾਲੇ (ਕਾਮਾਦਿਕ) ਪੰਜਾਂ ਚੋਰਾਂ ਨੂੰ ਮਾਰ ਕੇ ਬਾਹਰ ਕੱਢ ਦੇਂਦਾ ਹੈ ॥੧॥ ਰਹਾਉ ॥

ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥

ਜਿਨ੍ਹਾਂ ਮਨੁੱਖਾਂ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਗਿੱਝ ਜਾਂਦਾ ਹੈ, ਉਹਨਾਂ ਦੇ ਸਾਰੇ ਕੰਮ ਪਰਮਾਤਮਾ ਆਪ ਸਵਾਰਦਾ ਹੈ।

ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥੨॥

ਕਰਤਾਰ ਨੇ ਸਦਾ ਉਹਨਾਂ ਦੀ ਸਹਾਇਤਾ ਕੀਤੀ ਹੁੰਦੀ ਹੈ (ਇਸ ਵਾਸਤੇ) ਉਹਨਾਂ ਦੇ ਅੰਦਰੋਂ ਲੋਕਾਂ ਦੀ ਮੁਥਾਜੀ ਮੁੱਕ ਚੁਕੀ ਹੁੰਦੀ ਹੈ ॥੨॥

ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥

ਆਪਣੇ ਮਨ ਦੀ ਸਾਲਾਹ ਆਪਣੇ ਮਨ ਦਾ ਮਸ਼ਵਰਾ ਤਦੋਂ ਹੀ ਕੋਈ ਕੀਤਾ ਜਾ ਸਕਦਾ ਹੈ ਜੇ ਪਰਮਾਤਮਾ ਤੋਂ ਬਾਹਰਾ ਕੋਈ ਕੰਮ ਹੋ ਹੀ ਸਕਦਾ ਹੋਵੇ।

ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥੩॥

ਜੋ ਕੁਝ ਪਰਮਾਤਮਾ ਕਰਦਾ ਹੈ ਉਹ ਸਾਡੇ ਭਲੇ ਵਾਸਤੇ ਹੀ ਹੁੰਦਾ ਹੈ। (ਇਸ ਵਾਸਤੇ, ਹੇ ਭਾਈ!) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਰਿਹਾ ਕਰੋ ॥੩॥

ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥

ਪਰਮਾਤਮਾ ਜੋ ਕੁਝ ਕਰਦਾ ਹੈ ਆਪ ਹੀ ਕਰਦਾ ਹੈ ਆਪ ਹੀ ਕਰਦਾ ਹੈ, ਉਹ ਕਿਸੇ ਪਾਸੋਂ ਪੁੱਛ ਕੇ ਨਹੀਂ ਕਰਦਾ, ਕਿਸੇ ਨਾਲ ਵਿਚਾਰ ਕਰ ਕੇ ਨਹੀਂ ਕਰਦਾ।

ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥੪॥੧॥੫॥

ਹੇ ਨਾਨਕ! ਉਸ ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ਜਿਸ ਨੇ ਮੇਹਰ ਕਰ ਕੇ (ਅਸਾਨੂੰ) ਗੁਰੂ ਮਿਲਾਇਆ ਹੈ ॥੪॥੧॥੫॥

ਭੈਰਉ ਮਹਲਾ ੪ ॥

ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥

ਹੇ ਹਰੀ! ਹੇ ਸੁਆਮੀ! ਮੈਨੂੰ ਉਹਨਾਂ ਗੁਰਮੁਖਾਂ ਦਾ ਮਿਲਾਪ ਕਰਾ ਦੇਹ, ਜਿਨ੍ਹਾਂ ਨੂੰ ਯਾਦ ਕੀਤਿਆਂ ਮੇਰੀ ਉੱਚੀ ਆਤਮਕ ਅਵਸਥਾ ਬਣ ਜਾਏ।

ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥

ਉਹਨਾਂ ਦਾ ਦਰਸਨ ਕਰ ਕੇ ਮੇਰਾ ਮਨ ਖਿੜਿਆ ਰਹੇ। ਹੇ ਹਰੀ! ਮੈਂ ਇਕ ਇਕ ਛਿਨ ਉਹਨਾਂ ਤੋਂ ਸਦਕੇ ਜਾਂਦਾ ਹਾਂ ॥੧॥

ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥

ਹੇ ਹਰੀ! (ਮੇਰੇ ਉਤੇ ਮਿਹਰ ਕਰ) ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।

ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥

ਹੇ ਜਗਤ ਦੇ ਪਿਤਾ! ਹੇ ਸੁਆਮੀ! (ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੈਨੂੰ ਆਪਣੇ ਦਾਸਾਂ ਦਾ ਪਾਣੀ ਢੋਣ ਵਾਲਾ ਸੇਵਕ ਬਣਾ ਲੈ ॥੧॥ ਰਹਾਉ ॥

ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥

ਜਿਨ੍ਹਾਂ (ਗੁਰਮੁਖਾਂ) ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (ਸਦਾ) ਵੱਸਦਾ ਹੈ, ਉਹਨਾਂ ਦੀ ਮੱਤ ਸ੍ਰੇਸ਼ਟ ਹੁੰਦੀ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਉੱਚੀ ਇੱਜ਼ਤ ਮਿਲਦੀ ਹੈ।

ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥

ਹੇ ਹਰੀ! ਹੇ ਸੁਆਮੀ! ਮੈਨੂੰ ਉਹਨਾਂ (ਗੁਰਮੁਖਾਂ ਦੀ) ਸੇਵਾ ਵਿਚ ਲਾਈ ਰੱਖ, ਉਹਨਾਂ ਨੂੰ ਯਾਦ ਕੀਤਿਆਂ ਮੈਨੂੰ ਉੱਚੀ ਆਤਮਕ ਅਵਸਥਾ ਮਿਲ ਸਕਦੀ ਹੈ ॥੨॥

ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥

(ਜਿਸ ਗੁਰੂ ਦੀ ਸਰਨ ਪਿਆਂ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ) ਜਿਨ੍ਹਾਂ ਮਨੁੱਖਾਂ ਨੂੰ ਅਜਿਹਾ ਸਾਧੂ ਗੁਰੂ ਨਹੀਂ ਮਿਲਿਆ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚੋਂ ਧੱਕੇ ਮਾਰ ਕੇ ਕੱਢੇ ਜਾਂਦੇ ਹਨ।

ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥

ਉਹ ਨਿੰਦਕ ਮਨੁੱਖ (ਕਿਤੇ ਭੀ) ਸੋਭਾ ਨਹੀਂ ਪਾਂਦੇ। ਸਿਰਜਨਹਾਰ ਨੇ (ਆਪ) ਉਹਨਾਂ ਦਾ ਨੱਕ ਕੱਟ ਦਿੱਤਾ ਹੋਇਆ ਹੈ ॥੩॥

ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥

(ਪਰ ਜੀਵਾਂ ਦੇ ਕੀਹ ਵੱਸ?) ਜਿਹੜਾ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿੰਦਾ ਹੈ, ਜਿਸ ਪਰਮਾਤਮਾ ਦਾ ਕੋਈ ਖ਼ਾਸ ਸਰੂਪ ਨਹੀਂ ਦਸਿਆ ਜਾ ਸਕਦਾ, ਜਿਸ ਪਰਮਾਤਮਾ ਨੂੰ (ਜੀਵਾਂ ਵਾਂਗ) ਕਿਸੇ ਖ਼ੁਰਾਕ ਦੀ ਲੋੜ ਨਹੀਂ, ਉਹ ਪਰਮਾਤਮਾ ਆਪ ਹੀ (ਸਭ ਜੀਵਾਂ ਨੂੰ) ਬੋਲਣ ਦੀ ਪ੍ਰੇਰਨਾ ਕਰਦਾ ਹੈ, ਉਹ ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ) ਬੋਲਦਾ ਹੈ।

ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥

ਹੇ ਨਾਨਕ! ਜਿਸ ਮਨੁੱਖ ਨੂੰ ਹਰੀ ਤੂੰ (ਆਪਣੇ ਨਾਲ) ਮਿਲਾਂਦਾ ਹੈਂ, ਉਹੀ ਤੈਨੂੰ ਮਿਲ ਸਕਦਾ ਹੈ। ਇਹਨਾਂ ਨਿਮਾਣੇ ਜੀਵਾਂ ਦੇ ਵੱਸ ਕੁਝ ਨਹੀਂ ਹੈ ॥੪॥੨॥੬॥

ਭੈਰਉ ਮਹਲਾ ੪ ॥

ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥

ਹੇ ਹਰੀ! (ਉਹੀ ਇਕੱਠ) ਤੇਰੀ ਸਾਧ ਸੰਗਤ (ਅਖਵਾ ਸਕਦਾ) ਹੈ, ਜਿਸ ਵਿਚ, ਹੇ ਹਰੀ! ਤੇਰੀ ਸਿਫ਼ਤ-ਸਾਲਾਹ ਸੁਣੀ ਜਾਂਦੀ ਹੈ।

ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥੧॥

(ਸਾਧ ਸੰਗਤ ਵਿਚ ਰਹਿ ਕੇ) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸੁਣਿਆ ਹੈ (ਸਾਧ ਸੰਗਤ ਵਿਚ ਟਿਕ ਕੇ) ਜਿਨ੍ਹਾਂ ਦਾ ਮਨ (ਹਰਿ-ਨਾਮ ਅੰਮ੍ਰਿਤ ਵਿਚ) ਭਿੱਜ ਗਿਆ ਹੈ, ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨੀ (ਆਪਣੀ) ਸੁਭਾਗਤਾ ਸਮਝਦਾ ਹਾਂ ॥੧॥

ਜਗਜੀਵਨੁ ਹਰਿ ਧਿਆਇ ਤਰਣੇ ॥

ਜਗਤ ਦੇ ਜੀਵਨ ਪ੍ਰਭੂ ਨੂੰ ਹਰੀ ਨੂੰ ਸਿਮਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।

ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥੧॥ ਰਹਾਉ ॥

ਹੇ ਹਰੀ! (ਤੇਰੀਆਂ ਸਿਫ਼ਤਾਂ ਤੋਂ ਬਣੇ ਹੋਏ) ਤੇਰੇ ਨਾਮ ਅਨੇਕਾਂ ਹਨ ਅਣਗਿਣਤ ਹਨ, ਇਸ ਜੀਭ ਨਾਲ ਗਿਣੇ ਨਹੀਂ ਜਾ ਸਕਦੇ ॥੧॥ ਰਹਾਉ ॥

ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥

ਹੇ ਗੁਰੂ ਦੇ ਸਿੱਖੋ! ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦਾ ਨਾਮ ਉਚਾਰਿਆ ਕਰੋ, ਪਰਮਾਤਮਾ ਦੀ ਸਿਫ਼ਤ-ਸਾਲਾਹ ਗਾਵਿਆ ਕਰੋ, ਹਰੀ ਦਾ ਨਾਮ ਜਪਿਆ ਕਰੋ।

ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥੨॥

ਹੇ ਗੁਰਸਿੱਖੋ! ਜਿਹੜਾ ਮਨੁੱਖ ਗੁਰੂ ਦਾ ਉਪਦੇਸ਼ (ਸਰਧਾ ਨਾਲ) ਸੁਣਦਾ ਹੈ, ਉਹ ਹਰੀ ਦੇ ਦਰ ਤੋਂ ਬਹੁਤ ਸੁਖ ਪ੍ਰਾਪਤ ਕਰਦਾ ਹੈ ॥੨॥

ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥

ਭਾਗਾਂ ਵਾਲੀ ਹੈ ਉਹ ਕੁਲ, ਧੰਨ ਹੈ ਉਹ ਪਿਉ ਤੇ ਧੰਨ ਹੈ ਉਹ ਮਾਂ ਜਿਸ ਨੇ ਭਗਤ-ਜਨਾਂ ਨੂੰ ਜਨਮ ਦਿੱਤਾ।

ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥੩॥

ਜਿਨ੍ਹਾਂ ਮਨੁੱਖਾਂ ਨੇ ਆਪਣੇ ਹਰੇਕ ਸਾਹ ਦੇ ਨਾਲ ਆਪਣੀ ਹਰੇਕ ਗਿਰਾਹੀ ਦੇ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਸੋਭਾ ਵਾਲੇ ਬਣ ਜਾਂਦੇ ਹਨ ॥੩॥

ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥

ਹੇ ਹਰੀ! (ਤੇਰੇ ਬੇਅੰਤ ਗੁਣਾਂ ਦੇ ਕਾਰਨ) ਤੇਰੇ ਬੇਅੰਤ ਹੀ ਨਾਮ ਹਨ, ਤੂੰ ਆਪਣੇ ਉਹ ਨਾਮ ਆਪਣੇ ਭਗਤਾਂ ਦੇ ਹਿਰਦੇ ਵਿਚ ਟਿਕਾਏ ਹੋਏ ਹਨ।

ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥੪॥੩॥੭॥

ਹੇ ਨਾਨਕ! ਜਿਸ ਜਿਸ ਸੇਵਕ ਨੇ ਗੁਰੂ ਦੀ ਮੱਤ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਪ੍ਰਾਪਤ ਕੀਤਾ ਹੈ, ਉਹ ਸਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ॥੪॥੩॥੭॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430